ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਾਲ 2012 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਆਦੇਸ਼ ਕੀਤਾ ਗਿਆ ਸੀ। ਜਿਸ ਕਿਹਾ ਸੀ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਹਰ ਸੰਭਵ ਯਤਨ ਕੀਤੇ ਜਾਣ। ਸਿੰਘ ਸਾਹਿਬ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਹੋਏ ਆਦੇਸ਼ ਨੂੰ ਲਾਗੂ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਉਹ ਸਿੱਖ ਸੰਗਤ, ਦਲ ਪੰਥ, ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ, ਸਿੱਖ ਜਥੇਬੰਦੀਆਂ, ਸਿੰਘ ਸਭਾਵਾਂ, ਟਕਸਾਲਾਂ, ਸੰਤਾਂ-ਮਹਾਪੁਰਸ਼ਾਂ, ਵਿਦਵਾਨਾਂ, ਬੁੱਧੀ ਜੀਵੀਆਂ ਅਤੇ ਸਮੁੱਚੇ ਸਿੱਖ ਪੰਥ ਨੂੰ ਨਾਲ ਲੈ ਕੇ ਇਸ ਸਬੰਧੀ ਵੱਡੀ ਰਣਨੀਤੀ ਉਲੀਕੇ ਜਾਵੇ। ਜਿਸ ਨਾਲ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਅਤੇ ਪਿਛਲੇ ਸੰਘਰਸ਼ ਦੌਰਾਨ ਜੇਲ੍ਹਾਂ ਵਿਚ ਬੰਦ ਲੰਮੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਕੌਮੀ ਯੋਧਿਆਂ ਨੂੰ ਤੁਰੰਤ ਰਿਹਾਅ ਕਰਵਾਇਆ ਜਾ ਸਕੇ।
ਇਹ ਵੀ ਪੜ੍ਹੋ- ਅੱਧੀ ਰਾਤ ਨੂੰ ਬਿਆਸ ਹਾਈਵੇਅ 'ਤੇ ਵਾਪਰਿਆ ਹਾਦਸਾ, ਇਕ ਤੋਂ ਬਾਅਦ ਇਕ ਕਈ ਗੱਡੀਆਂ ਦੀ ਹੋਈ ਟੱਕਰ
ਸਿੰਘ ਸਾਹਿਬ ਨੇ ਕਿਹਾ ਕਿ ਦੇਸ਼ ਆਜ਼ਾਦ ਹੋਣ ਤੋਂ ਬਾਅਦ ਦੇਸ਼ ਦੇ ਸੰਵਿਧਾਨ ਅਨੁਸਾਰ ਸਟੇਟਾਂ ਦੀਆਂ ਵਿਧਾਨ ਸਭਾ ਦੇ ਮੈਂਬਰ, ਕੇਂਦਰ ਸਰਕਾਰ ਦੇ ਮੈਂਬਰ ਪਾਰਲੀਮੈਂਟ ਚੋਣ ਪ੍ਰਕਿਰਿਆ ਰਾਹੀਂ ਲੋਕਾਂ ਦੀਆਂ ਵੋਟਾਂ ਰਾਹੀਂ ਚੁਣੇ ਜਾਂਦੇ ਹਨ ਅਤੇ ਪ੍ਰਧਾਨ ਮੰਤਰੀ/ਦੇਸ਼ ਦਾ ਰਾਸ਼ਟਰਪਤੀ ਵੀ ਇਸੇ ਵਿਧੀ ਨਾਲ ਚੋਣ ਪ੍ਰਕਿਰਿਆ ਰਾਹੀਂ ਹੀ ਚੁਣਿਆ ਜਾਂਦਾ ਹੈ ਅਤੇ ਅੱਗੇ ਸੂਬਿਆਂ ਦੇ ਗਵਰਨਰਾਂ ਦੀ ਨਿਯੁਕਤੀ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਦੇਸ਼ ਆਜ਼ਾਦ ਹੋਣ ਤੋਂ ਪਹਿਲਾਂ 1925 ਤੋਂ ਹੀ ਵੋਟਾਂ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਚੋਣ ਹੁੰਦੀ ਹੈ, ਜਿਨ੍ਹਾਂ ਵਿਚੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਅਤੇ ਪ੍ਰਧਾਨ ਚੁਣਿਆ ਜਾਂਦਾ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦਾ ਨਕਲੀ ਦਵਾਈ ਬਣਾਉਣ ਵਾਲੀਆਂ ਫ਼ੈਕਟਰੀਆਂ ਖ਼ਿਲਾਫ਼ ਵੱਡਾ ਐਕਸ਼ਨ
ਵੱਡੇ ਲੋਕ ਤੰਤਰ ਦੀ ਦੁਹਾਈ ਦੇਣ ਵਾਲੇ ਹੁਕਮਰਾਨ, ਦੇਸ਼ ਦੇ ਸੰਵਿਧਾਨ ਅਨੁਸਾਰ ਚੁਣੀ ਹੋਈ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੇ ਮਾਮਲੇ ’ਤੇ ਦਸਖ਼ਤੀ ਮੁਹਿੰਮ ਦੌਰਾਨ ਸੰਗਤਾਂ ਵੱਲੋਂ ਲੱਖਾਂ ਦੀ ਗਿਣਤੀ ਵਿਚ ਭਰੇ ਗਏ ਫਾਰਮਾਂ ਨੂੰ ਲੈਣ ਲਈ ਪੰਜਾਬ ਦੇ ਗਵਰਨਰ ਵੱਲੋਂ ਮਿਲਣ ਦਾ ਸਮਾਂ ਨਾ ਦੇਣਾ ਬਹੁਤ ਹੀ ਮੰਦਭਾਗਾ, ਸਿੱਖ ਕੌਮ ਨਾਲ ਬਹੁਤ ਵੱਡੀ ਬੇਇੰਨਸਾਫੀ ਅਤੇ ਦੇਸ਼ ਦੇ ਸੰਵਿਧਾਨ ਦੀ ਵੀ ਉਲੰਘਣਾ ਹੈ। ਸਿੰਘ ਸਾਹਿਬ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਵੱਡੀਆਂ ਕੁਰਬਾਨੀਆਂ ਕਰਨ ਵਾਲੀ ਸਿੱਖ ਕੌਮ ਨਾਲ ਸਰਕਾਰਾਂ ਵੱਲੋਂ ਅਜਿਹੇ ਕੀਤੇ ਜਾ ਰਹੇ ਵਿਹਾਰ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ।
ਇਹ ਵੀ ਪੜ੍ਹੋ- ਨਸ਼ੇੜੀ ਨੌਜਵਾਨਾਂ ਦਾ ਕਾਰਾ, ਮਹਿਲਾ ASI ਨਾਲ ਕੀਤਾ ਗਾਲੀ-ਗਲੋਚ, ਕਾਂਸਟੇਬਲ ਨੂੰ ਵੀ ਮਾਰੇ ਲੱਤਾਂ-ਘਸੁੰਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੰਗਾਲ ਪਾਕਿ ਲਈ ਇਕ ਹੋਰ ਵੱਡੀ ਮੁਸੀਬਤ, ਆਟਾ ਮਿੱਲ ਮਾਲਕਾਂ ਦੇ ਫ਼ੈਸਲੇ ਨੇ ਆਮ ਲੋਕਾਂ ਦੀ ਵਧਾਈ ਚਿੰਤਾ
NEXT STORY