ਅੰਮ੍ਰਿਤਸਰ (ਦੀਪਕ)- ਕਤਲ ਤੇ ਜਬਰ-ਜ਼ਿਨਾਹ ਵਰਗੇ ਗੰਭੀਰ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 8ਵੀਂ ਵਾਰ ਮੁੜ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।
ਇਹ ਵੀ ਪੜ੍ਹੋ- ਸ਼ਰੇਆਮ ਗੁੰਡਾਗਰਦੀ: ਨਾਬਾਲਗ ਭੈਣ ਨਾਲ ਛੇੜਖਾਨੀ ਦਾ ਵਿਰੋਧ ਕਰਨ ’ਤੇ ਤਿੰਨ ਭਰਾਵਾਂ 'ਤੇ ਕੀਤਾ ਹਮਲਾ
ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਹ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ। ਉਨ੍ਹਾਂ ਕਿਹਾ ਕਿ ਕਾਤਲ ਅਤੇ ਜਬਰ-ਜ਼ਨਾਹ ਦੇ ਗੰਭੀਰ ਜੁਲਮਾਂ ਦੇ ਦੋਸ਼ੀ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ, ਪਰੰਤੂ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਸੇ ਤੋਂ ਸਿੱਖ ਕੌਮ ਵੱਲੋਂ ਉਠਾਈ ਜਾ ਰਹੀ ਅਵਾਜ਼ ਸਰਕਾਰਾਂ ਨੂੰ ਸੁਣ ਨਹੀਂ ਰਹੀ।
ਇਹ ਵੀ ਪੜ੍ਹੋ- ਕਾਰ ’ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਮੁਲਾਜ਼ਮ, ਰੋਕਣ ਦਾ ਇਸ਼ਾਰਾ ਦਿੱਤਾ ਤਾਂ ਕਰ 'ਤਾ ਇਹ ਕਾਂਡ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਪਣੇ ਸਿਆਸੀ ਹਿੱਤਾਂ ਲਈ ਸਰਕਾਰਾਂ ਵੱਲੋਂ ਗੁਰਮੀਤ ਰਾਮ ਰਹੀਮ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰ ਕੇ ਉਸ ਨੂੰ ਬਾਰ-ਬਾਰ ਛੱਡਿਆ ਜਾਣਾ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲਾ ਹੈ, ਜੋ ਦੇਸ਼ ਲਈ ਠੀਕ ਨਹੀਂ ਹੈ।
ਇਹ ਵੀ ਪੜ੍ਹੋ- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਹਦੂਦ ਅੰਦਰ ਮਰਿਆਦਾ ਦੀ ਉਲੰਘਣਾ, ਹੈੱਡ ਗ੍ਰੰਥੀ 'ਤੇ ਵੀ ਉੱਠੇ ਸਵਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੰਜਿਸ਼ਨ ਘਰ ’ਤੇ ਹਮਲਾ, ਅੰਨ੍ਹੇਵਾਹ ਚਲਾਈਆਂ ਗੋਲੀਆਂ, 2 ਜ਼ਖਮੀ
NEXT STORY