ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਭਾਵੇਂ ਕਿ ਭਗਵੰਤ ਮਾਨ ਨੇ ਨਵੇਂ ਮੁੱਖ ਮੰਤਰੀ ਵਜੋਂ 16 ਮਾਰਚ ਨੂੰ ਸਹੁੰ ਚੁੱਕਣੀ ਹੈ ਪਰ ਉਨ੍ਹਾਂ ਵੱਲੋਂ ਦਿੱਤੇ ਪਹਿਲੇ ਬਿਆਨ ਦਾ ਹੁਣ ਤੋਂ ਹੀ ਅਸਰ ਦੇਖਣ ਨੂੰ ਮਿਲ ਰਿਹਾ ਹੈ। ਭਗਵੰਤ ਮਾਨ ਵੱਲੋਂ ਪੰਜਾਬ 'ਚ 'ਆਪ' ਦੀ ਸਰਕਾਰ ਬਣਨ ਤੋਂ ਪਹਿਲਾਂ ਸਰਕਾਰੀ ਦਫ਼ਤਰਾਂ 'ਚ ਮੁੱਖ ਮੰਤਰੀ ਦੀ ਥਾਂ ਸ਼ਹੀਦ ਭਗਤ ਸਿੰਘ ਤੇ ਡਾ. ਅੰਬੇਡਕਰ ਦੀਆਂ ਤਸਵੀਰਾਂ ਲਾਉਣ ਦਾ ਐਲਾਨ ਕੀਤਾ ਗਿਆ ਸੀ, ਭਾਵੇਂ ਕਿ ਲਿਖਤੀ ਤੌਰ 'ਤੇ ਇਹ ਆਦੇਸ਼ ਜਾਰੀ ਨਹੀਂ ਹੋਏ ਪਰ ਇਸ ਦੀ ਪਾਲਣਾ ਹੁਣ ਤੋਂ ਹੀ ਦੇਖਣ ਨੂੰ ਮਿਲ ਰਹੀ ਹੈ ਅਤੇ ਬਟਾਲਾ ਦੇ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵਿੰਦਰ ਸਿੰਘ ਦੇ ਦਫ਼ਤਰ 'ਚ ਸ਼ਹੀਦ ਭਗਤ ਸਿੰਘ ਤੇ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਦੇਖਣ ਨੂੰ ਮਿਲ ਰਹੀਆਂ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ : 31 ਸਾਲਾ ਨੌਜਵਾਨ ਦਾ ਦਿਲ ’ਚ ਗੋਲੀ ਮਾਰ ਕੀਤਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼
ਗੱਲਬਾਤ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਪਹਿਲਾਂ ਇਥੇ ਕੋਈ ਫੋਟੋ ਨਹੀਂ ਸੀ ਲੱਗੀ ਹੋਈ ਤੇ ਗੈਰ-ਰਾਜਨੀਤਕ ਸਖਸ਼ੀਅਤਾਂ ਹੋਣ ਕਰਕੇ ਅਸੀਂ ਇਨ੍ਹਾਂ ਮਹਾਨ ਰਹਿਬਰਾਂ ਦੀਆਂ ਤਸਵੀਰਾਂ ਲਗਾਈਆਂ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ ਪੰਜਾਬ ਦੇ ਨਵੇਂ ਬਣਨ ਜਾ ਰਹੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਦਫ਼ਤਰਾਂ 'ਚ ਸ਼ਹੀਦ ਭਗਤ ਸਿੰਘ ਤੇ ਡਾ. ਅੰਬੇਡਕਰ ਦੀਆਂ ਤਸਵੀਰਾਂ ਲਾਈਆਂ ਜਾਣਗੀਆਂ, ਜਿਸ ਦੇ ਅਜੇ ਲਿਖਤੀ ਆਰਡਰ ਤਾਂ ਨਹੀਂ ਹੋਏ ਪਰ ਉਸ ਤੋਂ ਪਹਿਲਾਂ ਹੀ ਅਸੀਂ ਇਨ੍ਹਾਂ ਮਹਾਨ ਸਖਸ਼ੀਅਤਾਂ ਦੀਆਂ ਤਸਵੀਰਾਂ ਲਗਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਨਵੀਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਹੀ ਹਰ ਕੰਮ ਕਰਾਂਗੇ।
ਹਵਾਈ ਅੱਡਿਆਂ ’ਤੇ ਸਿੱਖਾਂ ਨੂੰ ਕਿਰਪਾਨ ਲਿਜਾਣ ਤੋਂ ਰੋਕਣ ਵਾਲੇ ਨੋਟੀਫਿਕੇਸ਼ਨ ’ਚ ਭਾਰਤ ਸਰਕਾਰ ਨੇ ਕੀਤੀ ਸੋਧ
NEXT STORY