Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    4:39:46 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

MAJHA News Punjabi(ਮਾਝਾ)

SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

  • Edited By Shivani Bassan,
  • Updated: 17 Jul, 2026 04:23 PM
Amritsar
sgpc organizes event on 100th martyrdom anniversary of teja singh samundri
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ( ਸਰਬਜੀਤ)- ਗੁਰਦੁਆਰਾ ਪ੍ਰਬੰਧ ਸੁਧਾਰ ਤੇ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਤੇਜਾ ਸਿੰਘ ਸਮੁੰਦਰੀ ਜੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਥਾਪਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਮਨਾਈ ਗਈ। ਇਸ ਸ਼ਤਾਬਦੀ ਸਮਾਗਮ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ,  ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਤੇ ਤੇਜਾ ਸਿੰਘ ਸਮੁੰਦਰੀ ਦੇ ਪੋਤੇ ਤੇ ਦਿੱਲੀ ਦੇ ਉੱਪ ਰਾਜਪਾਲ ਤਰਨਜੀਤ ਸਿੰਘ ਸੰਧੂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਬਿਹ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਲਿਆ। ਉਨ੍ਹਾਂ ਕਥਾ-ਵਿਚਾਰ ਕਰਦਿਆਂ ਸੰਗਤਾਂ ਨੂੰ ਤੇਜਾ ਸਿੰਘ ਸਮੁੰਦਰੀ ਦੇ ਜੀਵਨ ਸੰਘਰਸ਼ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ- ਪੰਜਾਬ: ਦੋ ਮਾਸੂਮਾਂ ਦੀ ਦਰਦਨਾਕ ਮੌਤ, ਇਕੋ ਘਰ ਵਿਛੇ 2 ਸੱਥਰ, ਪਰਿਵਾਰ 'ਤੇ ਟੁੱਟਿਆ ਕਹਿਰ

ਇਸ ਮੌਕੇ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਤੇਜਾ ਸਿੰਘ ਸਮੁੰਦਰੀ ਕੁਰਬਾਨੀ ਵਾਲੀ ਉਹ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਪੰਥ ਦੇ ਲੇਖੇ ਲਾਇਆ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਦੌਰਾਨ ਸਿੱਖ ਯੋਧਿਆਂ ਨੇ ਅਜਿੱਤ ਕਹੀ ਜਾਣ ਵਾਲੀ ਅੰਗਰੇਜ਼ ਹਕੂਮਤ ਖਿਲਾਫ਼ ਮੋਰਚਾ ਲਾਇਆ ਅਤੇ ਸਰਕਾਰ ਦੇ ਜ਼ੁਲਮਾਂ ਵਿਰੁੱਧ ਜਿੱਤ ਹਾਸਲ ਕਰਦਿਆਂ ਪੰਥ ਦਾ ਨਾਂ ਉੱਚਾ ਕੀਤਾ। ਉਨ੍ਹਾਂ ਕਿਹਾ ਕਿ ਤੇਜਾ ਸਿੰਘ ਸਮੁੰਦਰੀ ਨੇ ਸਿੱਖ ਸੰਸਥਾਵਾਂ ਨੂੰ ਸਥਾਪਤ ਅਤੇ ਮਜ਼ਬੂਤ ਕਰਨ ਲਈ ਮੋਹਰੀ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਅਜਿਹੇ ਆਗੂ ਕੌਮ ਲਈ ਹਮੇਸ਼ਾ ਪ੍ਰੇਰਣਾਸ੍ਰੋਤ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਵੀ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀਆਂ ਲਗਾਤਾਰ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਪੰਥ ਵਿਰੋਧੀ ਸਾਜ਼ਿਸ਼ਾਂ ਦੇ ਮੁਕਾਬਲੇ ਲਈ ਆਪਣੇ ਵਖਰੇਵੇਂ ਛੱਡ ਕੇ ਇਕਜੁਟ ਹੋਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਉਸ ਵਕਤ ਸਾਡੇ ਆਗੂਆਂ ਨੇ ਸੱਚ ਦੀ ਅਵਾਜ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਅਕਾਲੀ ਅਖ਼ਬਾਰ ਆਰੰਭ ਕੀਤਾ ਸੀ। ਅੱਜ ਵੀ ਲੋੜ ਹੈ ਕਿ ਸਾਡੀ ਅਜ਼ਾਦ ਪ੍ਰੈੱਸ ਹੋਵੇ, ਇਸ ਲਈ ਪੰਥ ਨੂੰ ਯਤਨ ਕਰਨੇ ਚਾਹੀਦੇ ਹਨ।

ਇਹ ਵੀ ਪੜ੍ਹੋ- ਪੰਜਾਬ: ਕੁੜੀ ਨੇ ਘਰ ਸੱਦ ਮਰਵਾ'ਤਾ ਮੁੰਡਾ ਤੇ ਫਿਰ ਪੈਟਰੋਲ...

ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤੇਜਾ ਸਿੰਘ ਸਮੁੰਦਰੀ ਨੇ ਪੰਥ ਲਈ ਉਦੋਂ ਸੰਘਰਸ਼ ਲੜਿਆ ਜਦੋਂ ਅੰਗਰੇਜ਼ ਹਕੂਮਤ ਦਾ ਪੂਰਾ ਜ਼ੋਰ ਸੀ ਅਤੇ ਮਹੰਤਾਂ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ ਮਨਮਤਾਂ ਕੀਤੀਆਂ ਜਾ ਰਹੀਆਂ ਸਨ। ਸਿੱਖ ਭਾਵਨਾਵਾਂ ਦੀ ਤਰਜ਼ਮਾਨੀ ਕਰਦਿਆਂ ਜਿਨ੍ਹਾਂ ਸੂਰਬੀਰਾਂ ਨੇ ਇਸ ਵਿਰੁੱਧ ਸੰਘਰਸ਼ ਲੜਿਆ, ਉਨ੍ਹਾਂ ਵਿੱਚੋਂ ਤੇਜਾ ਸਿੰਘ ਸਮੁੰਦਰੀ ਮੋਹਰੀ ਆਗੂ ਸਨ। ਸਮੁੰਦਰੀ ਨੇ ਸਰਕਾਰ ਵੱਲੋਂ ਰਿਹਾਈ ਲਈ ਮੁਆਫ਼ੀ ਮੰਗਣ ਦੀ ਸ਼ਰਤ ਨੂੰ ਠੁਕਰਾਉਂਦਿਆਂ ਜ਼ੁਲਮ ਅੱਗੇ ਝੁਕਣ ਤੋਂ ਸਾਫ਼ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਉਹ ਅਜਿਹੇ ਆਗੂ ਸਨ ਜਿਨ੍ਹਾਂ ਲਈ ਨਿੱਜ ਨਾਲੋਂ ਸੰਸਥਾਵਾਂ ਵੱਡੀਆਂ ਸਨ। ਉਨ੍ਹਾਂ ਨੇ ਪੰਥ ਲਈ ਹਰ ਮੋਰਚੇ ’ਚ ਮੋਹਰੀ ਰੋਲ ਅਦਾ ਕੀਤਾ। ਐਡਵੋਕੇਟ ਧਾਮੀ ਨੇ ਤੇਜਾ ਸਿੰਘ ਸਮੁੰਦਰੀ ਵੱਲੋਂ ਨਿਰਸਵਾਰਥ ਭਾਵ ਨਾਲ ਪੰਥ ਲਈ ਕੀਤੀ ਸੇਵਾ ਨੂੰ ਯਾਦ ਕਰਦਿਆਂ ਨੌਜਵਾਨੀ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ- ਪੰਜਾਬ: ਰਿਸ਼ਵਤ ਲੈਂਦਾ ਇੰਸਪੈਕਟਰ ਗ੍ਰਿਫਤਾਰ

ਇਸ ਮੌਕੇ ਤੇਜਾ ਸਿੰਘ ਸਮੁੰਦਰੀ ਦੇ ਪੋਤੇ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਉਹ ਤੇਜਾ ਸਿੰਘ ਸਮੁੰਦਰੀ ਦੀ ਵਿਰਾਸਤ ਵਿੱਚੋਂ ਹਨ। ਉਨ੍ਹਾਂ ਕਿਹਾ ਕਿ  ਸਮੁੰਦਰੀ ਨੇ ਹਮੇਸ਼ਾ ਪੰਥ ਦੀ ਗੱਲ ਕੀਤੀ। ਜੇ ਲੋੜ ਪਈ ਤਾਂ ਉਹ ਆਪਣੀ ਜਾਇਦਾਦ ਵੀ ਪੰਥ ਲੇਖੇ ਲਾਉਣ ਤੋਂ ਪਿੱਛੇ ਨਹੀਂ ਹਟੇ। ਉਨ੍ਹਾਂ ਕਿਹਾ ਕਿ  ਤੇਜਾ ਸਿੰਘ ਸਮੁੰਦਰੀ ਨੇ ਜਿਥੇ ਪੰਥ ਤੇ ਸਮਾਜ ਲਈ ਵੱਡੇ ਕਾਰਜ ਕੀਤੇ ਉਥੇ ਉਨ੍ਹਾਂ ਨੇ ਬੱਚਿਆਂ ਨੂੰ ਸਿੱਖਿਆ ਨਾਲ ਜੋੜਨ ਲਈ ਵੀ ਵਿਸ਼ੇਸ਼ ਉਪਰਾਲਾ ਕਰਦਿਆਂ ਸਕੂਲ ਕਾਲਜ ਖੋਲ੍ਹਣ ਲਈ ਵਿਸ਼ੇਸ਼ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਆਪਣੀ ਵਿਰਾਸਤ ਨਾਲ ਜੋੜਨ ਦੇ ਯਤਨ ਕੀਤੇ ਜਾਣੇ ਚਾਹੀਦੇ ਹਨ, ਤਾਂ ਜੋ ਉਹ ਆਪਣੇ ਪੁਰਖਿਆਂ ਦੀ ਘਾਲਣਾ ਤੋਂ ਪ੍ਰੇਰਣਾ ਲੈ ਸਕਣ। 

ਇਸੇ ਦੌਰਾਨ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਉਸ ਵਿਰਾਸਤ ਨੂੰ ਯਾਦ ਕੀਤਾ ਜਾ ਰਿਹਾ ਹੈ, ਜਦੋਂ ਗੁਰੂ ਭਰੋਸੇ ਅਤੇ ਪੰਥਕ ਹੌਂਸਲੇ ਨਾਲ ਸਿੱਖਾਂ ਨੇ ਦੁਨੀਆਂ ਵਿਚ ਮੰਨੀ ਜਾਂਦੀ ਵੱਡੀ ਤਾਕਤ ਨੂੰ ਹਰਾਇਆ ਸੀ। ਉਨ੍ਹਾਂ ਕਿਹਾ ਕਿ ਇਹ ਕੌਮੀ ਏਕੇ ਦੀ ਮਿਸਾਲ ਸੀ, ਜਿਸ ਤੋਂ ਅੱਜ ਵੀ ਪ੍ਰੇਰਣਾ ਲੈ ਕੇ ਇਕਜੁਟ ਹੋ ਕੇ ਅੱਗੇ ਵਧਣਾ ਚਾਹੀਦਾ ਹੈ। ਇਸ ਮੌਕ ਤੇਜਾ ਸਿੰਘ ਸਮੁੰਦਰੀ ਦੇ ਪਰਿਵਾਰਕ ਮੈਂਬਰ ਤਰਨਜੀਤ ਸਿੰਘ ਸੰਧੂ, ਬੀਬੀ ਸਿਮਰਨ ਕੌਰ ਸੰਧੂ, ਬੀਬੀ ਕਿਰਨ ਕੌਰ ਸੰਧੂ, ਗੁਰਜੀਤ ਸਿੰਘ ਸੰਧੂ, ਬੀਬੀ ਸੁਨੀਤਾ ਕੌਰ ਸੰਧੂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ।

ਸਮਾਗਮ ਮੌਕੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਗਿਆਨੀ ਰਾਜਦੀਪ ਸਿੰਘ, ਗਿਆਨੀ ਕੇਵਲ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ  ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ, ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ,  ਖੁਸ਼ਵਿੰਦਰ ਸਿੰਘ ਭਾਟੀਆ, ਜਸਮੇਰ ਸਿੰਘ ਲਾਛੜੂ, ਭਾਈ ਮਨਜੀਤ ਸਿੰਘ, ਜਗਸੀਰ ਸਿੰਘ ਮਾਂਗੇਆਣਾ,  ਪਰਮਜੀਤ ਸਿੰਘ ਲੱਖੇਵਾਲ, ਰਘਬੀਰ ਸਿੰਘ ਸਹਾਰਨਮਾਜਰਾ, ਅਮਰੀਕਾ ਦੇ ਅਟਾਰਨੀ ਐਟ ਲਾਅ ਜਸਪ੍ਰੀਤ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ, ਕਥਾਵਾਚਕ ਗਿਆਨੀ ਜਸਵੰਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਪ੍ਰੀਤਪਾਲ ਸਿੰਘ,  ਬਿਜੈ ਸਿੰਘ, ਜਸਵਿੰਦਰ ਸਿੰਘ ਜੱਸੀ,  ਭਗਵੰਤ ਸਿੰਘ ਧੰਗੇੜਾ, ਬਲਵਿੰਦਰ ਸਿੰਘ ਖੈਰਾਬਾਦ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ  ਮੇਜਰ ਸਿੰਘ, ਮੀਤ ਸਕੱਤਰ  ਗੁਰਦਿਆਲ ਸਿੰਘ, ਗੁਰਨਾਮ ਸਿੰਘ, ਮਨਜੀਤ ਸਿੰਘ ਤਲਵੰਡੀ,  ਹਰਭਜਨ ਸਿੰਘ ਵਕਤਾ,  ਸੁਖਬੀਰ ਸਿੰਘ,  ਅਜ਼ਾਦ ਦੀਪ ਸਿੰਘ, ਗੁਰਮੀਤ ਸਿੰਘ ਮੁਕਤਸਰੀ, ਡਾ. ਏ.ਪੀ. ਸਿੰਘ, ਡਾ. ਮਨਜੀਤ ਸਿੰਘ ਉੱਪਲ, ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ ਅਤੇ ਸੰਗਤਾਂ ਮੌਜੂਦ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • SGPC
  • 100th martyrdom anniversary
  • Teja Singh Samundri
  • ਤੇਜਾ ਸਿੰਘ ਸਮੁੰਦਰੀ
  • 100ਵੀਂ ਸ਼ਹੀਦੀ ਸ਼ਤਾਬਦੀ
  • ਐਸਜੀਪੀਸੀ

ਫੂਡ ਸੇਫਟੀ ਵਿਭਾਗ ਨੇ ਕਰਿਆਨਾ ਅਤੇ ਫਾਸਟ ਫੂਡ ਦੇ 9 ਸੈਂਪਲ ਭਰੇ

NEXT STORY

Stories You May Like

  • sgpc organizes event on jaswant singh khalra  s death anniversary
    SGPC ਵੱਲੋਂ ਜਸਵੰਤ ਸਿੰਘ ਖਾਲੜਾ ਦੀ ਬਰਸੀ ਮੌਕੇ ਕਰਵਾਇਆ ਗਿਆ ਸਮਾਗਮ
  • sgpc to honor onkar singh
    ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ ਨੂੰ SGPC ਕਰੇਗੀ ਸਨਮਾਨ
  • uk jaswant singh khalra
    UK 'ਚ ਆਯੋਜਿਤ ਕੀਤਾ ਗਿਆ ਜਸਵੰਤ ਸਿੰਘ ਖਾਲੜਾ ਦਾ ਸ਼ਹੀਦੀ ਸਮਾਗਮ
  • pakistan  kashmir  internet shutdown  100 days
    ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ 100 ਦਿਨਾਂ ਤੋਂ ਇੰਟਰਨੈੱਟ ਬੰਦ
  • pixxel raises 100 million in funding round
    'Pixxel' ਨੇ ਫੰਡਿੰਗ ਦੌਰ 'ਚ 100 ਮਿਲੀਅਨ ਡਾਲਰ ਜੁਟਾਏ, ਭਾਰਤੀ ਸਪੇਸ ਟੈਕਨਾਲੋਜੀ ਦੇ ਇਤਿਹਾਸ 'ਚ ਵੱਡਾ ਨਿਵੇਸ਼
  • sgpc delegation visits flood affected areas in bidur
    SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ
  • india dominates asia  s best companies  34 indian companies in top 100
    ਏਸ਼ੀਆ ਦੀਆਂ ਬੈੱਸਟ ਕੰਪਨੀਆਂ 'ਚ ਭਾਰਤ ਦਾ ਦਬਦਬਾ, ਟਾਪ-100 'ਚ 34 ਭਾਰਤੀ ਕੰਪਨੀਆਂ ਸ਼ਾਮਲ
  • bench press reps with 100 kg weight
    ਬਾਕਮਾਲ ! ਏਸ਼ੀਆਈ ਰਾਸ਼ਟਰਪਤੀ ਨੇ 100 ਕਿੱਲੋ ਵਜ਼ਨ ਚੁੱਕ ਕੇ ਲਗਾਏ ਬੈਂਚ ਰੈਪਸ, ਵੀਡੀਓ ਵਾਇਰਲ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • sir in pathankot
      ਸਿਆਸੀ ਪਾਰਟੀਆਂ ਨੂੰ ਸੌਂਪੀਆਂ ਗਈਆਂ SIR ਤਹਿਤ ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ...
    • big incident in gurdaspur
      ਪੰਜਾਬ: ਡਾਕਟਰਾਂ ਦੀ ਚੱਲਦੀ ਮੀਟਿੰਗ ਦੌਰਾਨ ਸਰਕਾਰੀ ਮਹਿਲਾ ਅਫ਼ਸਰ ਦੇ ਵੱਜੀ ਗੋਲ਼ੀ!
    • akali dal sukhbir singh badal
      ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
    • elderly man dies from generator fumes in amritsar
      ਅੰਮ੍ਰਿਤਸਰ: ਜਨਰੇਟਰ ਵਾਲੇ ਕਮਰੇ 'ਚ ਰੋਟੀ ਖਾ ਰਹੇ 5 ਲੋਕਾਂ ਨਾਲ ਵਾਪਰਿਆ ਹਾਦਸਾ,...
    • amritdhari sikh from pathankot in saudi arabia
      ਸਾਊਦੀ ਅਰਬ ’ਚ ਪਠਾਨਕੋਟ ਦੇ ਅੰਮ੍ਰਿਤਧਾਰੀ ਸਿੱਖ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ,...
    • major weather warning for punjab
      ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
    • major crackdown in himachal
      ਹਿਮਾਚਲ ਪੁਲਸ ਦੀ ਵੱਡੀ ਕਾਰਵਾਈ ! ਪੰਜਾਬੀ ਨੌਜਵਾਨਾਂ ਸਮੇਤ ਫੜੇ ਗਏ 4 ਨਸ਼ਾ ਤਸਕਰ
    • gurmat samagam at gurdwara sri manji sahib
      ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ...
    • punjab  8 accused linked to foreign smugglers arrested
      ਪੰਜਾਬ: ਵਿਦੇਸ਼ੀ ਤਸਕਰਾਂ ਨਾਲ ਜੁੜੇ 8 ਮੁਲਜ਼ਮ ਗ੍ਰਿਫਤਾਰ, ਸਰਹੱਦ ਪਾਰੋਂ ਡਰੋਨ...
    • two youths arrested after fleeing with a car under the pretext of a test drive
      ਟਰਾਇਲ ਦੇ ਬਹਾਨੇ ਕਾਰ ਲੈ ਕੇ ਫਰਾਰ ਹੋਏ 2 ਨੌਜਵਾਨ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +