Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    11:36:25 PM

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

  • 4 diamonds found after 6 months of hard work

    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ...

  • raja warring on charanjit channi

    'ਚੰਨੀ ਸਾਬ੍ਹ ਦੀ ਜਿੱਤ ਹੋਈ', ਅਸਤੀਫ਼ੇ ਮਗਰੋਂ ਚੰਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦੀ ਅੰਤ੍ਰਿੰਗ ਕਮੇਟੀ ਵਲੋਂ 16 ਉੱਚ ਅਧਿਕਾਰੀਆਂ/ਕਰਮਚਾਰੀਆਂ ਖਿਲਾਫ਼ ਕਾਰਵਾਈ

MAJHA News Punjabi(ਮਾਝਾ)

ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦੀ ਅੰਤ੍ਰਿੰਗ ਕਮੇਟੀ ਵਲੋਂ 16 ਉੱਚ ਅਧਿਕਾਰੀਆਂ/ਕਰਮਚਾਰੀਆਂ ਖਿਲਾਫ਼ ਕਾਰਵਾਈ

  • Updated: 27 Aug, 2020 11:17 PM
Amritsar
shiromani gurdwara parbandhak committee big action
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ,(ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਡਾ. ਈਸ਼ਰ ਸਿੰਘ ਐਡਵੋਕੇਟ ਦੀ ਅਗਵਾਈ 'ਚ ਬਣਾਏ ਗਏ ਜਾਂਚ ਕਮਿਸ਼ਨ ਦੀ ਰਿਪੋਰਟ 'ਤੇ ਗੰਭੀਰਤਾ ਨਾਲ ਵਿਚਾਰ ਮਗਰੋਂ ਰਿਪੋਰਟ 'ਚ ਦੋਸ਼ੀ ਪਾਏ ਗਏ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਂਚ ਕਮਿਸ਼ਨ ਦੀ ਰਿਪੋਰਟ ਦਾ ਭੇਜਿਆ ਗਿਆ ਸੀਲਬੰਦ ਲਿਫ਼ਾਫ਼ਾ ਭਾਈ ਲੌਂਗੋਵਾਲ ਨੇ ਅੰਤ੍ਰਿੰਗ ਕਮੇਟੀ ਦੇ ਸਾਹਮਣੇ ਖੋਲ੍ਹਿਆ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਵਿਖੇ ਹੋਈ ਇਕੱਤਰਤਾ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਪੜਤਾਲੀਆਂ ਜਾਂਚ ਕਮਿਸ਼ਨ ਦੇ ਮੁਖੀ ਡਾ. ਈਸ਼ਰ ਸਿੰਘ ਐਡਵੋਕੇਟ, ਕਮੇਟੀ ਮੈਂਬਰ ਬੀਬੀ ਹਰਪ੍ਰੀਤ ਕੌਰ ਐਡਵੋਕੇਟ ਅਤੇ ਬੀਬੀ ਹਰਲੀਨ ਕੌਰ ਸੀ. ਏ. ਦਾ ਡੂੰਘਾਈ ਨਾਲ ਜਾਂਚ ਕਰਨ ਲਈ ਧੰਨਵਾਦ ਕੀਤਾ ਗਿਆ ਅਤੇ ਸਰਬਸੰਮਤੀ ਨਾਲ ਜਾਂਚ ਰਿਪੋਰਟ ਪ੍ਰਵਾਨ ਕਰਦਿਆਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਗਈ।

ਇਕੱਤਰਤਾ ਮਗਰੋਂ ਭਾਈ ਲੌਂਗੋਵਾਲ ਨੇ ਪ੍ਰੈੱਸ ਨੂੰ ਜਾਰੀ ਬਿਆਨ ਵਿਚ ਇਸ ਗੱਲ 'ਤੇ ਅਫ਼ਸੋਸ ਜ਼ਾਹਿਰ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿਚ ਕੰਮ ਕਰਦੇ ਕੁਝ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਨਿੱਜੀ ਲਾਲਸਾ, ਬੇਈਮਾਨੀ ਅਤੇ ਮਿਲੀਭੁਗਤ ਨਾਲ ਸਮੁੱਚੀ ਸੰਸਥਾ ਅਤੇ ਸਿੱਖ ਕੌਮ ਨੂੰ ਵੱਡੀ ਨਮੋਸ਼ੀ ਦੇ ਸਾਹਮਣੇ ਕੀਤਾ। ਜਿਸ ਕਾਰਣ ਡੂੰਘੀ ਮਾਨਸਿਕ ਪੀੜਾ ਵਿਚੋਂ ਲੰਘਣਾ ਪਿਆ। ਉਨ੍ਹਾਂ ਕਿਹਾ ਕਿ ਮੈਨੂੰ ਇਸ ਗੱਲ ਦਾ ਬੇਹੱਦ ਅਫ਼ਸੋਸ ਹੈ ਕਿ ਜਿਹੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਅਤੇ ਵੰਡਣ ਦੀ ਸੇਵਾ ਦੀਆਂ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ, ਉਨ੍ਹਾਂ ਨੇ ਇਸ ਵਿਚ ਵੱਡੀਆਂ ਕੁਤਾਹੀਆਂ ਹੀ ਨਹੀਂ ਕੀਤੀਆਂ, ਸਗੋਂ ਅਮਾਨਤ ਵਿਚ ਖਿਆਨਤ ਕੀਤੀ ਹੈ। ਇਸ ਨੂੰ ਕਿਸੇ ਵੀ ਤਰ੍ਹਾਂ ਮੁਆਫ਼ ਨਹੀਂ ਕੀਤਾ ਜਾ ਸਕਦਾ। ਭਾਈ ਲੌਂਗੋਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾਂਚ ਕਮਿਸ਼ਨ ਵੱਲੋਂ ਪੇਸ਼ ਕੀਤੀ ਰਿਪੋਰਟ 'ਤੇ ਕੀਤੀ ਕਾਰਵਾਈ ਦੇ ਵੇਰਵੇ ਜਾਰੀ ਕਰਦਿਆਂ ਪ੍ਰਗਟਾਵਾ ਕੀਤਾ ਕਿ ਸਾਰੇ ਮਾਮਲਿਆਂ, ਜਿਨ੍ਹਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਗੁੰਮ ਹੋ ਜਾਣ ਦਾ ਖਦਸ਼ਾ ਪ੍ਰਗਟ ਕੀਤਾ ਗਿਆ ਸੀ। ਜਿਨ੍ਹਾਂ ਦੀ ਅਸਲੀਅਤ ਵਿਚ ਕੁਝ ਬੇਈਮਾਨ ਕਰਮਚਾਰੀਆਂ ਨੇ ਵਾਰ-ਵਾਰ ਰਿਕਾਰਡ ਅਤੇ ਲੈਜ਼ਰ ਵਿਚ ਛੇੜ-ਛਾੜ, ਜਾਅਲੀ ਰਸੀਦਾਂ ਕੱਟਣ, ਸੰਗਤਾਂ ਕੋਲੋਂ ਪੈਸੇ ਲੈ ਕੇ ਆਪਣੀਆਂ ਜ਼ੇਬਾਂ ਵਿਚ ਪਾਉਣ ਅਤੇ ਫੜੇ ਜਾਣ ਤੋਂ ਬਾਅਦ ਗਲਤੀ ਮੰਨਣ ਦੀ ਥਾਂ ਅਤਿ ਗੰਭੀਰ ਮਾਮਲੇ ਨੂੰ ਗਲਤ ਰੰਗ ਵਿਚ ਪੇਸ਼ ਕਰਕੇ ਆਪਣੇ ਗੁਨਾਹਾਂ ਉੱਪਰ ਪਰਦਾ ਪਾਉਣ ਦੀ ਅਸਫਲ ਕੋਸ਼ਿਸ਼ ਕੀਤੀ ਪਰ ਅੱਜ ਸਚਾਈ ਸੰਗਤਾਂ ਦੇ ਸਾਹਮਣੇ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸੰਸਥਾ ਵਿਚ ਕਿਸੇ ਵੀ ਤਰ੍ਹਾਂ ਦੀ ਬੇਈਮਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਗੁਰੂ ਸਾਹਿਬਾਨ ਅਤੇ ਗੁਰੂ ਘਰ ਦੀ ਸੇਵਾ ਵਿਚ ਕੁਤਾਹੀ ਵਰਤਣ ਵਾਲੇ ਹਰ ਵਿਅਕਤੀ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਸਰਬਸੰਮਤੀ ਨਾਲ ਜਾਂਚ ਰਿਪੋਰਟ ਪ੍ਰਵਾਨ ਕਰਨ ਮਗਰੋਂ ਸਖ਼ਤ ਫੈਸਲਾ ਲਿਆ ਗਿਆ ਹੈ, ਜਿਸ ਅਨੁਸਾਰ ਕੰਵਲਜੀਤ ਸਿੰਘ ਸੀ. ਜੀ. ਐੱਲ. ਸਹਾਇਕ ਸੁਪਰਵਾਈਜ਼ਰ, ਜੋ ਸੇਵਾਮੁਕਤ ਹੋ ਚੁੱਕਾ ਹੈ, ਦੇ ਫੰਡ ਰਿਲੀਜ਼ ਕਰਨ 'ਤੇ ਰੋਕ ਲਾਈ ਗਈ ਹੈ, ਤਾਂ ਜੋ ਬਣਦੀ ਰਿਕਵਰੀ ਕੀਤੀ ਜਾ ਸਕੇ। ਉਸ 'ਤੇ ਰਿਕਾਰਡ ਵਿਚ ਹੇਰਾ-ਫੇਰੀ, ਖੁਰਦ-ਬੁਰਦ ਕਰਨ ਅਤੇ ਧੋਖਾਦੇਹੀ ਦਾ ਪਰਚਾ ਵੀ ਦਰਜ ਕਰਵਾਇਆ ਜਾਵੇਗਾ। ਬਾਜ ਸਿੰਘ ਕਲਰਕ ਨੂੰ ਤੁਰੰਤ ਸਰਵਿਸ ਤੋਂ ਡਿਸਮਿਸ ਕਰ ਦਿੱਤਾ ਗਿਆ ਹੈ ਅਤੇ ਇਸ ਦੇ ਖਿਲਾਫ਼ ਕੰਵਲਜੀਤ ਸਿੰਘ ਦੇ ਨਾਲ ਹੀ ਫੌਜ਼ਦਾਰੀ ਪਰਚਾ ਦਰਜ ਕਰਵਾਇਆ ਜਾਵੇਗਾ। ਗੁਰਬਚਨ ਸਿੰਘ ਮੀਤ ਸਕੱਤਰ ਨੂੰ ਤੁਰੰਤ ਸਰਵਿਸ ਤੋਂ ਡਿਸਮਿਸ ਕੀਤਾ ਗਿਆ ਹੈ ਅਤੇ ਇਸ ਉੱਪਰ ਵੀ ਫੌਜਦਾਰੀ ਪਰਚਾ ਦਰਜ ਕਰਵਾਇਆ ਜਾਵੇਗਾ। ਦਲਬੀਰ ਸਿੰਘ ਹੈਲਪਰ ਨੂੰ ਸਰਵਿਸ ਤੋਂ ਤੁਰੰਤ ਡਿਸਮਿਸ ਕਰਦਿਆਂ ਇਸ ਉੱਪਰ ਵੀ ਫੌਜਦਾਰੀ ਪਰਚਾ ਦਰਜ ਕਰਵਾਇਆ ਜਾਵੇਗਾ।

ਜਿਲਦਸਾਜ਼ ਕੁਲਵੰਤ ਸਿੰਘ ਅਤੇ ਜਸਪ੍ਰੀਤ ਸਿੰਘ ਦਾ ਜਿਲਦਾਂ ਦਾ ਠੇਕਾ ਤੁਰੰਤ ਰੱਦ ਕਰ ਦਿੱਤਾ ਗਿਆ ਹੈ ਅਤੇ ਇਨ੍ਹਾਂ ਨੂੰ ਬਲੈਕ ਲਿਸਟ ਕਰ ਦਿੱਤਾ ਹੈ। ਸਤਿੰਦਰ ਸਿੰਘ ਮੀਤ ਸਕੱਤਰ ਫਾਇਨਾਂਸ, ਨਿਸ਼ਾਨ ਸਿੰਘ ਮੀਤ ਸਕੱਤਰ ਅਤੇ ਮਨਜੀਤ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਨੂੰ ਸਸਪੈਂਡ ਕਰ ਦਿੱਤਾ ਹੈ ਅਤੇ ਅਗਲੇਰੀ ਵਿਭਾਗੀ ਕਰਵਾਈ ਕੀਤੀ ਜਾਵੇਗੀ। ਡਾ. ਰੂਪ ਸਿੰਘ ਮੁੱਖ ਸਕੱਤਰ ਨੇ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਸ ਨੂੰ ਪ੍ਰਵਾਨ ਕਰ ਲਿਆ ਹੈ ਪਰ ਇਨ੍ਹਾਂ ਦੇ ਖਿਲਾਫ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਗੁਰਮੁੱਖ ਸਿੰਘ ਸੁਪਰਵਾਈਜ਼ਰ ਪਬਲੀਕੇਸ਼ਨ ਨੂੰ ਵੀ ਸਸਪੈਂਡ ਕਰ ਦਿੱਤਾ ਹੈ ਅਤੇ ਅਗਲੇਰੀ ਵਿਭਾਗੀ ਕਰਵਾਈ ਕੀਤੀ ਜਾਵੇਗੀ। ਹਰਚਰਨ ਸਿੰਘ ਸਾਬਕਾ ਮੁੱਖ ਸਕੱਤਰ, ਜੋ ਅਹੁਦੇ ਦੀਆਂ ਜ਼ਿੰਮੇਵਾਰੀਆਂ ਨਿਭਾਉਣ ਵਿਚ ਅਸਮਰਥ ਰਹੇ, ਦਾ ਹੇਠਲੇ ਕਰਮਚਾਰੀਆਂ ਵੱਲੋਂ ਰਿਕਾਰਡ ਵਿਚ ਤੋੜ-ਮਰੋੜ ਕਰਨ ਬਾਰੇ ਪਤਾ ਲੱਗਣ ਦੇ ਬਾਵਜੂਦ ਕੋਈ ਕਾਰਵਾਈ ਨਾ ਕਰਨਾ ਮੁਲਾਜ਼ਮਾਂ ਨਾਲ ਮਿਲੀਭੁਗਤ ਦਾ ਸੰਕੇਤ ਦਿੰਦਾ ਹੈ। ਸੰਸਥਾ ਦਾ ਮੁੱਖ ਪ੍ਰਸ਼ਾਸਕ ਹੋਣ ਕਰਕੇ ਉਹ ਜ਼ਿੰਮੇਵਾਰ ਹੈ ਅਤੇ ਉਸ ਖਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸਤਿੰਦਰ ਸਿੰਘ ਕੋਹਲੀ ਚਾਰਟਰਡ ਅਕਾਊਂਟੈਂਟ ਐੱਸ. ਐੱਸ. ਕੋਹਲੀ ਐਂਡ ਐਸੋਸੀਏਟਸ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ ਅਤੇ ਜਾਂਚ ਕਮਿਸ਼ਨ ਵੱਲੋਂ ਇਸ ਖਿਲਾਫ਼ ਦਿੱਤੀ ਰਿਪੋਰਟ ਅਨੁਸਾਰ ਉਸ ਤੋਂ 75 ਫੀਸਦੀ ਰਿਕਵਰੀ ਕਰਨ ਲਈ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜੁਝਾਰ ਸਿੰਘ ਸਹਾਇਕ ਅਕਾਊਂਟੈਂਟ ਨੂੰ ਸਰਵਿਸ ਤੋਂ ਡਿਸਮਿਸ ਕਰ ਦਿੱਤਾ ਹੈ ਅਤੇ ਕਾਨੂੰਨੀ ਫੌਜ਼ਦਾਰੀ ਕਾਰਵਾਈ ਕੀਤੀ ਜਾਵੇਗੀ। ਅਮਰਜੀਤ ਸਿੰਘ ਸੇਵਾਦਾਰ ਅੰਗੀਠਾ ਸਾਹਿਬ ਗੋਇੰਦਵਾਲ ਸਾਹਿਬ ਦੀਆਂ ਸੇਵਾਵਾਂ ਵੀ ਖ਼ਤਮ ਕਰ ਦਿੱਤੀਆਂ ਹਨ। ਪਰਮਦੀਪ ਸਿੰਘ ਇੰਚਾਰਜ ਨੂੰ ਸਸਪੈਂਡ ਕਰ ਦਿੱਤਾ ਹੈ ਅਤੇ ਅਗਲੇਰੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਹਰਜਿੰਦਰ ਸਿੰਘ ਧਾਮੀ ਜਨਰਲ ਸਕੱਤਰ ਦੀ ਅਗਵਾਈ ਵਿਚ ਸਬ-ਕਮੇਟੀ ਕਾਇਮ ਕੀਤੀ ਗਈ ਹੈ, ਜੋ ਕਾਨੂੰਨੀ ਕਾਰਵਾਈ ਨੂੰ ਅਮਲ ਵਿਚ ਲਿਆਉਣ ਦਾ ਕੰਮ ਕਰੇਗੀ। ਅੰਤ੍ਰਿੰਗ ਕਮੇਟੀ ਵਿਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਗੁਰਪਾਲ ਸਿੰਘ ਗੋਰਾ, ਭੁਪਿੰਦਰ ਸਿੰਘ ਅਸੰਧ, ਅਮਰਜੀਤ ਸਿੰਘ ਭਲਾਈਪੁਰ, ਮੰਗਵਿੰਦਰ ਸਿੰਘ ਖਾਪੜਖੇੜੀ, ਸੁਰਜੀਤ ਸਿੰਘ ਕੰਗ, ਸ਼ੇਰ ਸਿੰਘ ਮੰਡਵਾਲਾ, ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਪਰਮਜੀਤ ਕੌਰ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਅਤੇ ਦਰਸ਼ਨ ਸਿੰਘ ਪੀ. ਏ. ਸ਼ਾਮਲ ਸਨ।

  • Shiromani Gurdwara Parbandhak Committee
  • Big Action
  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
  • ਵੱਡੀ ਕਾਰਵਾਈ

ਡਾਕਟਰ ਬੀਬੀ ਦੀ ਗੁੰਡਾਗਰਦੀ, ਗਰਭਵਤੀ ਜਨਾਨੀ ਨੂੰ ਧੱਕੇ ਮਾਰ ਸਿਵਲ ਹਸਪਤਾਲ 'ਚੋਂ ਕੱਢਿਆ ਬਾਹਰ

NEXT STORY

Stories You May Like

  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ ਜਥੇਬੰਦੀਆਂ ਨੇ ਮੰਗਿਆ ਜਵਾਬ
  • allegations of alleged sacrilege of sacred saroops in canada
    ਕੈਨੇਡਾ ’ਚ ਪਾਵਨ ਸਰੂਪਾਂ ਦੀ ਕਥਿਤ ਬੇਅਦਬੀ ਦੇ ਦੋਸ਼, 225 ਪਾਵਨ ਸਰੂਪਾਂ ਦਾ ਮੁੜ ਭਖਿਆ ਮਾਮਲਾ
  • negligence in handing over sacred saroops in canada
    ਕੈਨੇਡਾ ’ਚ ਪਾਵਨ ਸਰੂਪਾਂ ਨੂੰ ਸੌਂਪਣ ਵੇਲੇ ਅਣਗਹਿਲੀ : ਜਥੇਦਾਰ ਗੜਗੱਜ ਨੇ 15 ਦਿਨਾਂ ’ਚ ਮੰਗਿਆ ਸਪੱਸ਼ਟੀਕਰਨ
  • police raid former sgpc member amarjit chawla s house
    ਸਾਬਕਾ SGPC ਮੈਂਬਰ ਅਮਰਜੀਤ ਚਾਵਲਾ ਦੇ ਘਰ ਪੁਲਸ ਦੀ ਰੇਡ, ਪਰਿਵਾਰ ਤੋਂ ਕੀਤੀ ਜਾ ਰਹੀ ਪੁੱਛਗਿੱਛ
  • petition filed in highcourt regarding sgpc member chawla s resignation
    SGPC ਮੈਂਬਰ ਚਾਵਲਾ ਦੇ ਅਸਤੀਫ਼ੇ ਨੂੰ ਲੈ ਕੇ ਹਾਈਕੋਰਟ ’ਚ ਪਟੀਸ਼ਨ ਦਾਇਰ
  • rising cases of theft by domestic help
    ‘ਘਰੇਲੂ ਨੌਕਰ-ਨੌਕਰਾਣੀਆਂ ਵਲੋਂ ਚੋਰੀ’ ਦੇ ਵਧਦੇ ਮਾਮਲੇ!
  • sgpc member amarjit singh chawla and granthi malkit singh from the panth
    ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ 'ਚੋਂ ਛੇਕਿਆ
  • harjinder singh dhami sgpc amarjit chawla
    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਹਰਜਿੰਦਰ ਸਿੰਘ ਧਾਮੀ ਨੇ ਤੋੜੀ ਚੁੱਪ, ਆਇਆ ਵੱਡਾ ਬਿਆਨ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • shooting in amritsar  s bansawala bazaar
      ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...
    • massive fire breaks out in two buses in amritsar
      ਅੰਮ੍ਰਿਤਸਰ 'ਚ ਭਿਆਨਕ ਬਣੇ ਹਾਲਾਤ, 2 ਬੱਸਾਂ ਨੂੰ ਲੱਗ ਗਈ ਅੱਗ
    • dengue larvae destroyed in urban and rural areas of pathankot
      ਪਠਾਨਕੋਟ 'ਚ ਸ਼ਹਿਰੀ ਤੇ ਪੇਂਡੂ ਇਲਾਕਿਆਂ ’ਚ ਡੇਂਗੂ ਦਾ ਲਾਰਵਾ ਕੀਤਾ ਨਸ਼ਟ
    • sri guru ravidas ji were showcased using 500 drones
      ਕਾਦੀਆਂ: 500 ਡਰੋਨਾਂ ਦੇ ਜਰੀਏ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ...
    • sir work in tarn taran 100  complete
      ਤਰਨਤਾਰਨ ’ਚ ਐੱਸ.ਆਈ.ਆਰ ਦਾ ਕੰਮ 100 ਫੀਸਦੀ ਮੁਕੰਮਲ
    • focus on special preparations at amritsar airport
      ਅੰਮ੍ਰਿਤਸਰ ਹਵਾਈ ਅੱਡੇ ’ਤੇ ਯਾਤਰੀ ਸੇਵਾ ਮੁਹਿੰਮ-2026 ਤਹਿਤ ਵਿਸ਼ੇਸ਼ ਤਿਆਰੀਆਂ...
    • the last date for admission to gndu  s open and distance and online courses
      ਜੀ.ਐੱਨ.ਡੀ.ਯੂ. ਦੇ ਓਪਨ ਐਂਡ ਡਿਸਟੈਂਸ ਤੇ ਆਨਲਾਈਨ ਕੋਰਸਾਂ ’ਚ ਦਾਖ਼ਲੇ ਦੀ ਆਖਰੀ...
    • isi  s new ploy after operation sindhur
      'ਆਪ੍ਰੇਸ਼ਨ ਸਿੰਧੂਰ' ਤੋਂ ਬਾਅਦ ISI ਦੀ ਨਵੀਂ ਚਾਲ, ਅੱਤਵਾਦੀ ਸੰਗਠਨਾਂ ’ਚ...
    • navjot singh sidhu
      ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
    • kuldeep singh gargaj  harpreet singh  akal takht sahib
      ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +