ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਗੁਰੂ ਡਾਂਗਮਾਰ ਸਾਹਿਬ ਬਾਰੇ ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਵੱਲੋਂ ਦਿੱਤੇ ਬਿਆਨ ਦਾ ਨੋਟਿਸ ਲੈਂਦਿਆਂ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਪੱਤਰ ਲਿਖਿਆ ਹੈ।
ਇਹ ਵੀ ਪੜ੍ਹੋ- ਜਾਣੋ ਕੌਣ ਹੈ ਇਜ਼ਰਾਈਲ ਨੂੰ ਦਹਿਲਾਉਣ ਵਾਲਾ ਸੰਗਠਨ ਹਮਾਸ, ਜਿਸ ਨੇ ਦਾਗੇ 5000 ਰਾਕੇਟ
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਵੱਲੋਂ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ ਗੁਰਦੁਆਰਾ ਸ੍ਰੀ ਗੁਰੂ ਡਾਂਗਮਾਰ ਸਾਹਿਬ ਸਬੰਧੀ ਲੰਮੇ ਸਮੇਂ ਤੋਂ ਕੇਸ ਸਿੱਕਮ ਹਾੲਕੋਰਟ ਵਿਚ ਪੈਂਡਿੰਗ ਹੈ। ਮਾਣਯੋਗ ਅਦਾਲਤ ਨੇ ਇਸ ਕੇਸ ਦਾ ਫ਼ੈਸਲਾ ਰਾਖਵਾਂ ਰੱਖਿਆ ਹੋਇਆ ਹੈ। ਅਜਿਹੇ ਸਮੇਂ ’ਤੇ ਸਿੱਕਮ ਦੇ ਮੁੱਖ ਮੰਤਰੀ ਵੱਲੋਂ ਇਕ ਵਿਸ਼ੇਸ਼ ਭਾਈਚਾਰੇ ਦੇ ਹੱਕ ਵਿਚ ਬੋਲਣਾ ਕੇਸ ਨੂੰ ਪ੍ਰਭਾਵਿਤ ਕਰਨ ਵਾਲਾ ਹੈ। ਪੱਤਰ ਵਿਚ ਲਿਖਿਆ ਗਿਆ ਹੈ ਕਿ ਮੁੱਖ ਮੰਤਰੀ ਦਾ ਇਹ ਬਿਆਨ ਸਥਾਨਕ ਭਾਈਚਾਰੇ ਦੇ ਲੋਕਾਂ ਨੂੰ ਸਿੱਖ ਭਾਈਚਾਰੇ ਵਿਰੁੱਧ ਭੜਕਾਉਣ ਵਾਲਾ ਹੈ। ਮੁੱਖ ਮੰਤਰੀ ਵੱਲੋਂ ਇਹ ਕਹਿਣਾ ਕਿ ਕਿਸੇ ਵੀ ਹਾਲਤ ਵਿਚ ਗੁਰਦੁਆਰਾ ਸਾਹਿਬ ਨੂੰ ਮੁੜ ਸਥਾਪਿਤ ਨਹੀਂ ਹੋਣ ਦਿੱਤਾ ਜਾਵੇਗਾ, ਅਦਾਲਤੀ ਪ੍ਰਕਿਰਿਆ ਦੀ ਵੱਡੀ ਉਲੰਘਣਾ ਹੈ, ਜੋ ਬਹੁਤ ਹੀ ਨਿੰਦਣਯੋਗ ਹੈ।
ਇਹ ਵੀ ਪੜ੍ਹੋ- ਸੁਨਿਆਰੇ ਦੀ ਕੋਠੀ ਦੇ ਬਾਹਰ ਅਣਪਛਾਤਿਆਂ ਵਲੋਂ ਫਾਇਰਿੰਗ, ਗੈਂਗਸਟਰ ਹੈਰੀ ਦੇ ਨਾਂ 'ਤੇ ਕੀਤੀ ਜਾ ਰਹੀ ਫਿਰੌਤੀ ਦੀ ਮੰਗ
ਭਾਈ ਗਰੇਵਾਲ ਨੇ ਪੱਤਰ ਵਿਚ ਲਿਖਿਆ ਕਿ ਮੁੱਖ ਮੰਤਰੀ ਦਾ ਸਾਹਮਣੇ ਆਇਆ ਵੀਡੀਓ ਬਿਆਨ ਸੰਕੇਤ ਦਿੰਦਾ ਹੈ ਕਿ ਉਨ੍ਹਾਂ ਦੀ ਸਰਕਾਰ ਇਸ ਕੇਸ ਨੂੰ ਸਿੱਖ ਭਾਈਚਾਰੇ ਦੇ ਵਿਰੁੱਧ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਹਾਲਾਂਕਿ ਇਕ ਸੂਬੇ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਸ਼੍ਰੀ ਤਮਾਂਗ ਨੂੰ ਸਾਰੇ ਭਾਈਚਾਰਿਆਂ ਨਾਲ ਬਰਾਬਰ ਦਾ ਵਿਵਹਾਰ ਕਰਦੇ ਹੋਏ ਇਨਸਾਫ਼ ਕਰਨਾ ਚਾਹੀਦਾ ਹੈ। ਪੱਤਰ ਵਿਚ ਇਹ ਵੀ ਜ਼ਿਕਰ ਕੀਤਾ ਗਿਆ ਕਿ 27 ਅਪ੍ਰੈਲ 2023 ਨੂੰ ਮਾਣਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਭਾਰਤ ਸਰਕਾਰ, ਘੱਟਗਿਣਤੀ ਰਾਸ਼ਟਰੀ ਕਮਿਸ਼ਨ ਅਤੇ ਸਿੱਕਮ ਦੀ ਸਰਕਾਰ ਨੂੰ ਇਸ ਮਾਮਲੇ ਨੂੰ ਅਦਾਲਤ ਤੋਂ ਬਾਹਰ ਸਮਝੌਤਾ ਕਰਕੇ ਸੁਲਝਾਉਣ ਦੇ ਯਤਨ ਕਰਨੇ ਚਾਹੀਦੇ ਹਨ। ਘੱਟਗਿਣਤੀ ਕਮਿਸ਼ਨ ਕੋਲੋਂ ਮੰਗ ਕੀਤੀ ਗਈ ਹੈ ਕਿ ਮੁੱਖ ਮੰਤਰੀ ਦੇ ਬਿਆਨ ਦਾ ਨੋਟਿਸ ਲੈਂਦਿਆਂ ਭਵਿੱਖ ਵਿਚ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਜਾਣ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਕੋ ਰਾਤ ਚੋਰਾਂ ਨੇ 4 ਦੁਕਾਨਾਂ ਦੇ ਤੋੜੇ ਸ਼ਟਰ, ਵਾਰਦਾਤ CCTV 'ਚ ਕੈਦ
NEXT STORY