ਅੰਮ੍ਰਿਤਸਰ (ਸਰਬਜੀਤ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਪ੍ਰਧਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਵਿਦੇਸ਼ਾਂ ਵਿਚ ਹੋਏ ਕਤਲੇਆਮ ਖ਼ਿਲਾਫ਼ ਅਵਾਜ਼ ਬੁਲੰਦ ਕਰਨ ਲਈ ਚਰਚਾਵਾਂ ਹੋਈਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਹੋਇਆ ਸੀ, ਜਿਸ ਤੋਂ ਬਆਦ ਸਮਿਤ ਗੋਇਲ, ਅਜੀਤ ਡੋਵਾਲ ਤੇ ਹੋਰ ਭਾਰਤ ਦੇ ਨਾਮੀ ਅਫਸਰਾਂ ਨੇ ਪੰਜਾਬ ਵਿਚ ਸਿੱਖ ਨੌਜਵਾਨਾਂ ਦਾ ਨਾਜਾਇਜ਼ ਕਤਲੇਆਮ ਕੀਤਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਨੂੰ ਲੈ ਕੇ ਵੱਡੀ ਅਪਡੇਟ, 9 ਜ਼ਿਲ੍ਹਿਆਂ 'ਚ ਅਲਰਟ ਜਾਰੀ
ਉਨ੍ਹਾਂ ਆਖਿਆ ਕਿ ਅੱਜ ਕਰੀਬ 40 ਸਾਲ ਬੀਤਣ ਤੋਂ ਬਆਦ ਵੀ ਸਿੱਖ ਪੰਥ ਨੂੰ ਕੋਈ ਇਨਸਾਫ਼ ਨਹੀਂ ਮਿਲਿਆ। ਹੁਣ ਉਸੇ ਨੀਤੀ ਤਹਿਤ ਵਿਦੇਸ਼ਾਂ ਵਿਚ ਸਿੱਖ ਆਗੂਆਂ ਦਾ ਕਤਲੇਆਮ ਕੀਤਾ ਜਾ ਰਿਹਾ ਜਿਸ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅੱਗੇ ਆਇਆ ਹੈ। ਉਨ੍ਹਾਂ ਦੱਸਿਆ ਕਿ ਸਿੱਖ ਕਤਲੇਆਮ ਨੂੰ ਰੋਕਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਅਤੇ ਸਿੱਖ ਪੰਥ ਵੱਲੋਂ ਸਾਂਝੇ ਤੌਰ ’ਤੇ ਮੰਗ ਪੱਤਰ ਰਾਹੀਂ ਭਾਰਤ ਦੀ ਰਾਸ਼ਟਰਪਤੀ ਨੂੰ ਸੁਆਲ ਕਰਨ ਸੰਬੰਧੀ ਚਰਚਾਵਾਂ ਕੀਤੀਆਂ ਗਈਆਂ।
ਇਹ ਵੀ ਪੜ੍ਹੋ- ਨਵਜੋਤ ਕੌਰ ਸਿੱਧੂ ਨਾਲ ਦੋ ਕਰੋੜ ਦੀ ਠੱਗੀ
ਇਸ ਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਦਿਨਾਂ ਵਿਚ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪੰਜਾਬ ਵਿਚ ਕੱਢੇ ਜਾ ਰਹੇ ਘੱਲੂਘਾਰੇ ਮਾਰਚ ਵਿਚ ਸਮੂਲੀਅਤ ਕਰਨ। ਇਸ ਮੌਕੇ ਸੀਨੀਅਰ ਆਗੂ ਇਮਾਨ ਸਿੰਘ ਮਾਨ, ਬਲਵਿੰਦਰ ਸਿੰਘ ਕਾਲਾ, ਅਮਰੀਕ ਸਿੰਘ ਨੰਗਲ, ਕੁਲਵੰਤ ਸਿੰਘ ਕੋਟਲਾ ਤੇ ਹੋਰ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵਾਂ ਪਾਸਿਓਂ ਚੱਲੀਆਂ ਤਾਬੜਤੋੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਨੂੰ ਪਛਾੜ ਦੀਨਾਨਗਰ ਬਣਿਆ ਪੋਲਟਰੀ ਦਾ ਹੱਬ
NEXT STORY