ਗੋਇੰਦਵਾਲ ਸਾਹਿਬ, (ਪੰਛੀ)- ਗੋਇੰਦਵਾਲ ਸਾਹਿਬ ਦੇ ਮੁੱਖ ਬਾਜ਼ਾਰ ਵਿਚ ਵਾਪਰੇ ਗੋਲੀਕਾਂਡ ਵਿਚ ਪੁਲਸ ਥਾਣਾ ਗੋਇੰਦਵਾਲ ਸਾਹਿਬ ਵੱਲੋਂ ਮਾਰੇ ਗਏ ਨੌਜਵਾਨ ਗੁਰਜੰਟ ਸਿੰਘ ਵਾਸੀ ਧੂੰਦਾ ਦੀ ਮਾਤਾ ਸੁਖਵਿੰਦਰ ਕੌਰ ਦੇ ਬਿਆਨਾਂ ਦੇ ਅਾਧਾਰ ’ਤੇ ਛੇ ਨੌਜਵਾਨਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੁਲਸ ਵੱਲੋਂ ਉਕਤ ਕੇਸ ਵਿਚ ਲੋਡ਼ੀਂਦੇ ਰਵਿੰਦਰ ਇਕਬਾਲ ਉਰਫ ਰੂਬਲ ਜੋ ਕਿ ਅੰਮ੍ਰਿਤਸਰ ਵਿਖੇ ਨਿੱਜੀ ਹਸਪਤਾਲ ਵਿਚ ਇਲਾਜ ਅਧੀਨ ਸੀ, ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਸਬ-ਡਵੀਜ਼ਨ ਗੋਇੰਦਵਾਲ ਸਾਹਿਬ ਦੇ ਡੀ. ਐੱਸ. ਪੀ. ਹਰਦੇਵ ਸਿੰਘ ਬੋਪਰਾਏ ਨੇ ਦੱਸਿਆ ਕਿ ਇਸ ਕੇਸ ਵਿਚ ਲੋਡ਼ੀਂਦੇ ਇਕ ਹੋਰ ਨੌਜਵਾਨ ਮਨਪ੍ਰੀਤ ਸਿੰਘ ਵਾਸੀ ਚੰਬਲ ਨੂੰ ਵੀ ਕਾਬੂ ਕਰ ਲਿਆ ਗਿਆ ਹੈ। ਇਸ ਨੌਜਵਾਨ ਕੋਲੋਂ ਵਾਰਦਾਤ ਵਿਚ ਵਰਤੀ ਗਈ ਗਈ ਸਕਾਰਪੀਓ ਨੰਬਰ ਪੀ. ਬੀ. 02 ਸੀ.ਯੂ. 0006 ਬਰਾਮਦ ਕਰ ਲਈ ਗਈ ਹੈ। ਡੀ. ਐੱਸ. ਪੀ. ਬੋਪਰਾਏ ਨੇ ਦੱਸਿਆ ਕਿ ਗੋਲੀਕਾਂਡ ਵਿਚ ਸ਼ਾਮਲ ਨੌਜਵਾਨਾਂ ਦੀ ਗ੍ਰਿਫਤਾਰੀ ਲਈ ਪੁਲਸ ਪ੍ਰਸ਼ਾਸਨ ਵੱਲੋਂ ਵੱਖ-ਵੱਖ ਟੀਮਾਂ ਗਠਿਤ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨ ਰੂਬਲ ਦੇ ਬਿਆਨਾਂ ਦੇ ਅਾਧਾਰ ’ਤੇ ਗੁਰਲਾਲ ਸਿੰਘ ਵਾਸੀ ਹੰਸਾਵਾਲਾ, ਹਰਪਾਲ ਸਿੰਘ ਬਿੱਟੂ ਜਾਮਾਰਾਏ, ਜਗਰੂਪ ਸਿੰਘ ਵਾਸੀ ਕੱਦਗਿੱਲ, ਅੰਮ੍ਰਿਤਪਾਲ ਸਿੰਘ ਵਾਸੀ ਬਚਡ਼ੇ ਅਤੇ ਮਨਪ੍ਰੀਤ ਸਿੰਘ ਵਾਸੀ ਚੰਬਲ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਨਸ਼ਾ ਵੇਚਣ ਵਾਲੇ 4 ਸਮੱਗਲਰ ਗ੍ਰਿਫਤਾਰ
NEXT STORY