ਗੁਰੂ ਕਾ ਬਾਗ (ਰਾਕੇਸ਼ ਭੱਟੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਸੈਨਿਕ ਵਿੰਗ ਦੇ ਪ੍ਰਧਾਨ ਇੰਜਨੀਅਰ ਗੁਰਜਿੰਦਰ ਸਿੰਘ ਸਿੱਧੂ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਤੋਂ ਬਾਅਦ ਪਾਰਟੀ ਦੇ ਸਾਬਕਾ ਸੈਨਿਕ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰਦਿਆਂ ਈਸਾਈ ਭਾਈਚਾਰੇ ਨੂੰ ਵੱਡਾ ਮਾਣ ਦਿੰਦਿਆਂ ਪਿੰਡ ਤੇੜਾ ਕਲਾਂ ਦੇ ਸਾਬਕਾ ਸਰਪੰਚ ਅਤੇ ਭਾਈਚਾਰੇ ਦੇ ਸੀਨੀਅਰ ਈਸਾਈ ਆਗੂ ਸੁਰਜੀਤ ਮਸੀਹ ਤੇੜਾ ਨੂੰ ਸ਼੍ਰੋਮਣੀ ਅਕਾਲੀ ਦਲ ਸੈਨਿਕ ਵਿੰਗ ਪੰਜਾਬ ਦਾ ਪ੍ਰੈੱਸ ਸਕੱਤਰ ਨਿਯੁਕਤ ਕੀਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼
ਈਸਾਈ ਆਗੂ ਸੁਰਜੀਤ ਮਸੀਹ ਤੇੜਾ ਨੇ ਆਪਣੀ ਇਸ ਨਿਯੁਕਤੀ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਪ੍ਰਧਾਨ ਗੁਰਜਿੰਦਰ ਸਿੰਘ ਸਿੱਧੂ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵੱਲੋਂ ਜੋ ਜ਼ਿੰਮੇਵਾਰੀ ਦਿੱਤੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਹੋਰ ਉਚਾਈਆਂ ਤੱਕ ਲੈ ਕੇ ਜਾਣ ਦਾ ਯਤਨ ਕਰਨਗੇ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੇ ਇਸ ਜ਼ਿਲ੍ਹੇ ’ਚ 1927 ਤੋਂ ਬਣ ਰਹੀ 'ਸਪੈਸ਼ਲ ਲੱਸੀ', ਪੀਣ ਲਈ ਆਉਂਦੀਆਂ ਨੇ ਦੂਰ ਤੋਂ ਵੱਡੀਆਂ ਹਸਤੀਆਂ (ਵੀਡੀਓ)
ਸ੍ਰੀ ਦਰਬਾਰ ਸਾਹਿਬ ਵਿਖੇ ਸੂਰਜੀ ਊਰਜਾ ਰਾਹੀਂ ਬਿਜਲੀ ਪੈਦਾ ਕਰਨ ਲਈ ਪਲਾਂਟ ਲਗਾਉਣ ਦੀ ਹੋਈ ਸ਼ੁਰੂਆਤ
NEXT STORY