ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਤੋਂ ਡਿਪੋਰਟ ਕਰਕੇ ਭੇਜੇ ਜਾ ਰਹੇ ਭਾਰਤੀਆਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਇੱਕ ਬਿਆਨ ਵਿਚ ਕਿਹਾ ਕਿ ਜਿਹੜੇ ਲੋਕ ਵਿਸ਼ੇਸ਼ ਜਹਾਜ਼ਾਂ ਰਾਹੀਂ ਅੰਮ੍ਰਿਤਸਰ ਪੁੱਜ ਰਹੇ ਹਨ, ਸ਼੍ਰੋਮਣੀ ਕਮੇਟੀ ਉਨ੍ਹਾਂ ਲਈ ਰਿਹਾਇਸ਼ ਅਤੇ ਲੋੜ ਅਨੁਸਾਰ ਉਨ੍ਹਾਂ ਨੂੰ ਘਰ ਪਹੁੰਚਾਉਣ ਦਾ ਪ੍ਰਬੰਧ ਕਰਨ ਲਈ ਤਿਆਰ ਹੈ। ਜਿਹੜੇ ਲੋਕ ਲੋੜ ਮਹਿਸੂਸ ਕਰਨ ਉਹ ਹਵਾਈ ਅੱਡੇ ’ਤੇ ਤਾਇਨਾਤ ਸ਼੍ਰੋਮਣੀ ਕਮੇਟੀ ਦੇ ਸਟਾਫ਼ ਤੱਕ ਪਹੁੰਚ ਕਰ ਸਕਦੇ ਹਨ।
ਇਹ ਵੀ ਪੜ੍ਹੋ- ਡਿਪੋਰਟ ਹੋਏ ਭਾਰਤੀਆਂ ਨੂੰ ਅੰਮ੍ਰਿਤਸਰ ਪਹੁੰਚਦਿਆਂ ਹੀ ਮਿਲਣਗੀਆਂ ਸਹੂਲਤਾਂ, CM ਮਾਨ ਪਹੁੰਚੇ ਅੰਮ੍ਰਿਤਸਰ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਗੱਲ 'ਤੇ ਵੀ ਇਤਰਾਜ਼ ਪ੍ਰਗਟ ਕੀਤਾ ਕਿ ਅਮਰੀਕਾ ਤੋਂ ਵਾਪਸ ਭੇਜੇ ਜਾ ਰਹੇ ਵਿਅਕਤੀਆਂ ਨਾਲ ਗੈਰ ਮਨੁੱਖੀ ਵਿਹਾਰ ਕਿਉਂ ਕੀਤਾ ਜਾ ਰਿਹਾ ਹੈ? ਹੱਥਕੜੀਆਂ ਅਤੇ ਬੇੜੀਆਂ ਪਾ ਕੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਨਾਲ ਖਿਲਵਾੜ ਕਰਨਾ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਦੋਸ਼ ਕੋਈ ਅਜਿਹਾ ਨਹੀਂ ਹੈ ਕਿ ਇਨ੍ਹਾਂ ਨਾਲ ਅਪਰਾਧੀਆਂ ਵਾਂਗ ਸਲੂਕ ਕੀਤਾ ਜਾਵੇ। ਐਡਵੋਕੇਟ ਧਾਮੀ ਨੇ ਸਰਕਾਰਾਂ ਪਾਸੋਂ ਵੀ ਮੰਗ ਕੀਤੀ ਕਿ ਜਿਹੜੇ ਲੋਕ ਗ਼ੈਰ-ਕਾਨੂੰਨੀ ਪ੍ਰਵਾਸ ਲਈ ਲੋਕਾਂ ਪਾਸੋਂ ਲੱਖਾਂ ਰੁਪਏ ਲੈ ਕੇ ਧੋਖਾ ਕਰ ਰਹੇ ਹਨ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਡਰਾਈ ਡੇਅ ਘੋਸ਼ਿਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਰ ਤੇ ਮੋਟਰਸਾਈਕਲ ਭਿਆਨਕ ਟੱਕਰ 'ਚ ਇਕ ਦੀ ਮੌਤ, ਦੋ ਗੰਭੀਰ ਜ਼ਖਮੀ
NEXT STORY