ਤਰਨਤਾਰਨ (ਰਮਨ)-ਅਦਾਲਤ ਵਿਚ ਗਵਾਹੀ ਦੇਣ ਦੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਸਬੰਧ ਵਿਚ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਅੱਠ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਤਿੰਨ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ-ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਬਣਾਇਆ ਇੰਚਾਰਜ
ਪੁਲਸ ਨੂੰ ਦਿੱਤੇ ਬਿਆਨਾਂ ਵਿਚ ਗੁਰਵੇਲ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਪਿੰਡ ਦੁੱਗਲਵਾਲਾ ਨੇ ਦੱਸਿਆ ਕਿ ਬੀਤੇ ਕੱਲ ਉਹ ਆਪਣੇ ਪਿੰਡ ਦੇ ਸਰਬੰਸ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਦੁਗਲਵਾਲਾ ਸਮੇਤ ਧੋਖਾਧੜੀ ਅਤੇ ਹੋਰ ਧਰਾਵਾਂ ਤਹਿਤ ਥਾਣਾ ਸਦਰ ਤਰਨਤਾਰਨ ਵਿਖੇ ਦਰਜ ਮੁੱਕਦਮੇ ਦੇ ਮਾਮਲੇ ਵਿਚ ਮਾਨਯੋਗ ਅਦਾਲਤ ਅਮਨਦੀਪ ਸਿੰਘ ਏ.ਸੀ.ਜੇ.ਐੱਮ ਤਰਨਤਾਰਨ ਵਿਖੇ ਗਏ ਸਨ, ਜਿੱਥੇ ਦੂਸਰੀ ਧਿਰ ਜਿਸ ਵਿਚ ਕਰਮਜੀਤ ਕੌਰ ਪਤਨੀ ਸਰਬਜੀਤ ਸਿੰਘ ਵਾਸੀ ਦੁਗਲਵਾਲਾ ਅਤੇ ਸਰਬਜੀਤ ਸਿੰਘ ਪੁੱਤਰ ਸਵਿੰਦਰ ਸਿੰਘ ਨਾਲ ਸਰਵਨ ਸਿੰਘ ਅਤੇ ਉਸਦੀ ਤਕਰਾਰਬਾਜ਼ੀ ਹੋ ਗਈ। ਜਿਸ ਤੋਂ ਬਾਅਦ ਉਹ ਆਪਣੇ ਘਰ ਚਲੇ ਗਏ। ਉਸੇ ਦਿਨ ਸ਼ਾਮ ਕਰੀਬ 5 ਵਜੇ ਉਕਤ ਸਰਬਜੀਤ ਸਿੰਘ ਕਰਮਜੀਤ ਕੌਰ ਅਤੇ ਹੋਰ ਵਿਅਕਤੀਆਂ ਵੱਲੋਂ ਉਸਦੇ ਘਰ ਬਾਹਰ ਆ ਕੇ ਮਾਰ ਦੇਣ ਦੀ ਨੀਅਤ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੁਰਵੇਲ ਸਿੰਘ ਨੇ ਦੱਸਿਆ ਕਿ ਇਸ ਝਗੜੇ ਦੀ ਵਜ੍ਹਾ ਰੰਜਿਸ਼ ਇਹ ਹੈ ਕਿ ਦਰਜ ਕਰਵਾਏ ਗਏ ਧੋਖਾ ਧੜੀ ਨਾਲ ਸਬੰਧਤ ਮੁੱਕਦਮੇ ਵਿਚ ਸਰਵਨ ਸਿੰਘ ਬਤੌਰ ਗਵਾਹ ਹੈ, ਜਿਸ ਨੂੰ ਗਵਾਹੀ ਦੇਣ ਤੋਂ ਰੋਕਿਆ ਜਾ ਰਿਹਾ ਸੀ।
ਇਹ ਵੀ ਪੜ੍ਹੋ-ਹੜ੍ਹਾਂ ਦਰਮਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੈੱਬਸਾਈਟ ਤਿਆਰ, ਸਿੰਘ ਸਾਹਿਬ ਨੇ ਦਿੱਤੀ ਜਾਣਕਾਰੀ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਤਰਨਤਾਰਨ ਦੇ ਮੁਖੀ ਅਵਤਾਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਸ ਨੇ ਕਰਮਜੀਤ ਕੌਰ ਪਤਨੀ ਸਰਬਜੀਤ ਸਿੰਘ ਜੁਗਰਾਜ ਸਿੰਘ ਅਤੇ ਦਿਲਰਾਜ ਸਿੰਘ ਪੁੱਤਰਾਨ ਸਰਬਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਸਰਬਜੀਤ ਸਿੰਘ ਪੁੱਤਰ ਸਵਿੰਦਰ ਸਿੰਘ ਅਤੇ ਚਾਰ ਅਣਪਛਾਤੇ ਵਿਅਕਤੀਆਂ ਦੀ ਗ੍ਰਿਫਤਾਰੀ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਪਰਵਾਸੀਆਂ ਦਾ ਇਕ ਹੋਰ ਹਮਲਾ: ਅੰਮ੍ਰਿਤਸਰ ‘ਚ ਦੋ ਸਿੱਖ ਭਰਾਵਾਂ ਦੀ ਕੁੱਟਮਾਰ ਤੇ ਦਸਤਾਰਾਂ ਦੀ ਕੀਤੀ ਬੇਅਦਬੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
BSF ਤੇ ANTF ਦਾ ਸਾਂਝਾ ਆਪ੍ਰੇਸ਼ਨ: ਗੈਂਗਸਟਰ ਹੈਪੀ ਜੱਟ ਨਿਕਲਿਆ 26 ਕਿਲੋ ਹੈਰੋਇਨ ਦਾ ਮਾਸਟਰਮਾਈਂਡ
NEXT STORY