ਅੰਮ੍ਰਿਤਸਰ (ਮਮਤਾ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਦੇਸ਼ ਦੇ ਵੱਖ-ਵੱਖ ਰਾਜਾਂ ਵਿਚ ਅਬਾਦ ਸਿੱਖ ਭਾਈਚਾਰੇ ਨਾਲ ਸੰਬੰਧਿਤ ਸਿਕਲੀਗਰ, ਵਣਜਾਰਾ ਅਤੇ ਗੁੱਜਰ ਸਮਾਜ ਨੂੰ ਉਨ੍ਹਾਂ ਦੀਆਂ ਜਾਤੀਆਂ ਮੁਤਾਬਿਕ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਦਲਿਤਾਂ ਭਾਈਚਾਰੇ ਵਜੋਂ ਮਾਨਤਾ ਦੇਣ ਦੀ ਕੇਂਦਰ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਹੈ। ਉਨ੍ਹਾਂ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ ਨੂੰ ਇਕ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਪੰਜਾਬ ਵਿਚ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਤੇ ਦਲਿਤ ਵਰਗ ਦੇ ਸਿੱਖਾਂ ਨੂੰ ਸਰਕਾਰੀ ਸਹੂਲਤਾਂ ਦਾ ਹਰੇਕ ਲਾਭ ਮਿਲ ਰਿਹਾ ਹੈ ਪਰ ਪੰਜਾਬ ਤੋਂ ਬਾਹਰ ਦੇ ਰਾਜਾਂ ਵਿਚ ‘ਸਿੱਖ’ ਨੂੰ ਜਨਰਲ ਕੈਟਾਗਰੀ ਦਾ ਹੀ ਮੰਨਿਆ ਜਾਂਦਾ ਹੈ।
ਪੜ੍ਹੋ ਇਹ ਵੀ ਖ਼ਬਰ: ਮਜੀਠਾ ’ਚ ਦਿਲ ਕੰਬਾਊ ਵਾਰਦਾਤ: ਬਹਿਸਬਾਜ਼ੀ ਰੋਕਣ ’ਤੇ ਮੁੰਡੇ ਨੂੰ ਦਾਤਰ ਮਾਰ ਕੇ ਉਤਾਰਿਆ ਮੌਤ ਦੇ ਘਾਟ
ਮਹਾਰਾਸ਼ਟਰ, ਮੱਧ ਪ੍ਰਦੇਸ਼, ਯੂ. ਪੀ., ਗੁਜਰਾਤ, ਛੱਤੀਸਗੜ੍ਹ, ਤੇਲੰਗਾਨਾ, ਹਰਿਆਣਾ ਤੇ ਰਾਜਸਥਾਨ ਆਦਿ ਵਿਚ ਆਬਾਦ ਸਿਕਲੀਗਰ, ਵਣਜਾਰੇ ਅਤੇ ਗੁੱਜਰ ਸਿੱਖਾਂ ਨੂੰ ਅਨੁਸੂਚਿਤ ਜਾਤੀਆਂ ਪਛੜੀਆਂ ਸ਼੍ਰੇਣੀਆਂ ਅਤੇ ਦਲਿਤ ਵਰਗ ਨਾਲ ਸੰਬੰਧਤ ਹੋਣ ਦੇ ਬਾਵਜੂਦ ਲੱਖਾਂ ਦੀ ਗਿਣਤੀ ’ਚ ਇਹ ਲੋਕ ਕੇਵਲ ‘ਸਿੱਖ’ ਵਜੋਂ ਦਰਜ ਹਨ। ਇਸ ਕਾਰਨ ਉਨ੍ਹਾਂ ਨੂੰ ਸਰਕਾਰੀ ਸਕੀਮਾਂ, ਸਰਕਾਰੀ ਸਹੂਲਤਾਂ ਅਤੇ ਨੌਕਰੀਆਂ ਵਿਚ ਮਿਲਣ ਵਾਲੇ ਰਿਜ਼ਰਵ ਕੋਟੇ ਦਾ ਲਾਭ ਨਹੀਂ ਦਿੱਤਾ ਜਾ ਰਿਹਾ, ਜਿਨ੍ਹਾਂ ਵਿਚ ਵਿੱਦਿਆ ਪ੍ਰਾਪਤੀ ਲਈ ਬੱਚਿਆਂ ਦੇ ਸਕੂਲ ਦੀਆਂ ਫੀਸਾਂ ਸਮੇਤ ਵਜੀਫੇ ਦਾ ਮਾਮਲਾ ਵੀ ਸ਼ਾਮਲ ਹੈ। ਇਹ ਗਰੀਬ ਲੋਕ ਹਨ ਅਤੇ ਕਈ ਤਾਂ ਸਕੂਲ ਦੀਆਂ ਫੀਸਾਂ ਦੇਣ ਤੋਂ ਅਸਮਰਥ ਹਨ। ਬੇਸ਼ੱਕ ਇਨ੍ਹਾਂ ’ਚੋਂ ਕਈਆਂ ਦੀ ਮਦਦ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਥਾਨਕ ਸਿੱਖ ਸੰਸਥਾਵਾਂ ਕਰ ਰਹੀਆਂ ਹਨ। ਸਕੂਲ ਫੀਸਾਂ ਦੀ ਮਦਦ ਹੀ ਕਰੀਬ 2 ਕਰੋੜ ਰੁਪਏ ਹੈ।
ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ : 10 ਮਹੀਨੇ ਪਹਿਲਾਂ ਘਰੋਂ ਭੱਜ ਕੇ ਪ੍ਰੇਮ ਵਿਆਹ ਕਰਾਉਣ ਵਾਲੇ ਮੁੰਡੇ-ਕੁੜੀ ਦਾ ਗੋਲ਼ੀਆਂ ਮਾਰ ਕੇ ਕਤਲ
ਪ੍ਰੋ. ਸਰਚਾਂਦ ਨੇ ਦੇਸ਼ ਦੇ ਇਨ੍ਹਾਂ ਵੱਖ-ਵੱਖ ਸੂਬਿਆਂ ’ਚ ਆਬਾਦ ਸਿਕਲੀਗਰ, ਗੁੱਜਰ ਤੇ ਵਣਜਾਰੇ ਸਿੱਖਾਂ ਨੂੰ ਸਰਕਾਰੀ ਸਹੂਲਤਾਂ ਦੇ ਲਾਭ ਦਾ ਅਧਿਕਾਰੀ ਬਣਾਉਣ ਲਈ ਇਨ੍ਹਾਂ ਸੰਬੰਧਤ ਲੋਕਾਂ ਨੂੰ ਉਨ੍ਹਾਂ ਦੀਆਂ ਜਾਤੀਆਂ ਮੁਤਾਬਕ ਅਨੁਸੂਚਿਤ ਜਾਤੀਆਂ, ਪਛੜੀਆਂ ਸਰੀਰਕ ਤੇ ਦਲਿਤ ਵਰਗ ਦਾ ਸਟੇਟਸ ਦੇਣ ਲਈ ਜਾਤੀ ਸੂਚਕ ਸਰਟੀਫਿਕੇਟ ਤੇ ਅਧਾਰ ਕਾਰਡ ਜਾਰੀ ਕਰਨ ਪ੍ਰਤੀ ਧਾਰਾ 25-ਏ ਤਹਿਤ, ਕਾਨੂੰਨੀ ਅੜਚਣਾਂ ਨੂੰ ਦੂਰ ਕਰਨ ਸਮੇਤ ਲੋੜੀਂਦੀ ਕਾਰਵਾਈ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਹੈ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਜੀਜੇ ਦੀ ਮਦਦ ਲਈ ਘਰੋਂ ਗਏ 2 ਸਕੇ ਭਰਾਵਾਂ ਦੀ ਸ਼ੱਕੀ ਹਾਲਤ ’ਚ ਮੌਤ, ਖੇਤਾਂ ’ਚੋਂ ਮਿਲੀਆਂ ਲਾਸ਼ਾਂ
ਸਰਕਾਰੀ ਤਨਖ਼ਾਹ ਲੈ ਕੇ ਪ੍ਰਾਈਵੇਟ ਆਪ੍ਰੇਸ਼ਨ ਕਰਨ ਵਾਲੇ ਡਾਕਟਰਾਂ ਸਣੇ ਹੋਰ ਸਟਾਫ ’ਤੇ ਡਿੱਗ ਸਕਦੀ ਐ ਗਾਜ਼
NEXT STORY