ਬਟਾਲਾ (ਸਾਹਿਲ)- ਵੱਖ-ਵੱਖ ਪਿੰਡਾਂ ’ਚ ਸੱਪਾਂ ਵਲੋਂ ਦੋ ਵਿਅਕਤੀਆਂ ਨੂੰ ਡੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲਾ ਨੰ.1: ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਸੁਖਦੇਵ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਪਿੰਡ ਬੋਲੇਵਾਲ ਨੇ ਦੱਸਿਆ ਕਿ ਉਹ ਆਪਣੀ ਹਵੇਲੀ ਵਿਚ ਪਸ਼ੂਆਂ ਨੂੰ ਪੱਠੇ ਪਾ ਰਿਹਾ ਸੀ ਕਿ ਅਚਾਨਕ ਜ਼ਹਿਰੀਲੇ ਸੱਪ ਨੇ ਉਸ ਨੂੰ ਡੰਗ ਮਾਰ ਦਿੱਤਾ, ਜਿਸ ਦੇ ਤੁਰੰਤ ਬਾਅਦ ਹਾਲਤ ਵਿਗੜਦੀ ਦੇਖ ਪਰਿਵਾਰ ਵਾਲਿਆਂ ਨੇ ਉਸ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਦਾਖਲ ਕਰਵਾਇਆ।
ਇਹ ਵੀ ਪੜ੍ਹੋ- ਪੰਜਾਬ 'ਚ ਆ ਗਈ ਇਕ ਹੋਰ ਸਰਕਾਰੀ ਛੁੱਟੀ, ਸਕੂਲ ਤੇ ਦਫ਼ਤਰ ਰਹਿਣਗੇ ਬੰਦ
ਮਾਮਲਾ ਨੰ.2: ਇਸੇ ਤਰ੍ਹਾਂ, ਹਰਵਿੰਦਰ ਸਿੰਘ ਪੁੱਤਰ ਨੰਦ ਸਿੰਘ ਵਾਸੀ ਰੰਗੜ ਨੰਗਲ ਨੇ ਦੱਸਿਆ ਕਿ ਉਸਦਾ ਲੜਕਾ ਹੁਸਨਪ੍ਰੀਤ ਸਿੰਘ ਆਪਣੇ ਖੇਤਾਂ ਵਿਚ ਕੰਮ ਕਰ ਰਿਹਾ ਸੀ ਕਿ ਅਚਾਨਕ ਇਕ ਜ਼ਹਿਰੀਲੇ ਸੱਪ ਨੇ ਉਸ ਨੂੰ ਡੰਗ ਮਾਰ ਦਿੱਤਾ, ਜਿਸ ਦੇ ਬਾਅਦ ਪਰਿਵਾਰ ਵਾਲਿਆਂ ਨੇ ਚੁੱਕ ਕੇ ਉਸ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ, ਜਿਥੇ ਡਾਕਟਰਾਂ ਵਲੋਂ ਉਸਦਾ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਮੁੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਹੁਣ Holiday ਵਾਲੇ ਦਿਨ ਵੀ ਕਰਨਾ ਪਵੇਗਾ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਵੱਛ ਸਰਵੇਖਣ 2024-25 ’ਚ ਗੁਰੂ ਨਗਰੀ 30ਵੇਂ ਸਥਾਨ ’ਤੇ
NEXT STORY