ਅੰਮ੍ਰਿਤਸਰ (ਦੀਪਕ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਰਨਤਾਰਨ ਦੇ ਐੱਸ.ਐੱਸ.ਪੀ. ਸ. ਰਣਜੀਤ ਸਿੰਘ ਢਿੱਲੋਂ ਨੂੰ ਪੱਤਰ ਲਿਖ ਕੇ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ’ਤੇ ਸਾਲ 2020 ਵਿਚ ਦਰਜ ਹੋਇਆ ਪਰਚਾ ਰੱਦ ਕਰਨ ਦੀ ਮੰਗ ਕੀਤੀ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ’ਤੇ ਥਾਣਾ ਭਿੱਖੀਵਿੰਡ ਵਿਖੇ ਐੱਫ.ਆਈ.ਆਰ. ਨੰਬਰ 0008/2020 ਮਿਤੀ 15-01-2020 ਰਾਹੀਂ ਧਾਰਾ 295-ਏ ਦਾ ਮਾਮਲਾ ਦਰਜ ਕੀਤਾ ਹੋਇਆ ਹੈ। ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਅੰਤ੍ਰਿਗ ਕਮੇਟੀ ਮੈਂਬਰ ਸ. ਬਲਵਿੰਦਰ ਸਿੰਘ ਵੇਈਂਪੂਈਂ, ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਨਿਰਵੈਲ ਸਿੰਘ ਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਮੈਨੇਜਰ ਧਰਮਿੰਦਰ ਸਿੰਘ ਨੇ ਤਰਨਤਾਰਨ ਜ਼ਿਲ੍ਹੇ ਦੇ ਪੁਲਸ ਮੁਖੀ ਨਾਲ ਮੁਲਾਕਾਤ ਕਰਕੇ ਪਰਚਾ ਰੱਦ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਮੰਗ ਪੱਤਰ ਸੌਂਪਿਆ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਜੀਜੇ ਦੀ ਮਦਦ ਲਈ ਘਰੋਂ ਗਏ 2 ਸਕੇ ਭਰਾਵਾਂ ਦੀ ਸ਼ੱਕੀ ਹਾਲਤ ’ਚ ਮੌਤ, ਖੇਤਾਂ ’ਚੋਂ ਮਿਲੀਆਂ ਲਾਸ਼ਾਂ
ਸ਼੍ਰੋਮਣੀ ਕਮੇਟੀ ਵੱਲੋਂ ਜ਼ਿਲ੍ਹਾ ਪੁਲਸ ਕਤਪਾਨ ਨੂੰ ਲਿਖੇ ਗਏ ਪੱਤਰ ਵਿਚ ਕਿਹਾ ਗਿਆ ਹੈ ਕਿ ਇਹ ਮਾਮਲਾ ਗਿਆਨੀ ਜਸਵੰਤ ਸਿੰਘ ਵੱਲੋਂ ਕਥਾ ਦੌਰਾਨ ਪੇਸ਼ ਕੀਤੇ ਗਏ ਵਿਚਾਰਾਂ ਨੂੰ ਠੀਕ ਦਿਸ਼ਾ ਵਿਚ ਨਾ ਸਮਝਣ ਕਾਰਨ ਦਰਜ ਕਰਵਾਇਆ ਗਿਆ ਲਗਦਾ ਹੈ। ਉਨ੍ਹਾਂ ਕਿਹਾ ਕਿ ਕਰੀਬ ਢਾਈ ਸਾਲ ਪਹਿਲਾਂ ਦਰਜ ਐੱਫ.ਆਈ.ਆਰ. ਸਿੰਘ ਸਾਹਿਬ ਦੇ ਸਤਿਕਾਰ ਨੂੰ ਢਾਅ ਲਗਾਉਣ ਵਾਲੀ ਹੈ, ਕਿਉਂਕਿ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਸਿੱਖ ਕੌਮ ਅੰਦਰ ਵੱਡਾ ਸਤਿਕਾਰ ਰੱਖਦੇ ਹਨ। ਉਹ ਪਿਛਲੇ 40 ਸਾਲ ਤੋਂ ਨਿਰਵਿਵਾਦ ਤੌਰ ’ਤੇ ਸਿੱਖ ਕੌਮ ਦਾ ਪ੍ਰਚਾਰ ਪ੍ਰਸਾਰ ਕਰਦੇ ਆ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ: ਅਦਾਲਤ ਦੇ ਫ਼ੈਸਲੇ ਤੋਂ ਨਾਖ਼ੁਸ਼ ਮੁਲਜਮ ਨੇ ਆਪਣੀ ਪਤਨੀ, ਸੱਸ, 3 ਰਿਸ਼ਤੇਦਾਰਾਂ ਦਾ ਗੋਲੀ ਮਾਰ ਕੀਤਾ ਕਤਲ
ਉਨ੍ਹਾਂ ਦਾ ਹਰ ਧਰਮ ਦੇ ਲੋਕਾਂ ਵਿਚ ਸਤਿਕਾਰ ਹੈ ਅਤੇ ਉਹ ਆਪ ਵੀ ਹਰ ਧਰਮ ਦਾ ਸਤਿਕਾਰ ਕਰਦੇ ਹਨ। ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਨੁਮਾਇੰਦਾ ਜਥੇਬੰਦੀ ਹੋਣ ਦੇ ਨਾਤੇ ‘ਆਪ’ ਨੂੰ ਅਪੀਲ ਕਰਦੀ ਹੈ ਕਿ ਗਿਆਨੀ ਜਸਵੰਤ ਸਿੰਘ ਜੀ ’ਤੇ ਥਾਣਾ ਭਿੱਖੀਵਿੰਡ ਵਿਖੇ ਮਿਤੀ 15-01-2020 ਨੂੰ ਦਰਜ ਐੱਫ.ਆਈ.ਆਰ. ਨੰਬਰ 0008/2020 ਨੂੰ ਰੱਦ ਕੀਤਾ ਜਾਵੇ, ਤਾਂ ਜੋ ਸੰਗਤਾਂ ਅੰਦਰ ਫੈਲੀ ਰੋਸ ਦੀ ਭਾਵਨਾ ਸ਼ਾਂਤ ਹੋ ਸਕੇ।
ਪੜ੍ਹੋ ਇਹ ਵੀ ਖ਼ਬਰ: ਉਪ ਰਾਸ਼ਟਰਪਤੀ ਦੀ ਦੌੜ ’ਚੋਂ ਕੈਪਟਨ ਅਮਰਿੰਦਰ ਸਿੰਘ ਬਾਹਰ, ‘ਨਹਾਤੀ -ਧੋਤੀ ਰਹਿ ਗਈ ਤੇ...’
ਸਿਵਲ ਹਸਪਤਾਲ ’ਚ ਭਖਿਆ 5 ਮਹੀਨੇ ਦੀ ਗਰਭਵਤੀ ਜਨਾਨੀ ਦੀ ਨਸਬੰਦੀ ਕਰਨ ਦਾ ਮਾਮਲਾ, ਹੋਵੇਗੀ ਕਾਰਵਾਈ
NEXT STORY