ਅੰਮ੍ਰਿਤਸਰ(ਸਰਬਜੀਤ)- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 10 ਅਗਸਤ ਤੱਕ ਜਮ੍ਹਾ ਕਰਵਾ ਸਕਣਗੇ।
ਇਹ ਵੀ ਪੜ੍ਹੋ-ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ
ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸ਼ਿਫਾਰਸ ਸਹਿਤ 10 ਅਗਸਤ 2026 ਤਕ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿਚ ਭੇਜਣ।
ਇਹ ਵੀ ਪੜ੍ਹੋ- ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
ਕਾਹਲਵਾਂ ਨੇ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਗੁਰਦਾਸਪੁਰ ਪੁਲਸ ਨੇ 26 ਲੱਖ ਰੁਪਏ ਦੇ ਮੋਬਾਈਲ ਫੋਨ ਅਸਲ ਮਾਲਕਾਂ ਨੂੰ ਕੀਤੇ ਵਾਪਸ
NEXT STORY