ਅੰਮ੍ਰਿਤਸਰ(ਦੀਪਕ/ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਨਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਨੂੰ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸੇ ਦੀ ਸਿਰਜਣਾ ਕਰ ਕੇ ਸਿੱਖ ਕੌਮ ਨੂੰ ਇਕ ਵਿਲੱਖਣ ਪਛਾਣ ਦੇਣ ਦੇ ਨਾਲ-ਨਾਲ ਸਵੈਮਾਣ ਨਾਲ ਜਿਊਣ ਦਾ ਰਾਹ ਦਿਖਾਇਆ। ਐਡਵੋਕੇਟ ਧਾਮੀ ਨੇ ਸਿੱਖ ਕੌਮ ਨੂੰ ਆਪਣੇ ਇਸ ਮੁਬਾਰਕ ਦਿਹਾੜੇ ’ਤੇ ਗੁਰੂ ਸਾਹਿਬ ਵੱਲੋਂ ਦਰਸਾਈ ਜੀਵਨ ਜਾਂਚ ਨਾਲ ਜੁੜ ਕੇ ਕੌਮੀ ਹਿੱਤਾਂ ਦੀ ਪਹਿਰੇਦਾਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਅੰਮ੍ਰਿਤ ਦੀ ਦਾਤ ਪ੍ਰਾਪਤ ਕਰ ਕੇ ਗੁਰੂ ਵਾਲੇ ਬਣਨ ਲਈ ਵੀ ਪ੍ਰੇਰਿਆ।
ਇਹ ਵੀ ਪੜ੍ਹੋ- ਵਿਦੇਸ਼ੋਂ ਆਈ 40 ਦਿਨਾਂ ਬਾਅਦ ਨੌਜਵਾਨ ਦੀ ਮ੍ਰਿਤਕ ਦੇਹ, ਪੁੱਤ ਦੀ ਲਾਸ਼ ਨੂੰ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ
ਉਨ੍ਹਾਂ ਸੰਗਤ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਖਾਲਸਾ ਸਾਜਣਾ ਦਿਵਸ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਭਰਵੀਂ ਸ਼ਮੂਲੀਅਤ ਕਰਨ ਦੀ ਵੀ ਅਪੀਲ ਕੀਤੀ।
ਇਹ ਵੀ ਪੜ੍ਹੋ- ਪੰਜਾਬ ਦੀ ਸਿਆਸਤ 'ਚ ਆ ਸਕਦੇ ਨੇ ਸਾਬਕਾ DGP ਸਹੋਤਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਘੱਟ-ਗਿਣਤੀ ਭਾਈਚਾਰੇ ਦੀਆਂ ਕੁੜੀਆਂ ਦੇ ਜ਼ਬਰਨ ਵਿਆਹ ਨੂੰ ਰੋਕੇ ਪਾਕਿਸਤਾਨ: ਸੰਯੁਕਤ ਰਾਸ਼ਟਰ
NEXT STORY