ਅੰਮ੍ਰਿਤਸਰ (ਦੀਪਕ ਸ਼ਰਮਾ) - ਨਾਨਕਸ਼ਾਹੀ ਸੰਮਤ 554 ਦੀ ਸ਼ੁਰੂਆਤ ਮੌਕੇ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਅਤੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਸਰਵਣ ਕਰਵਾਇਆ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ : 31 ਸਾਲਾ ਨੌਜਵਾਨ ਦਾ ਦਿਲ ’ਚ ਗੋਲੀ ਮਾਰ ਕੀਤਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼
ਇਸ ਮੌਕੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਕਥਾਵਾਚਕ ਗਿਆਨੀ ਜਸਵੰਤ ਸਿੰਘ ਨੇ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ। ਸਮਾਗਮ ਦੌਰਾਨ ਗਿਆਨੀ ਜਸਵੰਤ ਸਿੰਘ ਨੇ ਸੰਗਤਾਂ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੰਦਿਆਂ ਗੁਰਬਾਣੀ ਅਨੁਸਾਰ ਜੀਵਨ ਬਸਰ ਕਰਨ ਦੀ ਪ੍ਰੇਰਣਾ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਵੀ ਸੰਗਤ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੰਦਿਆਂ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਦੀ ਅਪੀਲ ਕੀਤੀ।
ਪੜ੍ਹੋ ਇਹ ਵੀ ਖ਼ਬਰ - ਸ਼ਹੀਦੀ ਪੁਰਬ ’ਤੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, SGPC ਨੇ ਮੰਗੇ ਪਾਸਪੋਰਟ
ਸਰਕਾਰੀ ਦਫ਼ਤਰਾਂ 'ਚ ਲੱਗੀਆਂ ਸ਼ਹੀਦ ਭਗਤ ਸਿੰਘ ਤੇ ਡਾ. ਅੰਬੇਡਕਰ ਦੀਆਂ ਤਸਵੀਰਾਂ (ਵੀਡੀਓ)
NEXT STORY