ਅੰਮ੍ਰਿਤਸਰ (ਸਰਬਜੀਤ)- ਭਾਜਪਾ ਦੀ ਸੀਨੀਅਰ ਆਗੂ ਸਮ੍ਰਿਤੀ ਈਰਾਨੀ ਦੀ ਮਾਤਾ ਸ਼ਿਬਾਨੀ ਬਾਗਚੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨਾਲ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਸੰਜੀਵ ਖੰਨਾ ਅਤੇ ਸੰਜੀਵ ਠੁਕਰਾਲ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਨਵੀਂ ਬਿਮਾਰੀ ਨੇ ਦਿੱਤੀ ਦਸਤਕ, ਇਹ ਲੱਛਣ ਦਿਸਣ 'ਤੇ ਨਾ ਕਰੋ ਨਜ਼ਰਅੰਦਾਜ਼
ਸ਼ਿਬਾਨੀ ਬਾਗਚੀ ਨੇ ਪਰਿਕਰਮਾ ਕਰਨ ਉਪਰੰਤ ਮੱਥਾ ਟੇਕਿਆ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਸੂਚਨਾ ਕੇਂਦਰ ਵਿਖੇ ਮੁੱਖ ਸੂਚਨਾ ਅਧਿਕਾਰੀ ਅੰਮ੍ਰਿਤ ਪਾਲ ਸਿੰਘ ਅਤੇ ਸਰਬਜੀਤ ਸਿੰਘ ਵੱਲੋਂ ਉਨ੍ਹਾਂ ਨੂੰ ਗੋਲਡਨ ਟੈਂਪਲ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇੱਥੇ ਆ ਕੇ ਮਨ ਨੂੰ ਸਕੂਨ ਮਿਲਦਾ ਹੈ ਅਤੇ 80 ਸਾਲ ਦੀ ਉਮਰ ’ਚ ਵੀ ਉਹ ਵਾਹਿਗੁਰੂ ਦੀ ਕਿਰਪਾ ਨਾਲ ਤੰਦਰੁਸਤ ਹਨ। ਇਸ ਤੋਂ ਬਾਅਦ ਉਨ੍ਹਾਂ ਨੇ ਸ਼੍ਰੀ ਦੁਰਗਿਆਣਾ ਤੀਰਥ ਦੇ ਸ਼੍ਰੀ ਲਕਸ਼ਮੀ ਨਰਾਇਣ ਮੰਦਰ ਅਤੇ ਸ਼੍ਰੀ ਬੜਾ ਹਨੂਮਾਨ ਮੰਦਰ ਵਿਖੇ ਵੀ ਮੱਥਾ ਟੇਕਿਆ।
ਇਹ ਵੀ ਪੜ੍ਹੋ-ਅੰਮ੍ਰਿਤਸਰ : ਹੋਟਲ 'ਚ ID ਮੰਗੀ ਤਾਂ ਮਾਲਕ 'ਤੇ ਕੀਤਾ ਹਮਲਾ, ਕੁੜੀਆਂ ਦੇ ਕਮਰੇ 'ਚ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਇਸ ਬਿਮਾਰੀ ਨੇ ਦਿੱਤੀ ਦਸਤਕ, ਇਹ ਲੱਛਣ ਦਿਸਣ 'ਤੇ ਨਾ ਕਰੋ ਨਜ਼ਰਅੰਦਾਜ਼
NEXT STORY