ਬਟਾਲਾ (ਬੇਰੀ) : ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ 142ਵੇਂ ਜਨਮ ਦਿਹਾੜੇ ਮੌਕੇ ਬਟਾਲਾ ਦੀ ਸੁਭਾਸ਼ ਪਾਰਕ ਵਿਖੇ ਵਿਸ਼ੇਸ਼ ਸੈਮੀਨਾਰ ਅਤੇ ਲਾਈਟ ਐਂਡ ਸਾਊਂਡ ਸਮਾਗਮ ਕਰਵਾਇਆ ਗਿਆ, ਜਿਸ ’ਚ ਵੱਡੀ ਗਿਣਤੀ ’ਚ ਬਟਾਲਾ ਵਾਸੀਆਂ ਨੇ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 26 ਨਵੰਬਰ ਨੂੰ ਗਵਰਨਰ ਹਾਊਸ ਵੱਲ ਮਾਰਚ ਕਰਨਗੇ ਕਿਸਾਨ
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ 142ਵੇਂ ਜਨਮ ਦਿਹਾੜੇ ਮੌਕੇ ਬਟਾਲਾ ਦੀ ਸੁਭਾਸ਼ ਪਾਰਕ ਵਿਖੇ ਵਿਸ਼ੇਸ਼ ਸੈਮੀਨਾਰ ਅਤੇ ਲਾਈਟ ਐਂਡ ਸਾਊਂਡ ਸਮਾਗਮ ਕਰਵਾਇਆ ਗਿਆ, ਜਿਸ ’ਚ ਵੱਡੀ ਗਿਣਤੀ ’ਚ ਬਟਾਲਾ ਵਾਸੀਆਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਮੁੱਖ ਮਹਿਮਾਨ ਵਜੋਂ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ, ਸ਼ਾਇਲਾ ਕਾਦਰੀ ਪਤਨੀ ਡਿਪਟੀ ਕਮਿਸ਼ਨਰ ਗੁਰਦਾਸਪੁਰ, ਰਜਿੰਦਰ ਅਗਰਵਾਲ ਜ਼ਿਲਾ ਸੈਸ਼ਨ ਜੱਜ ਗੁਰਦਾਸਪੁਰ, ਸ਼ਾਇਰੀ ਭੰਡਾਰੀ ਐੱਸ. ਡੀ. ਐੱਮ. ਬਟਾਲਾ, ਐੱਸ. ਪੀ. ਐੱਸ. ਓਬਰਾਏ ਮੈਨੇਜਿੰਗ ਟਰੱਸਟੀ ਸਰਬਤ ਦਾ ਭਲਾ ਸੋਸਾਇਟੀ, ਡਾ. ਸਤਨਾਮ ਸਿੰਘ ਨਿੱਝਰ ਨੇ ਸ਼ਿਰਕਤ ਕੀਤੀ।

ਇਸ ਸਮਾਗਮ ’ਚ ਬੁਲਾਰਿਆਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਨਾਟ ਸ਼੍ਰੋਮਣੀ ਕੇਵਲ ਧਾਲੀਵਾਲ ਵੱਲੋਂ ਨਿਰਦੇਸ਼ਿਤ ਲਾਈਟ ਐਂਡ ਸਾਊਂਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਬਾਰੇ ਜਾਣਕਾਰੀ ਦੇਣ ਲਈ ਇਹ ਇਕ ਅਹਿਮ ਪ੍ਰੋਗਰਾਮ ਹੈ ਬਟਾਲਾ ਵਾਸੀਆਂ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਇਆ ਗਿਆ ਹੈ। ਅੱਜ ਦੀ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਤੋਂ ਜਾਣੂ ਕਰਵਾਉਣ ਦੀ ਲੋੜ ਹੈ ਅਤੇ ਅਜਿਹੇ ਪ੍ਰੋਗਰਾਮ ਸਮੇਂ-ਸਮੇਂ ’ਤੇ ਕਰਵਾਏ ਜਾਣੇ ਚਾਹੀਦੇ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਇਤਿਹਾਸਕ ਸਥਾਨਾਂ ਅਤੇ ਉਨ੍ਹਾਂ ਦੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਲਾਈਟ ਐਂਡ ਸਾਊਂਡ ਪ੍ਰੋਗਰਾਮ ਰਾਹੀਂ ਲੋਕਾਂ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਇਤਿਹਾਸ ਨਾਲ ਸਬੰਧਤ ਅਹਿਮ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ।
ਇਹ ਵੀ ਪੜ੍ਹੋ- ਪੰਜਾਬੀ ਗਾਇਕ ਗੁਰਦਾਸ ਮਾਨ ਦੀ 'ਸਟਾਰ ਨਾਈਟ' ’ਚ ਹੋਇਆ ਹੰਗਾਮਾ, ਲੋਕਾਂ ਨੇ ਲਗਾਏ ਗੰਭੀਰ ਇਲਜ਼ਾਮ
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਵਿੱਖ ’ਚ ਵੀ ਅਜਿਹੇ ਹੋਰ ਪ੍ਰੋਗਰਾਮ ਕਰਵਾਏ ਜਾਣਗੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ।
ਅੰਮ੍ਰਿਤਸਰ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਜਸਕਰਨ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
NEXT STORY