ਬਟਾਲਾ (ਗੁਰਪ੍ਰੀਤ)- ਬਟਾਲਾ ਦੇ ਡੇਰਾ ਰੋਡ ’ਤੇ ਸਥਿਤ ਇੱਕ ਕਰਿਆਨੇ ਦੀ ਦੁਕਾਨ ’ਤੇ ਗੋਲੀ ਚੱਲਣ ਦੀ ਘਟਨਾ ਤੋਂ ਤੁਰੰਤ ਬਾਅਦ ਬਟਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਕਲਸੀ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਦੁਕਾਨਦਾਰ ਅਤੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਕੇ ਹਾਲਾਤਾਂ ਦੀ ਜਾਣਕਾਰੀ ਲਈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਈ ਜਲੰਧਰ ਵਰਗੀ ਘਟਨਾ : ਗੁਆਂਢ 'ਚ ਰਹਿੰਦੇ 60 ਸਾਲਾ ਬਜ਼ੁਰਗ ਨੇ ਮਾਸੂਮ ਨਾਲ ਟੱਪੀਆਂ ਹੱਦਾਂ
ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਨੇ ਕਿਹਾ ਕਿ ਉਨ੍ਹਾਂ ਨੂੰ ਜਿਵੇਂ ਹੀ ਪਤਾ ਲੱਗਿਆ ਸੀ ਕਿ ਕਰਿਆਨੇ ਦੀ ਦੁਕਾਨ ’ਤੇ ਗੋਲੀ ਚੱਲੀ ਹੈ, ਜਿਸ ਤੋਂ ਬਾਅਦ ਉਹ ਤੁਰੰਤ ਮੌਕੇ ’ਤੇ ਪਹੁੰਚੇ ਹਨ। ਉਨ੍ਹਾਂ ਦੱਸਿਆ ਕਿ ਪੁਲਸ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਕਲਸੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਜਿਹੜੀਆਂ ਅਜਿਹੀਆਂ ਵਾਰਦਾਤਾਂ ਵਾਪਰੀਆਂ ਹਨ, ਉਨ੍ਹਾਂ ਦੇ ਕੇਸ ਪੁਲਸ ਵੱਲੋਂ ਸਫਲਤਾਪੂਰਵਕ ਹੱਲ ਕੀਤੇ ਗਏ ਹਨ ਅਤੇ ਇਹ ਮਾਮਲਾ ਵੀ ਬਹੁਤ ਜਲਦ ਸੁਲਝਾ ਲਿਆ ਜਾਵੇਗਾ।
ਇਹ ਵੀ ਪੜ੍ਹੋ- ਨਵੇਂ ਸਾਲ 'ਤੇ ਅੰਮ੍ਰਿਤਸਰ ਵਾਸੀਆਂ ਨੂੰ ਮਿਲੇਗਾ ਵੱਡਾ ਤੋਹਫ਼ਾ, ਕੇਂਦਰ ਸਰਕਾਰ ਨੇ ਕਰ'ਤਾ ਐਲਾਨ
ਇਸ ਦੌਰਾਨ ਮੌਕੇ ’ਤੇ ਪਹੁੰਚੇ ਐਸਪੀਡੀ ਸੰਦੀਪ ਵਢੇਰਾ ਨੇ ਕਿਹਾ ਕਿ ਪੁਲਸ ਵੱਲੋਂ ਵੱਖ-ਵੱਖ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦਾ ਦਾਅਵਾ ਕਿ 24 ਘੰਟਿਆਂ ਦੇ ਅੰਦਰ ਗੋਲੀ ਚਲਾਉਣ ਵਾਲੇ ਅਣਪਛਾਤੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਸ ਵੱਲੋਂ ਇਲਾਕੇ ਵਿੱਚ ਨਾਕਾਬੰਦੀ ਕਰਕੇ ਜਾਂਚ ਨੂੰ ਤੇਜ਼ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਘਰੇਲੂ ਗੈਸ ਸਿਲੰਡਰ ਦੀ ਹੋ ਰਹੀ ਬਲੈਕ, KYC ਦੀ ਆੜ ’ਚ ਕੀਤਾ ਜਾ ਰਿਹਾ ਵੱਡਾ ਘਪਲਾ
ਅੰਮ੍ਰਿਤਸਰ ਦੇ ਸਕੂਲਾਂ ਨੂੰ ਲੈ ਕੇ ਜਾਰੀ ਹੋ ਗਿਆ ਨਵਾਂ ਫਰਮਾਨ, ਪੜ੍ਹੋ ਪੂਰੀ ਖ਼ਬਰ
NEXT STORY