ਧਾਰੀਵਾਲ (ਖੋਸਲਾ, ਬਲਬੀਰ)-ਸ਼ਹਿਰ ਧਾਰੀਵਾਲ ਦੇ ਭੀੜ-ਭਾੜ ਵਾਲੇ ਇਲਾਕੇ ’ਚ ਸਥਿਤ ਨਗਰ ਕੌਂਸਲ ਦਫ਼ਤਰ ਨੇੜੇ ਰਾਤ ਵੇਲੇ ਚੋਰਾਂ ਵੱਲੋਂ ਇਕ ਜਵੈਲਰ ਦੀ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਡੇਢ ਕਿਲੋਗ੍ਰਾਮ ਚਾਂਦੀ ਦੇ ਗਹਿਣੇ ਅਤੇ ਨਕਦੀ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪੀੜਤ ਦੁਕਾਨਦਾਰ ਵਿਨੋਦ ਕੁਮਾਰ ਪੁੱਤਰ ਸਰਦਾਰੀ ਲਾਲ ਵਾਸੀ ਧਾਰੀਵਾਲ ਨੇ ਦੱਸਿਆ ਕਿ ਉਨ੍ਹਾਂ ਦੀ 'ਵਿਕਾਸ ਜਵੈਲਰਜ਼' ਨਾਮ ਦੀ ਦੁਕਾਨ ਹੈ। ਅੱਜ ਸਵੇਰੇ ਕਰੀਬ 10 ਵਜੇ ਜਦੋਂ ਉਹ ਦੁਕਾਨ ਖੋਲ੍ਹ ਕੇ ਅੰਦਰ ਗਏ ਤਾਂ ਸਾਰਾ ਸਾਮਾਨ ਖਿਲਰਿਆ ਹੋਇਆ ਸੀ। ਛਾਣਬੀਨ ਕਰਨ ’ਤੇ ਪਤਾ ਲੱਗਾ ਕਿ ਬੀਤੀ ਰਾਤ ਅਣਪਛਾਤੇ ਚੋਰ ਦੁਕਾਨ ਦੇ ਪਿਛਲੇ ਪਾਸਿਓਂ ਚੁਬਾਰੇ ਦੀਆਂ ਪੌੜੀਆਂ ਦੀ ਮਿਆਣੀ ’ਤੇ ਲੱਗੇ ਲੋਹੇ ਦੇ ਗੇਟ ਨੂੰ ਕੱਟ ਕੇ ਅੰਦਰ ਦਾਖਲ ਹੋਏ ਅਤੇ ਲਗਭਗ ਡੇਢ ਕਿਲੋ ਚਾਂਦੀ ਦੇ ਗਹਿਣੇ ਤੇ 5 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਕੇ ਫਰਾਰ ਹੋ ਗਏ।
ਪੀੜਤ ਦੁਕਾਨਦਾਰ ਵੱਲੋਂ ਇਸ ਘਟਨਾ ਸਬੰਧੀ ਸਥਾਨਕ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਆਰੰਭ ਦਿੱਤੀ ਹੈ।
ਪਰਾਲੀ ਨਾ ਸਾੜਨ ਨੂੰ ਲੈ ਕੇ ਐਕਸ਼ਨ ਮੋਡ ’ਚ ਪ੍ਰਸ਼ਾਸਨ, ਅਧਿਕਾਰੀ ਖ਼ੁਦ ਖੇਤਾਂ ’ਚ ਉੱਤਰੇ
NEXT STORY