ਅਜਨਾਲਾ (ਗੁਰਜੰਟ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਅਜਨਾਲਾ ਅਧੀਨ ਪੈਂਦੇ ਸਰਹੱਦੀ ਪਿੰਡ ਮਝਿਮਿਆਂ ਤੋਂ ਪੁਲਸ ਵੱਲੋਂ ਇਕ ਔਰਤ ਨੂੰ 4 ਕਿਲੋ ਹੈਰੋਇਨ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਿਲ ਹੋਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਕਰੀਬ 20 ਕਰੋੜ ਦੱਸੀ ਜਾਂਦੀ ਹੈ।
ਇਹ ਵੀ ਪੜ੍ਹੋ- 303 ਭਾਰਤੀਆਂ ਦੇ ਜਹਾਜ਼ 'ਚੋਂ ਵਾਪਸ ਆਏ ਨੌਜਵਾਨ ਨੇ ਖੋਲ੍ਹੇ ਵੱਡੇ ਰਾਜ਼, ਕਿਹਾ- 'ਡੌਂਕੀ ਲਈ ਨਹੀਂ, ਘੁੰਮਣ ਗਏ ਸੀ'
ਇਸ ਸਬੰਧੀ ਅਜਨਾਲਾ ਥਾਣਾ 'ਚ ਪ੍ਰੈੱਸ ਕਾਨਫਰੰਸ ਕਰਦਿਆਂ ਸਬ-ਡਵੀਜਨ ਅਜਨਾਲਾ ਦੇ ਡੀ.ਐੱਸ.ਪੀ. ਡਾ. ਰਿਪੂਤਾਪਨ ਸਿੰਘ ਸੰਧੂ ਤੇ ਥਾਣਾ ਮੁਖੀ ਸੁਖਜਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਮਾੜੇ ਅਨਸਰਾਂ ਦੇ ਸਬੰਧ 'ਚ ਸਰਹੱਦੀ ਪਿੰਡ ਮਾਝੀਮਿਆਂ ਵਿਖੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਮੋਟਰਸਾਈਕਲ ਸਵਾਰ ਇਕ ਨੌਜਵਾਨ ਤੇ ਇਕ ਔਰਤ ਆਏ। ਨੌਜਵਾਨ ਨੇ ਪੁਲਸ ਨੂੰ ਦੇਖ ਕੇ ਕਾਹਲੀ ਨਾਲ ਔਰਤ ਨੂੰ ਉਤਾਰ ਕੇ ਮੋਟਰਸਾਈਕਲ ਪਿੱਛੇ ਨੂੰ ਭਜਾ ਲਿਆ ਅਤੇ ਪੁਲਸ ਵੱਲੋ ਉੱਕਤ ਔਰਤ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਚੈਕਿੰਗ ਕੀਤੀ ਗਈ।
ਇਹ ਵੀ ਪੜ੍ਹੋ- ਚੋਰੀ ਹੋਈਆਂ ਮੱਝਾਂ ਲੱਭਣ ਗਏ ਪਿੰਡ ਵਾਸੀਆਂ ਨੂੰ ਨਹਿਰ ਕੰਢਿਓਂ ਮਿਲੀ ਔਰਤ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
ਉਕਤ ਔਰਤ ਦੀ ਪਛਾਣ ਕੁਲਵੰਤ ਕੌਰ ਕੰਤੋਂ ਵਾਸੀ ਖਾਨਵਾਲ ਵਜੋਂ ਹੋਈ ਹੈ। ਪੁਲਸ ਨੇ ਉਸ ਕੋਲੋਂ ਮੌਕੇ 'ਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਤੇ ਪੁੱਛਗਿੱਛ ਦੌਰਾਨ ਉਸਨੇ ਦੱਸਿਆ ਕਿ ਉਸ ਦਾ ਭਰਾ ਸੁੱਚਾ ਸਿੰਘ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਮੰਗਵਾ ਕੇ ਅੱਗੇ ਸਪਲਾਈ ਕਰਦਾ ਹੈ। ਇਸ ਤੋਂ ਬਾਅਦ ਪੁਲਸ ਵਲੋਂ ਉਨ੍ਹਾਂ ਦੇ ਘਰੋਂ ਸਾਢੇ ਤਿੰਨ ਕਿੱਲੋ ਹੈਰੋਇਨ ਹੋਰ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਉਕਤ ਔਰਤ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸੁੱਚਾ ਸਿੰਘ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੈਰ-ਕਾਨੂੰਨੀ ਮਾਈਨਿੰਗ ਮਾਮਲੇ 'ਚ ਪਠਾਨਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਭੋਆ ਗ੍ਰਿਫ਼ਤਾਰ
NEXT STORY