ਅੰਮ੍ਰਿਤਸਰ(ਸਰਬਜੀਤ)- ਨੇਪਾਲ ਵਿਚ ਆਏ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਗੁਰਦਾਸ ਹਾਲ ਤੋਂ 4 ਟਰੱਕ ਰਾਹਤ ਸਮੱਗਰੀ ਦੇ ਰਵਾਨਾ ਕੀਤੇ ਗਏ। ਇਸ ਰਾਹਤ ਸਮੱਗਰੀ ਵਿਚ ਜਨਰੇਟਰ, ਸੋਲਰ ਲਾਈਟਾਂ, ਤਰਪਾਲਾਂ, ਕੰਬਲ, ਚਾਂਦਰਾਂ, ਖੇਸ ਤੇ ਬਰਤਨ ਆਦਿ ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਹ ਰਾਹਤ ਸਮੱਗਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਹਰਜਾਪ ਸਿੰਘ ਸੁਲਤਾਨਵਿੰਡ, ਬਾਵਾ ਸਿੰਘ ਗੁਮਾਨਪੁਰਾ, ਗੁਰਮੀਤ ਸਿੰਘ ਬੂਹ, ਓਐਸਡੀ ਸਤਬੀਰ ਸਿੰਘ ਧਾਮੀ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਰਵਾਨਾ ਕੀਤੀ।
ਇਹ ਵੀ ਪੜ੍ਹੋ- ਫੈਸਲਾਬਾਦ ਏਅਰਪੋਰਟ 'ਤੇ ਰੋਕੇ ਗਏ 104 ਸ਼ਰਧਾਲੂ, ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਸਨ ਭਾਰਤ
ਇਸ ਮੌਕੇ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕੁਦਰਤੀ ਆਫ਼ਤਾਂ ਸਮੇਂ ਹਮੇਸ਼ਾਂ ਮੋਹਰੀ ਹੋ ਕੇ ਮਨੁੱਖਤਾ ਦੀ ਸੇਵਾ ਕੀਤੀ ਹੈ। ਬੀਤੇ ਦਿਨੀਂ ਨੇਪਾਲ ਵਿਚ ਆਏ ਭਿਆਨਕ ਹੜ੍ਹਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਤੇ ਇੱਕ ਵਫ਼ਦ ਨੇਪਾਲ ਭੇਜਿਆ ਗਿਆ ਸੀ। ਜਿਸਨੇ ਉਥੋਂ ਦੀ ਸਰਕਾਰ ਅਤੇ ਲੋਕਾਂ ਨਾਲ ਮਿਲ ਕੇ ਜ਼ਰੂਰਤਾਂ ਸੰਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੰਗਰ ਸੇਵਾਵਾਂ ਵੀ ਨਿਰੰਤਰ ਜਾਰੀ ਹਨ ਅਤੇ ਅੱਜ ਪੀੜਤਾਂ ਦੀਆਂ ਮੁਢਲੀਆਂ ਲੋੜਾਂ ਅਨੁਸਾਰ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਰਾਹਤ ਸਮੱਗਰੀ ਵਿਚ ਜਨਰੇਟਰ, ਸੋਲਰ ਲਾਈਟਾਂ, ਤਰਪਾਲਾਂ, ਮੱਛਰਦਾਨੀਆਂ, ਕੰਬਲ, ਲੋਈਆਂ, ਖੇਸ, ਚਾਦਰਾਂ, ਦਰੀਆਂ, ਥਾਲ, ਗਿਲਾਸ, ਬਾਟੀਆਂ, ਚਮਚੇ, ਚਾਵਲ, ਦਾਲ ਸਮੇਤ ਹੋਰ ਲੋੜੀਦਾ ਸ਼ਾਮਲ ਹੈ।
ਇਹ ਵੀ ਪੜ੍ਹੋ-ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ 3 ਘੰਟੇ ਰਹੇਗਾ ਚੱਕਾ ਜਾਮ
ਇਸੇ ਦੌਰਾਨ ਵਫ਼ਦ ਵਿਚ ਨੇਪਾਲ ਗਏ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਨੇਪਾਲ ਭੇਜੇ ਵਫ਼ਦ ਨੇ ਉਥੋਂ ਦੀ ਸਰਕਾਰ ਨਾਲ ਰਾਬਤਾ ਕਰਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਸੇਵਾਵਾਂ ਲਈ ਰਸਤਾ ਸੁਖਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਸੁਝਾਅ ਅਨੁਸਾਰ ਨੇਪਾਲ ਸਰਕਾਰ ਨੇ ਲੋੜੀਂਦੀਆਂ ਪ੍ਰਵਾਨਗੀਆਂ ਦਿੱਤੀਆਂ ਹਨ ਜਿਸ ਤੋਂ ਬਾਅਦ ਪੀੜਤ ਲੋਕਾਂ ਤੱਕ ਰਾਹਤ ਪਹੁੰਚਾਉਣ ਵਿਚ ਮਦਦ ਮਿਲ ਰਹੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਆਜ਼ਾਦ ਦੀਪ ਸਿੰਘ, ਮੈਨੇਜਰ ਮੇਜਰ ਸਿੰਘ, ਐਡੀਸ਼ਨਲ ਮੈਨੇਜਰ ਸਤਨਾਮ ਸਿੰਘ ਝਬਾਲ ਸਮੇਤ ਹੋਰ ਵੀ ਆਗੂ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਫਿਰੌਤੀ ਤੇ ਫਾਇਰਿੰਗ ਦੇ ਮਾਮਲਿਆਂ 'ਚ ਲੋੜੀਂਦੇ 2 ਮੁਲਜ਼ਮ ਪੁਲਸ ਮੁਕਾਬਲੇ ਦੌਰਾਨ ਜ਼ਖ਼ਮੀ
NEXT STORY