ਬਟਾਲਾ (ਸਾਹਿਲ, ਬੇਰੀ)- ਨੌਜਵਾਨਾਂ ਦੇ ਝਗੜੇ ਦਰਮਿਆਨ ਗੋਲੀ ਚੱਲਣ ਨਾਲ 2 ਜਾਣਿਆਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਬਟਾਲਾ ’ਚ ਜ਼ੇਰੇ ਇਲਾਜ ਹਰਦਿਆਲ ਸਿੰਘ ਪੁੱਤਰ ਸਤਨਾਮ ਸਿੰਘ ਅਤੇ ਰਾਹੁਲ ਪੁੱਤਰ ਵਿਸਾਖਾ ਸਿੰਘ ਵਾਸੀਆਨ ਪਿੰਡ ਮੂਲਿਆਂਵਾਲ ਨੇ ਦੱਸਿਆ ਕਿ ਸਾਡੇ ਚਚੇਰੇ ਭਰਾ ਵਿਸ਼ਾਲ ਪੁੱਤਰ ਬਿੱਟੂ ਦਾ ਹਰਦੋਝੰਡੇ ਪਿੰਡ ਦੇ ਨੇੜੇ ਕਿਸੇ ਵਿਅਕਤੀ ਨਾਲ ਝਗੜਾ ਹੋਇਆ ਸੀ, ਜਿਸ ’ਤੇ ਵਿਸ਼ਾਲ ਨੇ ਸਾਨੂੰ ਫੋਨ ਕਰ ਕੇ ਦੱਸਿਆ ਕਿ ਕੁਝ ਵਿਅਕਤੀ ਉਸ ਦੀ ਕੁੱਟ-ਮਾਰ ਕਰ ਰਹੇ ਹਨ ਤੇ ਤੁਸੀਂ ਜਲਦੀ ਆ ਜਾਓ।
ਇਹ ਵੀ ਪੜ੍ਹੋ- ਦਿਨ-ਦਿਹਾੜੇ ਆਈਲੈਟਸ ਸੈਂਟਰ 'ਤੇ ਸ਼ਰੇਆਮ ਗੁੰਡਾਗਰਦੀ, ਚੱਲੀਆਂ ਗੋਲੀਆਂ, cctv 'ਚ ਕੈਦ ਹੋਈ ਪੂਰੀ ਵਾਰਦਾਤ
ਉਕਤ ਨੌਜਵਾਨਾਂ ਨੇ ਅੱਗੇ ਦੱਸਿਆ ਕਿ ਇਸ ਦੇ ਤੁਰੰਤ ਬਾਅਦ ਮੌਕੇ ’ਤੇ ਉਕਤ ਜਗ੍ਹਾ ’ਤੇ ਪਹੁੰਚੇ ਤਾਂ ਸਬੰਧਤ ਵਿਅਕਤੀਆਂ ਨੇ ਫਿਰ ਤੋਂ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਜਦੋਂ ਅਸੀਂ ਦੋਵੇਂ ਵਿਸ਼ਾਲ ਨੂੰ ਛੁਡਵਾਉਣ ਲਈ ਅੱਗੇ ਗਏ ਤਾਂ ਸਬੰਧਤ ਨੌਜਵਾਨਾਂ ਨੇ ਸਾਡੇ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਅਸੀਂ ਦੋਵੇਂ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ- ਨੌਜਵਾਨ ਨੇ ਠਾਠਾਂ ਮਾਰਦੇ ਪਾਣੀ 'ਚ ਮਾਰੀ ਛਾਲ, ਘਟਨਾ ਤੋਂ ਪਹਿਲਾਂ ਵੀਡੀਓ ਬਣਾ ਕੀਤਾ ਵੱਡਾ ਖੁਲਾਸਾ
ਇਹ ਵੀ ਪਤਾ ਲੱਗਾ ਹੈ ਕਿ ਹਰਦਿਆਲ ਸਿੰਘ ਦੇ ਗੋਡੇ ਅਤੇ ਰਾਹੁਲ ਦੀ ਪਿੱਠ ’ਤੇ ਗੋਲੀ ਲੱਗੀ ਹੈ। ਜਦੋਂਕਿ ਗੋਲੀਆਂ ਚਲਾਉਣ ਵਾਲੇ ਨੌਜਵਾਨ ਮੌਕੇ ਤੋਂ ਭੱਜ ਗਏ। ਉਧਰ ਦੂਜੇ ਪਾਸੇ ਪਤਾ ਚੱਲਣ ’ਤੇ ਪਰਿਵਾਰਕ ਮੈਂਬਰਾਂ ਨੇ ਮੌਕੇ ’ਤੇ ਪਹੁੰਚ ਕੇ ਉਕਤ ਦੋਵਾਂ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ। ਜਦੋਂਕਿ ਥਾਣਾ ਸਦਰ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਕਰਨੀ ਆਰੰਭ ਕਰ ਦਿੱਤੀ ਹੈ।
ਇਹ ਵੀ ਪੜ੍ਹੋ- GNDU ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਵਲੋਂ ਨਸ਼ਿਆਂ ਦੇ ਸੌਦਾਗਰਾਂ ਖਿਲਾਫ ਕਾਰਵਾਈ ਨਿਰੰਤਰ ਜਾਰੀ
NEXT STORY