ਅੰਮ੍ਰਿਤਸਰ (ਦੀਪਕ/ਸਰਬਜੀਤ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਕਮਾਲੀ ਦੇ ਵਰਿੰਦਰ ਸਿੰਘ ਨਾਂ ਦੇ ਵਿਅਕਤੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬਾਰੇ ਅਤਿ ਅਪਮਾਨਜਨਕ ਸ਼ਬਦਾਵਲੀ ਬੋਲਣ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ
ਉਨ੍ਹਾਂ ਇਹ ਵੀ ਆਖਿਆ ਕਿ ਪੰਜਾਬ ਅੰਦਰ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਸੋਸ਼ਲ ਮੀਡੀਆ ’ਤੇ ਗੁਰੂ ਸਾਹਿਬਾਨ ਪ੍ਰਤੀ ਨਿਰਾਦਰ ਦੀਆਂ ਘਟਨਾਵਾਂ ਅਕਸਰ ਹੀ ਵਾਪਰ ਰਹੀਆਂ ਹਨ, ਇਸ ਲਈ ਸਰਕਾਰ ਇਨ੍ਹਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਜਿਹੇ ਸ਼ਰਾਰਤੀ ਅਨਸਰਾਂ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਵੀ ਨਸ਼ਟ ਕਰੇ। ਉਨ੍ਹਾਂ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿਚ ਦੋਸ਼ੀ ਵਿਅਕਤੀ ਖਿਲਾਫ਼ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਵੀ ਆਖਿਆ।ਐਡਵੋਕੇਟ ਧਾਮੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਜਿਥੇ ਸਮੁੱਚੇ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਸੱਟ ਮਾਰਦੀਆਂ ਹਨ, ਉਥੇ ਹੀ ਇਹ ਪੰਜਾਬ ਦੇ ਮਾਹੌਲ ਵਿਚ ਵੀ ਕੁੜੱਤਣ ਪੈਦਾ ਕਰਦੀਆਂ ਹਨ।
ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ ਦੇ ਬਾਹਰੋਂ 2 ਸਾਲਾ ਬੱਚਾ ਅਗਵਾ, ਲੰਗਰ ਖਾਣ ਗਈ ਸੀ ਮਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਪੰਜਾਬ 95' ਫ਼ਿਲਮ 'ਤੇ 120 ਕੱਟ ਲਗਾਉਣ ਨੂੰ ਲੈ ਕੇ ਜਥੇਦਾਰ ਰਘਬੀਰ ਸਿੰਘ ਦਾ ਵੱਡਾ ਬਿਆਨ
NEXT STORY