ਅੰਮ੍ਰਿਤਸਰ(ਸਰਬਜੀਤ)- ਅਮਰੀਕਾ ਦੇ ਨਿਊਯਾਰਕ ਅੰਦਰ ਪੁਲਸ ਵਿਚ ਡਿਊਟੀ ਨਿਭਾਉਂਦੇ ਇਕ ਸਿੱਖ ਨੌਜਵਾਨ ਨੂੰ ਦਾੜ੍ਹੀ ਵਧਾਉਣ ਤੋਂ ਰੋਕਣਾ ਬੇਹੱਦ ਮੰਦਭਾਗਾ ਹੈ। ਇਹ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਸਿੱਧਾ ਹਮਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਜਾਰੀ ਇਕ ਬਿਆਨ ਵਿਚ ਕੀਤਾ ਹੈ। ਉਨ੍ਹਾਂ ਆਖਿਆ ਹੈ ਕਿ ਅਮਰੀਕਾ ਦੇਸ਼ ਦੇ ਵਿਕਾਸ ਵਿਚ ਸਿੱਖਾਂ ਦਾ ਵੱਡਾ ਯੋਗਦਾਨ ਹੈ, ਪਰ ਦੁੱਖ ਦੀ ਗੱਲ ਹੈ ਕਿ ਇਸ ਨੂੰ ਅੱਖੋਂ ਪਰੋਖੇ ਕਰਕੇ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਦਾ ਉਲੰਘਣ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਬਟਾਲਾ 'ਚ ਦਿਲ ਦਹਿਲਾਉਣ ਵਾਲੀ ਘਟਨਾ, ਸੁਪਰਡੈਂਟ ਵੱਲੋਂ 12 ਸਾਲਾ ਵਿਦਿਆਰਥਣ ਨਾਲ ਜਬਰ-ਜ਼ਿਨਾਹ
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਨੇ ਕਿਹਾ ਕਿ ਅਮਰੀਕਾ ਵਰਗੇ ਦੇਸ਼ ਜਿਸ ਨੂੰ ਸਿੱਖਾਂ ਦੀ ਪਛਾਣ, ਮਰਯਾਦਾ, ਰਵਾਇਤਾਂ, ਪ੍ਰੰਪਰਾਵਾਂ ਬਾਰੇ ਸਮਝ ਹੈ, ਉਸ ਵੱਲੋਂ ਅਜਿਹਾ ਨਿਯਮ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਲਈ ਕੇਸਾਂ ਦਾ ਵੱਡਾ ਮਹੱਤਵ ਹੈ, ਜਿਸ ਨੂੰ ਸਿੱਖ ਜਾਨ ਤੋਂ ਵੱਧ ਪਿਆਰ ਕਰਦੇ ਹਨ। ਭਾਈ ਗਰੇਵਾਲ ਨੇ ਕਿਹਾ ਕਿ ਇਸ ਮਾਮਲੇ ’ਤੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਕੂਟਨੀਤਕ ਪੱਧਰ ’ਤੇ ਅਮਰੀਕਾ ਸਰਕਾਰ ਪਾਸ ਸਿੱਖਾਂ ਦੀ ਭਾਵਨਾਵਾਂ ਦੀ ਤਰਜ਼ਮਾਨੀ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ- ਭਾਰਤੀ ਖ਼ੇਤਰ 'ਚ ਪਾਕਿਸਤਾਨੀ ਡਰੋਨ ਦੀ ਦਸਤਕ, ਤਲਾਸ਼ੀ ਅਭਿਆਨ ਦੌਰਾਨ ਬਰਾਮਦ ਹੋਈ 4 ਕਿਲੋ ਹੈਰੋਇਨ
ਇਸੇ ਦੌਰਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਯੂਕੇ ’ਚ ਭਾਈ ਅਵਤਾਰ ਸਿੰਘ ਖੰਡਾ ਦੀ ਅੰਤਿਮ ਰਸਮਾਂ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀਜ਼ਾ ਨਾ ਦੇਣ ਦੀ ਵੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਨੁੱਖੀ ਹੱਕਾਂ ਦਾ ਸਿੱਧਾ ਉਲੰਘਣ ਹੈ ਅਤੇ ਯੂਕੇ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਦੁਖਤ ਸਮੇਂ ’ਤੇ ਪਰਿਵਾਰ ਦੀਆਂ ਭਾਵਨਾਵਾਂ ਨੂੰ ਸਮਝੇ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਤਨੀ ਨੇ ਨਸ਼ੇ 'ਤੇ ਲਾਇਆ ਪਤੀ, ਦੋਵੇਂ ਪੀ ਗਏ 1 ਕਰੋੜ ਦੀ ਹੈਰੋਇਨ, ਕੰਗਾਲ ਹੋਣ 'ਤੇ ਆਈ ਹੋਸ਼ ਤਾਂ...
NEXT STORY