ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਕੰਟੇਨਰਾਂ ਰਾਹੀਂ ਕੈਨੇਡਾ ਭੇਜਣ ਦੇ ਮਾਮਲਾ ਗਰਮਾ ਗਿਆ ਹੈ। ਅੱਜ ਅੰਮ੍ਰਿਤਸਰ ਦੇ 'ਗੋਲਡਨ ਗੇਟ' ਨੇੜੇ ਸਤਿਕਾਰ ਕਮੇਟੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁੱਧ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੁੱਸੇ ਵਿੱਚ ਆਏ ਸਿੰਘਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਪੁਤਲਾ ਵੀ ਫੂਕਿਆ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਸਤਿਕਾਰ ਕਮੇਟੀ ਦੇ ਆਗੂ ਬਲਬੀਰ ਸਿੰਘ ਮੁੱਛਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਸਰੂਪਾਂ ਨੂੰ ਕੰਟੇਨਰਾਂ ਵਿੱਚ ਭੇਜਣਾ ਸਿੱਖ ਮਰਯਾਦਾ ਦੀ ਵੱਡੀ ਉਲੰਘਣਾ ਅਤੇ ਘੋਰ ਬੇਅਦਬੀ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਪੰਜਾਬ ਦੇ ਕਿਸੇ ਪਿੰਡ ਵਿੱਚ ਸਰੂਪ ਲੈ ਕੇ ਜਾਣਾ ਹੋਵੇ ਤਾਂ ਪੰਜ ਸਿੰਘਾਂ ਦੀ ਹਾਜ਼ਰੀ ਅਤੇ ਪੂਰੀ ਮਰਯਾਦਾ ਦੀ ਮੰਗ ਕੀਤੀ ਜਾਂਦੀ ਹੈ, ਪਰ ਕੈਨੇਡਾ ਵਰਗੇ ਦੂਰ-ਦੁਰਾਡੇ ਦੇਸ਼ ਵਿੱਚ ਕੰਟੇਨਰਾਂ ਰਾਹੀਂ ਸਰੂਪ ਭੇਜਣ ਵੇਲੇ ਇਹ ਨਿਯਮ ਕਿੱਥੇ ਗਏ?
ਇਹ ਵੀ ਪੜ੍ਹੋ- ਪੰਜਾਬ: ਛੋਟੇ ਨੂੰ ਦਰਿਆ 'ਚ ਡੁੱਬਦਾ ਵੇਖ ਵੱਡੇ ਭਰਾ ਨੇ ਮਾਰ'ਤੀ ਛਾਲ, ਤੇਜ਼ ਵਹਾ 'ਚ ਦੋਵੇਂ ਲਾਪਤਾ
ਉਨ੍ਹਾਂ ਦੋਸ਼ ਲਾਇਆ ਕਿ ਇਸ ਸਾਰੀ ਪ੍ਰਕਿਰਿਆ ਦੀ ਕੋਈ ਵੀਡੀਓਗ੍ਰਾਫੀ ਨਹੀਂ ਕੀਤੀ ਗਈ ਅਤੇ ਨਾ ਹੀ ਕੋਈ ਪ੍ਰਚਾਰਕ ਨਾਲ ਭੇਜਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਅਤੇ ਬਾਦਲ ਪਰਿਵਾਰ ਕਥਿਤ ਤੌਰ 'ਤੇ ਮਿਲੇ ਹੋਏ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਸਾਰੇ ਮਾਮਲੇ ਦੀ ਤਹਿ ਤੱਕ ਜਾਂਚ ਹੋਣੀ ਚਾਹੀਦੀ ਹੈ ਅਤੇ ਜ਼ਿੰਮੇਵਾਰ ਵਿਅਕਤੀਆਂ ਨੂੰ ਤੁਰੰਤ ਅਸਤੀਫ਼ੇ ਦੇਣੇ ਚਾਹੀਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸ੍ਰੀ ਹਰਿਮੰਦਰ ਸਾਹਿਬ 'ਚ ਮੱਥਾ ਟੇਕਣ ਆਈਆਂ ਦੋ ਭੈਣਾਂ ਆਪਸ 'ਚ ਭਿੜੀਆਂ, ਵੀਡੀਓ ਵਾਇਰਲ
NEXT STORY