ਪੁਰਾਣਾ ਸ਼ਾਲਾ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਨੇੜੇ ਸਹੂਲਤਾਂ ਦੇਣ ਅਤੇ ਸ਼ਿਕਾਇਤਾਂ ਸੁਣਨ ਲਈ ਚਲਾਏ ਜਾ ਰਹੇ ਪ੍ਰੋਗਰਾਮ ਸਰਕਾਰ ਤੁਹਾਡੇ ਦੁਆਰ ਤਹਿਤ ਅੱਜ ਵਿਧਾਨਸਭਾ ਹਲਕਾ ਦੀਨਾਨਗਰ ਦੇ ਕਸਬਾ ਪੁਰਾਣਾ ਸ਼ਾਲਾ ਵਿਖੇ ਲਾਏ ਗਏ ਕੈਂਪ ਦਾ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵੱਲੋਂ ਨਿਰੀਖਣ ਕੀਤਾ ਗਿਆ। ਉਨ੍ਹਾਂ ਕੈਂਪ ਵਿੱਚ ਆਏ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਇਸ ਮੌਕੇ ਏਡੀਸੀ ਜਨਰਲ ਸੁਭਾਸ਼ ਚੰਦਰ, ਐਸਡੀਐਮ ਗੁਰਦਾਸਪੁਰ ਕਰਮਜੀਤ ਸਿੰਘ ਅਤੇ ਬੀਡੀਪੀਓ ਪ੍ਰਗਟ ਸਿੰਘ ਵੀ ਮੌਜੂਦ ਰਹੇ।
ਕੈਂਪ ਦਾ ਨਿਰੀਖਣ ਕਰਨ ਅਤੇ ਲੋਕਾਂ ਨਾਲ ਗੱਲਬਾਤ ਕਰਨ ਮਗਰੋਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਪ੍ਰਸ਼ਾਸ਼ਨਿਕ ਸਹੂਲਤਾਂ ਦੇਣ ਦੇ ਮੰਤਵ ਨਾਲ ਕੰਮ ਕਰ ਰਹੀ ਹੈ ਤਾਂ ਕਿ ਲੋਕਾਂ ਦੀ ਸਰਕਾਰੀ ਦਫਤਰਾਂ ਅੰਦਰ ਹੁੰਦੀ ਖੱਜਲ ਖੁਆਰੀ ਘੱਟ ਸਕੇ। ਉਨ੍ਹਾਂ ਕਿਹਾ ਪੁਰਾਣਾ ਸ਼ਾਲਾ ਦੇ ਬਾਬਾ ਪੀਰੂ ਸ਼ਾਹ ਹਾਲ ਵਿਖੇ ਲਾਏ ਗਏ ਇਸ ਕੈਂਪ ਦਾ ਲੋਕ ਭਰਪੂਰ ਲਾਭ ਲੈ ਰਹੇ ਹਨ ਅਤੇ ਕੈਂਪ ਅੰਦਰ ਮਿਲ ਰਹੀਆਂ ਸਹੂਲਤਾਂ ਅਨੁਸਾਰ ਅਪਣੇ ਕੰਮ ਕਰਵਾ ਰਹੇ ਹਨ।
ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਨਾਂ ਕਿਸੇ ਭੇਦਭਾਵ ਸੂਬੇ ਦੇ ਲੋਕਾਂ ਨੂੰ ਹਰ ਸਹੂਲਤ ਦੇਣ ਲਈ ਵਚਨਬੱਧ ਹੈ। ਉਨ੍ਹਾਂ ਪੁਰਾਣਾ ਸ਼ਾਲਾ ਖੇਤਰ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਦਰਿਆ ਬਿਆਸ ਦੇ ਕੰਢੇ ਵਸਿਆ ਇਹ ਕਸਬਾ ਅਕਸਰ ਹੀ ਹੜ੍ਹਾਂ ਦੀ ਮਾਰ ਤੋਂ ਪਰੇਸ਼ਾਨ ਰਹਿੰਦਾ ਸੀ ਅਤੇ ਇਹ ਇਸ ਇਲਾਕੇ ਦੇ ਲੋਕਾਂ ਦੀ ਬਹੁਤ ਵੱਡੀ ਸਮੱਸਿਆ ਸੀ ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਰਿਆ ਬਿਆਸ ਦੇ ਧੁੱਸੀ ਬੰਨ੍ਹ ਨੂੰ ਸੱਤ ਕਰੋੜ ਰੁਪਏ ਦੀ ਲਾਗਤ ਨਾਲ ਉੱਚਾ ਕਰਨ ਲਈ ਜਿਹੜਾ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਉਸ ਨਾਲ ਇੱਥੋਂ ਦੇ ਲੋਕਾਂ ਦੀ ਇਹ ਸਮੱਸਿਆ ਵੀ ਹੱਲ ਹੋ ਜਾਵੇਗੀ।
ਇਸ ਤੋਂ ਇਲਾਵਾ ਗੁਰਦਾਸਪੁਰ ਤੋਂ ਨੌਸ਼ਿਹਰਾ ਪੱਤਣ ਤੱਕ ਜਿਹੜੀ ਸੜਕ ਖਰਾਬ ਹਾਲਤ ਵਿੱਚ ਸੀ ਉਸਦੇ ਨਵੀਨੀਕਰਨ ਦਾ ਕੰਮ ਵੀ ਤੇਜੀ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਖੇਤਰ ਲਈ ਹੋਰ ਵੀ ਵਿਕਾਸ ਦੇ ਕੰਮ ਕੀਤੇ ਜਾਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬੀਸੀ ਵਿੰਗ ਦੇ ਜਿਲ੍ਹਾ ਸਕੱਤਰ ਬਲਜੀਤ ਸਿੰਘ ਖਾਲਸਾ, ਬਲਾਕ ਪ੍ਰਧਾਨ ਨਿਸ਼ਾਨ ਸਿੰਘ ਗੂੰਝੀਆਂ, ਬਲਾਕ ਪ੍ਰਧਾਨ ਗੁਰਨਾਮ ਸਿੰਘ ਪੁਰਾਣਾ ਸ਼ਾਲਾ, ਬਲਾਕ ਪ੍ਰਧਾਨ ਬਲਬੀਰ ਸਿੰਘ, ਜਿਲ੍ਹਾ ਈਵੈਂਟ ਇੰਚਾਰਜ ਬਲਵਿੰਦਰ ਦਾਊਵਾਲ ਅਤੇ ਬਲਜੀਤ ਸਿੰਘ ਵੀ ਮੌਜੂਦ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਠਾਨਕੋਟ 'ਚ ਦਿਖਾਈ ਦਿੱਤੇ 7 ਸ਼ੱਕੀ, ਔਰਤ ਤੋਂ ਮੰਗਿਆ ਪਾਣੀ ਤੇ ਜੰਗਲ 'ਚ ਹੋਏ ਗਾਇਬ, ਸਕੈੱਚ ਜਾਰੀ
NEXT STORY