ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰੀ ਦੁਖਦਾਈ ਘਟਨਾ 'ਤੇ ਗਹਿਰਾ ਦੁੱਖ ਜ਼ਾਹਰ ਕਰਦਿਆਂ ਇਸ ਘਟਨਾ ਵਿਚ ਜਾਨ ਗਵਾਉਣ ਵਾਲੀਆਂ ਦੋ ਬੀਬੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਇਸ ਘਟਨਾ ਵਿਚ ਜ਼ਖ਼ਮੀ ਹੋਈਆਂ ਸੰਗਤਾਂ ਦਾ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਪਹੁੰਚ ਕੇ ਹਾਲ ਜਾਣਿਆ ਤੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਪਹੁੰਚ ਕੇ ਘਟਨਾ ਬਾਰੇ ਜਾਣਕਾਰੀ ਵੀ ਲਈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵਾਪਰਿਆ ਵੱਡਾ ਹਾਦਸਾ ! ਗੁਰੂਘਰ ਦੇ ਲੰਗਰ ਹਾਲ ਦੀ ਡਿੱਗ ਗਈ ਛੱਤ, 2 ਔਰਤਾਂ ਦੀ ਮੌਤ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮੰਦਭਾਗੀ ਘਟਨਾ ਵਿਚ ਅਕਾਲ ਚਲਾਣਾ ਕਰਨ ਵਾਲਿਆਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 2-2 ਲੱਖ ਰੁਪਏ ਸਹਾਇਤਾ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਦੇ ਨਾਲ ਹੀ ਜ਼ਖ਼ਮੀਆਂ ਦਾ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਵਿਖੇ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਹਰ ਐਤਵਾਰ ਵੱਡੀ ਗਿਣਤੀ ਵਿਚ ਸੰਗਤਾਂ ਪੁੱਜਦੀਆਂ ਹਨ। ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਇਸ ਅਸਥਾਨ ਤੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸੇਵਾਵਾਂ ਚਲ ਰਹੀਆਂ ਹਨ। ਇਮਾਰਤ ਦੇ ਲੈਂਟਰ ਲਈ ਹੋਈ ਸਟਰਿੰਗ ਤੋਂ ਹਵਾ ਦੇ ਤੇਜ਼ ਬੁੱਲੇ ਨਾਲ ਕੁਝ ਪਲੇਟਾਂ ਥੱਲੇ ਬੈਠੀਆਂ ਸੰਗਤਾਂ 'ਤੇ ਡਿੱਗਣ ਨਾਲ ਇਹ ਘਟਨਾ ਵਾਪਰੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਹਾਈ ਅਲਰਟ, ਬੁਲਾਈ ਗਈ ਐਮਰਜੈਂਸੀ ਮੀਟਿੰਗ, ਜਾਣੋ ਕਾਰਨ
ਉਨ੍ਹਾਂ ਅਕਾਲ ਚਲਾਣਾ ਕਰਨ ਵਾਲੀਆਂ ਬੀਬੀਆਂ ਨਮਿਤ ਕਰਤਾ ਪੁਰਖੁ ਅੱਗੇ ਅਰਦਾਸ ਕੀਤੀ ਅਤੇ ਜ਼ਖਮੀਆਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਵੀ ਇਸ ਘਟਨਾ 'ਤੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟਾਈ ਹੈ। ਬਾਬਾ ਭੂਰੀਵਾਲਿਆਂ ਨੇ ਮਨੁੱਖੀ ਹਮਦਰਦੀ ਵਜੋਂ ਅਕਾਲ ਚਲਾਣਾ ਕਰਨ ਵਾਲੀਆਂ ਬੀਬੀਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
ਇਸੇ ਦੌਰਾਨ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਡੀਨ ਡਾ. ਏ ਪੀ ਸਿੰਘ ਨੇ ਕਿਹਾ ਕਿ ਹਸਪਤਾਲ ਦੇ ਮਾਹਰ ਡਾਕਟਰ ਜ਼ਖਮੀਆਂ ਦਾ ਇਲਾਜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਇਲਾਜ ਵਿਚ ਕਿਸੇ ਤਰ੍ਹਾਂ ਵੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਮੈਨੇਜਰ ਮੇਜ਼ਰ ਸਿੰਘ, ਈਐਨਟੀ ਸਰਜਨ ਡਾ ਜਸਕਰਨ ਸਿੰਘ, ਐਕਸੀਅਨ ਸੁਖਜਿੰਦਰ ਸਿੰਘ, ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਦੇ ਮੈਨੇਜਰ ਜਤਿੰਦਰਪਾਲ ਸਿੰਘ ਸਮੇਤ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ ਨੂੰ ਰਸਤੇ 'ਚ ਘੇਰ ਕੇ ਮਾਰੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਲੀਆਂ ਸੰਗਤਾਂ ਲਈ ਵਿਸ਼ੇਸ਼ ਇੰਤਜ਼ਾਮ, ਲਾਈਆਂ ਠੰਡੇ-ਮਿੱਠੇ ਜਲ ਦੀਆਂ ਛਬੀਲਾਂ
NEXT STORY