ਅੰਮ੍ਰਿਤਸਰ: ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ ਦੀ ਗਲੀ ਨੰਬਰ 4 'ਚ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਪੀੜਤ ਪਰਿਵਾਰ ਦੀ ਬਜ਼ੁਰਗ ਮਹਿਲਾ ਅਤੇ ਮੌਕੇ ’ਤੇ ਮੌਜੂਦ ਸਥਾਨਕ ਨੌਜਵਾਨਾਂ ਨੇ ਦੋਸ਼ ਲਗਾਇਆ ਕਿ ਇਲਾਕੇ ਵਿੱਚ ਜੂਆ, ਸੱਟਾ ਅਤੇ ਗੈਰ-ਕਾਨੂੰਨੀ ਨਸ਼ਿਆਂ ਦੀ ਵਿਕਰੀ ਲੰਬੇ ਸਮੇਂ ਤੋਂ ਖੁੱਲ੍ਹੇਆਮ ਚੱਲ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੇ ਇਨ੍ਹਾਂ ਸਮਾਜ ਵਿਰੋਧੀ ਗਤੀਵਿਧੀਆਂ ਅਤੇ ਗਲੀ ਵਿੱਚ ਸ਼ਰਾਬ ਪੀਣ ਦਾ ਵਿਰੋਧ ਕੀਤਾ ਤਾਂ ਕਰੀਬ 10 ਲੋਕਾਂ ਨੇ ਉਨ੍ਹਾਂ ਦੇ ਪੁੱਤਰਾਂ ਨੂੰ ਘੇਰ ਲਿਆ। ਦੋਸ਼ ਹੈ ਕਿ ਹਮਲਾਵਰਾਂ ਨੇ ਉਨ੍ਹਾਂ ’ਤੇ ਕਰੀਬ 4 ਰਾਊਂਡ ਗੋਲੀਆਂ ਚਲਾਈਆਂ ਅਤੇ ਦਹਿਸ਼ਤ ਦਾ ਮਾਹੌਲ ਬਣਾਉਂਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਆਪਣੀ ਐਕਟਿਵਾ ਅਤੇ ਮੋਟਰਸਾਈਕਲ ਮੌਕੇ ’ਤੇ ਛੱਡ ਕੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ- ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ 'ਚ ਡਿੱਗਿਆ ਤਾਪਮਾਨ
ਇਸ ਦੌਰਾਨ ਘਟਨਾ ਦੀ ਜਾਣਕਾਰੀ ਤੁਰੰਤ ਪੁਲਸ ਹੈਲਪਲਾਈਨ ਨੰਬਰ 112 ਰਾਹੀਂ ਸਥਾਨਕ ਪੁਲਸ ਪ੍ਰਸ਼ਾਸਨ ਨੂੰ ਦਿੱਤੀ ਗਈ। ਗੋਲੀਬਾਰੀ ਦੀ ਖ਼ਬਰ ਮਿਲਦੇ ਹੀ ਪੁਲਸ ਟੀਮ ਅਤੇ ਸਬੰਧਤ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਮੁੱਢਲੀ ਜਾਂਚ ਵਿੱਚ ਕਿਸੇ ਦੇ ਜ਼ਖ਼ਮੀ ਹੋਣ, ਗੋਲੀ ਲੱਗਣ ਜਾਂ ਕਿਸੇ ਤੇਜ਼ਧਾਰ ਹਥਿਆਰ ਨਾਲ ਜ਼ਖ਼ਮੀ ਹੋਣ ਦੀ ਪੁਸ਼ਟੀ ਨਹੀਂ ਹੋਈ ਹੈ। ਪੁਲਸ ਮੁਤਾਬਕ ਜਾਂਚ ਵਿੱਚ ਮੰਦਰ ਪ੍ਰਧਾਨ ਦੀ ਚੋਣ, ਆਪਸੀ ਝਗੜਾ ਅਤੇ ਮੰਦਰ ਦੀ ਜ਼ਮੀਨ ’ਤੇ ਦੁਕਾਨਾਂ ਬਣਾਉਣ ਨੂੰ ਲੈ ਕੇ ਪੁਰਾਣੀ ਆਪਸੀ ਰੰਜਿਸ਼ ਸਾਹਮਣੇ ਆ ਰਹੀ ਹੈ। ਪੁਲਸ ਵੱਲੋਂ ਇਲਾਕੇ 'ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਦੇਖੀ ਜਾ ਰਹੀ ਹੈ, ਤਾਂ ਜੋ ਘਟਨਾ ਵਿੱਚ ਸ਼ਾਮਲ ਲੋਕਾਂ ਦੀ ਪਛਾਣ ਹੋ ਸਕੇ। ਮੌਕੇ ’ਤੇ ਛੱਡੇ ਗਏ ਵਾਹਨਾਂ ਨੂੰ ਜ਼ਬਤ ਕਰਕੇ ਉਨ੍ਹਾਂ ਦੇ ਮਾਲਕਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਤਰਨਤਾਰਨ ’ਚ ਐੱਸ.ਆਈ.ਆਰ ਦਾ ਕੰਮ 100 ਫੀਸਦੀ ਮੁਕੰਮਲ
NEXT STORY