ਅੰਮ੍ਰਿਤਸਰ (ਸਰਬਜੀਤ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਦੇ ਮੰਤਵ ਨਾਲ ਸੈਕਸ਼ਨ 85 ਲਈ ਲਖਵੰਤ ਸਿੰਘ ਨੂੰ ਨਵੇਂ ਇੰਚਾਰਜ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਪ੍ਰਸ਼ਾਸਕੀ ਕੰਮਾਂ ਵਿੱਚ ਹੋਰ ਤੇਜ਼ੀ ਅਤੇ ਸੁਧਾਰ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਲਖਵੰਤ ਸਿੰਘ ਇਸ ਤੋਂ ਪਹਿਲਾਂ ਇੰਸਪੈਕਸ਼ਨ ਬਰਾਂਚ 87 ਸ਼੍ਰੋਮਣੀ ਕਮੇਟੀ ਵਿਖੇ ਵੀ ਬਤੌਰ ਚੀਫ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਆਪਣੇ ਲੰਮੇ ਤਜਰਬੇ ਅਤੇ ਇਮਾਨਦਾਰ ਕਾਰਗੁਜ਼ਾਰੀ ਕਾਰਨ ਉਨ੍ਹਾਂ ਦੀ ਪ੍ਰਸ਼ਾਸਕੀ ਖੇਤਰ ਵਿਚ ਵਿਲੱਖਣ ਪਛਾਣ ਬਣੀ ਹੋਈ ਹੈ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵੀ ਉਨ੍ਹਾਂ ਦੀ ਨਿਯੁਕਤੀ ਦਾ ਸਵਾਗਤ ਕੀਤਾ ਗਿਆ ਹੈ।
ਗੁਰੂ ਦੀ ਗੋਲਕ ਦਾ ਪੈਸਾ ਗਬਨ ਮਾਮਲੇ ’ਚ ਮਨਜੀਤ ਸਿੰਘ ਜੀ.ਕੇ. ਖਿਲਾਫ ਦੋ FIR ਦਰਜ, ਸੰਮਨ ਜਾਰੀ: ਕਾਲਕਾ, ਕਾਹਲੋਂ
NEXT STORY