ਅੰਮ੍ਰਿਤਸਰ- ਰਾਹੁਲ ਗਾਂਧੀ ਵੱਲੋਂ ਆਪਣੇ ਅਮਰੀਕਾ ਦੌਰੇ ਦੌਰਾਨ ਵਰਜੀਨੀਆ 'ਚ ਦਿੱਤੇ ਗਏ ਇਕ ਬਿਆਨ ਨੇ ਹਰ ਪਾਸੇ ਤੜਥੱਲੀ ਮਚਾਈ ਹੋਈ ਹੈ। ਉਨ੍ਹਾਂ ਆਪਣੇ ਭਾਸ਼ਣ ਦੌਰਾਨ ਕਿਹਾ ਸੀ ਕਿ ਕੀ ਸਿੱਖਾਂ ਨੂੰ ਭਾਰਤ 'ਚ ਕੜਾ ਜਾਂ ਦਸਤਾਰ ਪਹਿਨਣ ਦਾ ਅਧਿਕਾਰ ਹੈ ? ਕੀ ਇਕ ਸਿੱਖ, ਸਿੱਖ ਹੋਣ ਦੇ ਨਾਤੇ ਗੁਰਦੁਆਰੇ ਜਾ ਸਕਦਾ ਹੈ ਜਾਂ ਨਹੀਂ ?
ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਰਾਹੁਲ ਗਾਂਧੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਬਿਆਨ ਬੜਾ ਹੈਰਾਨ ਕਰਨ ਵਾਲਾ ਲੱਗਦਾ ਹੈ ਕਿ ਜਿਸ ਦੇ ਪਿਤਾ ਦੇ ਰਾਜ ਸਮੇਂ ਸਿੱਖਾਂ ਦੇ ਗਲ਼ੇ 'ਚ ਟਾਇਰ ਪਾ ਕੇ ਸਾੜਿਆ ਗਿਆ ਸੀ ਤੇ ਤਸ਼ੱਦਦ ਢਾਹੇ ਗਏ ਸੀ, ਹੁਣ ਉਹ ਵਿਅਕਤੀ ਵੀ ਸਿੱਖਾਂ ਪ੍ਰਤੀ ਹਮਦਰਦੀ ਜਤਾ ਰਿਹਾ ਹੈ।
ਇਹ ਵੀ ਪੜ੍ਹੋ- ''ਜਿਹੜਾ ਧੱਕੇ ਚੜ੍ਹ ਗਿਆ ਯਾਰਾਂ ਦੇ...'', ਕੁੜੀ ਨੂੰ ਮੋਟਰਸਾਈਕਲ ਨਾਲ ਘੜੀਸਣ ਵਾਲੇ ਪੁਲਸ ਨੇ ਕੀਤੇ ਕਾਬੂ
ਉਨ੍ਹਾਂ ਕਿਹਾ ਕਿ ਉਹ ਰਾਹੁਲ ਗਾਂਧੀ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੇ ਇਹ ਬਿਆਨ ਵਿਰੋਧੀ ਧਿਰ ਦੇ ਨੇਤਾ ਵਜੋਂ ਦੇ ਰਹੇ ਹਨ ਜਾਂ ਉਹ ਸੱਚੀਂ ਸਿੱਖਾਂ ਪ੍ਰਤੀ ਇੰਨੇ ਸੁਹਿਰਦ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ 'ਚ ਕਾਂਗਰਸ ਤੇ ਭਾਜਪਾ ਦੋਵੇਂ ਪਾਰਟੀਆਂ ਸਿੱਖਾਂ ਦੀਆਂ ਹਮਦਰਦ ਬਣਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ, ਪਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਸਿੱਖਾਂ ਦੇ ਨਾਂ 'ਤੇ ਰਾਜਨੀਤੀ ਨਾ ਖੇਡਣ, ਸਗੋਂ ਦੇਸ਼ ਦੀ ਆਜ਼ਾਦੀ ਪਿੱਛੇ ਸਿੱਖਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣ।
ਇਹ ਵੀ ਪੜ੍ਹੋ- ਘਰੋਂ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਨਿਕਲੇ ਮੁੰਡੇ-ਕੁੜੀ ਨੂੰ ਨਿਗਲ਼ ਗਿਆ 'ਕਾਲ਼', ਰਸਤੇ 'ਚ ਹੀ ਹੋ ਗਈ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਵਿਚ ਜ਼ਬਰਦਸਤ ਹਨੇਰੀ, ਤਸਵੀਰਾਂ 'ਚ ਦੇਖੋ ਤੂਫਾਨ ਨੇ ਮਿੰਟਾਂ-ਸਕਿੰਟਾਂ 'ਚ ਕਿਵੇਂ ਮਚਾਈ ਤਬਾਹੀ
NEXT STORY