ਅੰਮ੍ਰਿਤਸਰ (ਗੁਰਪ੍ਰੀਤ): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਜਸਵੰਤ ਸਿੰਘ ਖਾਲੜਾ ਜੀ ਦੀ ਬਰਸੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ। ਸਮਾਗਮ ਦੌਰਾਨ ਜਸਵੰਤ ਸਿੰਘ ਖਾਲੜਾ ਦੀ ਭੈਣ ਅਤੇ ਮੁੱਖ ਗਵਾਹ ਕੁਲਦੀਪ ਸਿੰਘ ਬਚੜਾ ਦੀ ਧਰਮ ਪਤਨੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ- ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ ਧਾਮੀ
ਇਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਦੀ ਹੈ। ਉਨ੍ਹਾਂ ਕਿਹਾ ਕਿ ਭਾਗਾਂ ਵਾਲਿਆਂ ਨੂੰ ਸ਼ਹਾਦਤ ਦਾ ਜਾਮ ਮਿਲਦਾ ਹੈ। ਜਸਵੰਤ ਸਿੰਘ ਖਾਲੜਾ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਮਨੁੱਖੀ ਹੱਕਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕੀਤੀ। ਉਨ੍ਹਾਂ ਨੇ ਪੰਜਾਬ ਦੀ ਧਰਤੀ 'ਤੇ ਹੋਏ ਅਨਿਆਂ ਅਤੇ ਲਾਵਾਰਸ ਕਹਿ ਕੇ ਸਾੜੀਆਂ ਗਈਆਂ ਦੇਹਾਂ ਦੀ ਸੱਚਾਈ ਦੁਨੀਆ ਸਾਹਮਣੇ ਲਿਆਂਦੀ।
ਇਹ ਵੀ ਪੜ੍ਹੋ-ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ ਨੂੰ ਵੀ...
ਜਥੇਦਾਰ ਗੜਗੱਜ ਨੇ ਪ੍ਰਸ਼ਾਸਨ ਅਤੇ ਪੁਲਸ ਅਫ਼ਸਰਾਂ ਵੱਲੋਂ ਕੀਤੀਆਂ ਜਾਂਦੀਆਂ ਧੱਕੇਸ਼ਾਹੀਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਅਫ਼ਸਰਾਂ ਨੂੰ ਜ਼ੁਲਮ ਕਰਨ ਤੋਂ ਬਚਣਾ ਚਾਹੀਦਾ ਹੈ, ਕਿਉਂਕਿ ਅਜਿਹੇ ਕੰਮਾਂ ਦਾ ਲੇਖਾ-ਜੋਖਾ ਇੱਥੇ ਅਤੇ ਅੱਗੇ ਵੀ ਦੇਣਾ ਪੈਂਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਹਰੀਕੇ ਪੱਤਣ ਵਿਖੇ ਸ਼ਹੀਦੀ ਯਾਦਗਾਰ ਬਣਾਉਣ ਲਈ ਜ਼ਮੀਨ ਵੇਖਣ ਦਾ ਕੰਮ ਜਾਰੀ ਹੈ। ਇਸ ਤੋਂ ਇਲਾਵਾ, 1982 ਤੋਂ 1995 ਤੱਕ ਸ਼ਹੀਦ ਹੋਏ ਨਿਰਦੋਸ਼ ਸਿੱਖਾਂ ਅਤੇ ਹੋਰ ਲੋਕਾਂ ਦਾ ਡਾਟਾ ਇਕੱਠਾ ਕਰਕੇ ਯਾਦਗਾਰੀ ਰਿਕਾਰਡ ਤਿਆਰ ਕੀਤਾ ਜਾਵੇਗਾ। ਸਮਾਗਮ ਦੇ ਅੰਤ ਵਿੱਚ ਉਨ੍ਹਾਂ ਆਈਆਂ ਸਭ ਸੰਗਤਾਂ ਅਤੇ ਐਸਜੀਪੀਸੀ ਪ੍ਰਬੰਧਕਾਂ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ- ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਦੋ ਦੋਸਤਾਂ ਨਾਲ ਵਾਪਰੀ ਅਣਹੋਣੀ, ਦੋਵਾਂ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ ਧਾਮੀ
NEXT STORY