ਅੰਮ੍ਰਿਤਸਰ (ਸਰਬਜੀਤ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਅੰਦਰ ਕੈਲੀਫੋਰਨੀਆ ਦੇ ਨਾਰਥ ਹਾਲੀਵੁੱਡ ਵਿਚ ਹਰਪਾਲ ਸਿੰਘ ਨਾਂ ਦੇ ਇਕ ਬਜ਼ੁਰਗ ਸਿੱਖ ’ਤੇ ਹੋਏ ਨਸਲੀ ਹਮਲੇ ਦੀ ਕਰੜੀ ਨਿਖੇਧੀ ਕਰਦਿਆਂ ਇਸ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਜੇਲ੍ਹ ਮੰਤਰੀ ਵੱਲੋਂ ਜੇਲ੍ਹਾਂ ਨੂੰ ਅਸਲ ਸੁਧਾਰ ਕੇਂਦਰਾਂ ’ਚ ਬਦਲਣ ਦਾ ਐਲਾਨ
ਐਡਵੋਕੇਟ ਧਾਮੀ ਨੇ ਕਿਹਾ ਕਿ ਕੈਲੀਫੋਰਨੀਆ ਵਿਚ ਸਿੱਖ ਬਜ਼ੁਰਗ ’ਤੇ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦੇਣ ਦੀ ਖ਼ਬਰ ਬੇਹੱਦ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਅੱਜ ਵੱਖ-ਵੱਖ ਦੇਸ਼ਾਂ ਅੰਦਰ ਸਿੱਖ ਉੱਚ ਪਦਵੀਆਂ ’ਤੇ ਕਾਰਜ ਕਰ ਰਹੇ ਹਨ ਅਤੇ ਉਹ ਜਿਸ ਵੀ ਖਿੱਤੇ ਵਿਚ ਵੱਸੇ ਹਨ, ਉਨ੍ਹਾਂ ਨੇ ਉਥੋਂ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਵਿਰੁੱਧ ਅਜਿਹੀਆਂ ਨਫ਼ਰਤੀ ਘਟਨਾਵਾਂ ਵਾਪਰਣ ਨਾਲ ਕੌਮ ਅੰਦਰ ਰੋਸ ਪੈਦਾ ਹੋਣਾ ਕੁਦਰਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਭਲਾ ਚਾਹੁਣ ਵਾਲੇ ਸਿੱਖਾਂ ’ਤੇ ਵਿਦੇਸ਼ਾਂ ’ਚ ਨਸਲੀ ਹਮਲੇ ਹੋਣਾ ਬੇਹੱਦ ਮੰਦਭਾਗੇ ਹਨ। ਉਨ੍ਹਾਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ਾਂ ਵਿਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਨਾਨਗਰ ਅੰਦਰ ਚੋਰਾਂ ਦੀ ਭਰਮਾਰ, ਨਹੀਂ ਬਖਸ਼ਿਆ ਓਟ ਸੈਂਟਰ, 4081 ਗੋਲੀਆ ਚੋਰੀ
NEXT STORY