ਅੰਮ੍ਰਿਤਸਰ (ਦੀਪਕ/ਸਰਬਜੀਤ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਜ਼ਿੰਮੇਵਾਰੀ ਅਤੇ ਸੇਵਾ ਮੁਕਤੀ ਸਬੰਧੀ ਮੰਗੇ ਸੁਝਾਵਾਂ ਦੇ ਸਮੇਂ ਵਿਚ ਵਾਧਾ ਕਰ ਦਿੱਤਾ ਹੈ। ਹੁਣ ਇਹ ਸੁਝਾਅ 20 ਮਈ 2025 ਤੱਕ ਭੇਜੇ ਜਾ ਸਕਣਗੇ।
ਇਹ ਵੀ ਪੜ੍ਹੋ- ਅਮਰੀਕਾ 'ਚੋਂ ਮਿਲਦੀ ਕਮਾਂਡ ਤੇ ਪੰਜਾਬ 'ਚ ਹੁੰਦੀ ਤਸਕਰੀ, ਵੱਡੇ ਹਥਿਆਰਾਂ ਸਮੇਤ ਫੜਿਆ ਗਿਆ ਗੁਰਵਿੰਦਰ
ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਸਬੰਧੀ ਸੇਵਾ ਨਿਯਮ ਬਣਾਉਣ ਲਈ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ, ਸੰਸਥਾਵਾਂ, ਸਿੰਘ ਸਭਾਵਾਂ, ਸਭਾ ਸੋਸਾਇਟੀਆਂ ਅਤੇ ਸਿੱਖ ਵਿਦਵਾਨਾਂ ਪਾਸੋਂ 20 ਅਪ੍ਰੈਲ 2025 ਤੱਕ ਸੁਝਾਅ ਮੰਗੇ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਬੇਸ਼ੱਕ ਬਹੁਤ ਸਾਰੇ ਸੁਝਾਅ ਪ੍ਰਾਪਤ ਹੋਏ ਹਨ, ਪ੍ਰੰਤੂ ਇਸ ਦੇ ਹੋਰ ਵਿਸਥਾਰ ਲਈ 20 ਮਈ 2025 ਤੱਕ ਦਾ ਸਮਾਂ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਪਹਿਲੇ ਪੁੱਜੇ ਸੁਝਾਵਾਂ ਨੂੰ ਵਾਚਣ ਅਤੇ ਕੱਚਾ ਖਰੜਾ ਤਿਆਰ ਕਰਨ ਦੀ ਪ੍ਰਕਿਰਿਆ ਵੀ ਆਰੰਭੀ ਜਾਵੇਗੀ, ਜਿਸ ਮਗਰੋਂ ਇਕ ਕਮੇਟੀ ਗਠਤ ਕਰ ਕੇ ਇਸ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਤਰਨਤਾਰਨ 'ਚ ਅੰਮ੍ਰਿਤਧਾਰੀ ਔਰਤ ਦੇ ਕਤਲ ਕਾਂਡ 'ਚ ਨਵਾਂ ਮੋੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦਾਸਪੁਰ ਦੀਆਂ ਮੰਡੀਆਂ 'ਚ ਕਣਕ ਦੀ ਆਮਦ ਤੇ ਖ਼ਰੀਦ ਨੇ ਤੇਜ਼ੀ ਫੜੀ: DC ਦਲਵਿੰਦਰਜੀਤ ਸਿੰਘ
NEXT STORY