ਅੰਮ੍ਰਿਤਸਰ (ਜਸ਼ਨ)- ਨਿਊ ਸ਼ਹੀਦ ਊਧਮ ਸਿੰਘ ਨਗਰ ਇਲਾਕੇ ’ਚ ਪਰਿਵਾਰਕ ਸਮਾਗਮ ਦੌਰਾਨ ਗਲੀ ’ਚ ਹਾਰਨ ਵਜਾਉਣ ਅਤੇ ਗਾਲੀ-ਗਲੋਚ ਕਰਨ ਤੋਂ ਰੋਕਣ ’ਤੇ ਪਿਸਤੌਲ ਨਾਲ ਹਵਾਈ ਫ਼ਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਬੀ-ਡਵੀਜ਼ਨ ਦੀ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਬਲਜਿੰਦਰ ਸਿੰਘ ਉਰਫ਼ ਟਿੰਕੂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ 42 ਸਾਲਾ ਤਰਸੇਮ ਸਿੰਘ ਵਾਸੀ ਨਿਊ ਸ਼ਹੀਦ ਊਧਮ ਸਿੰਘ ਨਗਰ ਨੇ ਦੱਸਿਆ ਕਿ ਉਹ ਸੁਨਿਆਰੇ ਦਾ ਕੰਮ ਕਰਦਾ ਹੈ। 25 ਸਤੰਬਰ ਦੀ ਰਾਤ ਨੂੰ ਉਸ ਦੇ ਘਰ ’ਚ ਪਰਿਵਾਰਕ ਸਮਾਗਮ ਸੀ ਅਤੇ ਰਿਸ਼ਤੇਦਾਰ ਇਕੱਠੇ ਹੋ ਕੇ ਖ਼ੁਸ਼ੀਆਂ ਸਾਂਝੀਆਂ ਕਰ ਰਹੇ ਸਨ। ਰਾਤ ਕਰੀਬ 11 ਵਜੇ ਉਸੇ ਗਲੀ ਦਾ ਰਹਿਣ ਵਾਲਾ ਬਲਜਿੰਦਰ ਸਿੰਘ ਉਰਫ਼ ਟਿੰਕੂ ਕਾਰ ’ਚ ਆਇਆ ਅਤੇ ਘਰ ਦੇ ਬਾਹਰ ਹਾਰਨ ਵਜਾਉਣ ਲੱਗ ਪਿਆ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
ਸ਼ਿਕਾਇਤਕਰਤਾ ਅਨੁਸਾਰ ਜਦੋਂ ਉਸ ਨੇ ਬਾਹਰ ਆ ਕੇ ਦੇਖਿਆ ਤਾਂ ਬਲਜਿੰਦਰ ਸਿੰਘ ਕਥਿਤ ਤੌਰ ’ਤੇ ਗਾਲੀ-ਗਲੋਚ ਕਰ ਰਿਹਾ ਸੀ। ਵਿਰੋਧ ਕਰਨ ’ਤੇ ਉਸ ਨੇ ਘਰ ਦੇ ਬਾਹਰ ਖੜ੍ਹੀ ਐਕਟਿਵਾ ਨੂੰ ਆਪਣੀ ਕਾਰ ਨਾਲ ਟੱਕਰ ਮਾਰ ਦਿੱਤੀ। ਰੌਲਾ ਸੁਣ ਕੇ ਤਰਸੇਮ ਸਿੰਘ ਦੀ ਪਤਨੀ ਜਸਵਿੰਦਰ ਕੌਰ ਅਤੇ ਹੋਰ ਰਿਸ਼ਤੇਦਾਰ ਵੀ ਬਾਹਰ ਆ ਗਏ ਅਤੇ ਉਸ ਨੂੰ ਹੱਥ ਜੋੜ ਕੇ ਉਥੋਂ ਜਾਣ ਲਈ ਕਿਹਾ।
ਇਹ ਵੀ ਪੜ੍ਹੋ- ਪੰਜਾਬ 'ਚ DOUBLE MURDER, ਘਰ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ
ਤਰਸੇਮ ਸਿੰਘ ਨੇ ਦੋਸ਼ ਲਾਇਆ ਕਿ ਇਸ ਦੌਰਾਨ ਬਲਜਿੰਦਰ ਸਿੰਘ ਨੇ ਕਥਿਤ ਤੌਰ ’ਤੇ ਭੱਦੀ ਗਾਲੀ-ਗਲੋਚ ਕਰਦਿਆਂ ਪਿਸਤੌਲ ਕੱਢ ਲਿਆ ਅਤੇ ਕਰੀਬ ਪੰਜ ਹਵਾਈ ਫ਼ਾਇਰ ਕੀਤੇ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਪੁਲਸ ਨੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਘਟਨਾ ਸਬੰਧੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਸਰਪੰਚ ਕੁਲਜੀਤ ਸਿੰਘ ਦੀ ਮੌਤ ਨੂੰ ਲੈ ਕੇ ਔਜਲਾ ਨੇ ਖੜ੍ਹੇ ਕੀਤੇ ਸਵਾਲ, CBI ਜਾਂਚ ਦੀ ਮੰਗ
NEXT STORY