ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ): ਇਲਾਕੇ ਵਿਚ ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ ਹਨ ਕਿ ਲੁਟੇਰੇ ਰਾਹ ਜਾਂਦੇ ਲੋਕਾਂ ਨੂੰ ਵੀ ਆਪਣਾ ਸ਼ਿਕਾਰ ਬਣਾ ਰਹੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਦੀਨਾਨਗਰ ਤੋਂ ਸਾਹਮਣੇ ਆਇਆ ਹੈ ਜਿੱਥੇ ਟਿਊਸ਼ਨ ਪੜ੍ਹ ਕੇ ਘਰ ਨੂੰ ਜਾ ਰਹੀ ਇਕ ਲੜਕੀ ਦੇ ਹੱਥ ਵਿਚੋਂ ਮੋਟਰਸਾਈਕਲ ਸਵਾਰ ਲੁਟੇਰਾ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਿਆ। ਲੁੱਟ ਦੀ ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਵੀ ਕੈਦ ਹੋ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਗੁਰੂ ਘਰ 'ਚ ਹੋਏ ਘਪਲੇ 'ਤੇ ਸਖ਼ਤ ਹੋਈ SGPC, 3 ਅਧਿਕਾਰੀ ਸਸਪੈਂਡ, ਹੋਵੇਗੀ ਲੱਖਾਂ ਦੀ ਵਸੂਲੀ
ਜਾਣਕਾਰੀ ਦਿੰਦੇ ਹੋਏ ਪੀੜਿਤ ਲੜਕੀ ਤੇ ਪਿਤਾ ਦੀਪਕ ਮਹਾਜਨ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਰੋਜ਼ਾਨਾ ਦੀ ਤਰ੍ਹਾਂ ਟਿਊਸ਼ਨ ਪੜ੍ਹ ਕੇ ਘਰ ਵਾਪਸ ਆ ਰਹੀ ਸੀ। ਜਦੋਂ ਉਹ ਸੀਨੀਅਰ ਸੈਕੰਡਰੀ ਸਕੂਲ (ਲੜਕਿਆਂ) ਨੇੜੇ ਪਹੁੰਚੀ ਤਾਂ ਪਿੱਛੇ ਤੋਂ ਮੋਟਰਸਾਇਕਲ ਤੇ ਆ ਰਹੇ ਇਕ ਨੌਜਵਾਨ ਨੇ ਝਪਟ ਮਾਰ ਕੇ ਉਸ ਦਾ ਰੈਡਮੀ ਕੰਪਨੀ ਦਾ ਮੋਬਾਈਲ ਖੋਹ ਲਿਆ ਤੇ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਲੁੱਟ ਦੀ ਇਹ ਸਾਰੀ ਘਟਨਾ ਰੋਡ 'ਤੇ ਇਕ ਦੁਕਾਨ ਬਾਹਰ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋਈ ਹੈ ਅਤੇ ਉਨ੍ਹਾਂ ਵੱਲੋਂ ਇਸ ਘਟਨਾ ਸਬੰਧੀ ਦੀਨਾਨਗਰ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਮਾਮਲੇ 'ਚ ED ਦੀ ਵੱਡੀ ਕਾਰਵਾਈ: ਕਰੋੜਾਂ ਦਾ ਸੋਨਾ ਤੇ ਗਹਿਣੇ ਜ਼ਬਤ
ਪੁਲਸ ਨੇ ਸੀ.ਸੀ.ਟੀ.ਵੀ. ਫੁਟੇਜ ਨੂੰ ਆਪਣੇ ਕਬਜ਼ੇ ਵਿਚ ਲੈਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਇਸ ਲੁਟੇਰੇ ਨੂੰ ਟ੍ਰੇਸ ਕਰ ਲਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰੂ ਘਰ 'ਚ ਹੋਏ ਘਪਲੇ 'ਤੇ ਸਖ਼ਤ ਹੋਈ SGPC, 3 ਅਧਿਕਾਰੀ ਸਸਪੈਂਡ, ਹੋਵੇਗੀ ਲੱਖਾਂ ਦੀ ਵਸੂਲੀ
NEXT STORY