ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)– ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਐਸਪੀ ਹੈੱਡਕੁਆਰਟਰ ਜੁਗਰਾਜ ਸਿੰਘ ਨੇ ਸ਼ਨੀਵਾਰ ਨੂੰ ਦੀਨਾਨਗਰ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਚੋਣ ਪ੍ਰਬੰਧਾਂ ਅਤੇ ਸੁਰੱਖਿਆ ਵਿਵਸਥਾਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਪੋਲਿੰਗ ਸਟੇਸ਼ਨਾਂ 'ਤੇ ਤਾਇਨਾਤ ਪੁਲਸ ਮੁਲਾਜ਼ਮਾਂ ਅਤੇ ਚੋਣ ਅਮਲੇ ਨਾਲ ਗੱਲਬਾਤ ਕਰਦਿਆਂ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਐਸਪੀ ਜੁਗਰਾਜ ਸਿੰਘ ਨੇ ਬੂਥਾਂ 'ਤੇ ਪਹੁੰਚ ਕੇ ਵੋਟਿੰਗ ਪ੍ਰਕਿਰਿਆ, ਸੁਰੱਖਿਆ ਪ੍ਰਬੰਧਾਂ ਅਤੇ ਵੋਟਰਾਂ ਲਈ ਕੀਤੀਆਂ ਸਹੂਲਤਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪੁਲਸ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਹਰ ਹਾਲਤ ਵਿੱਚ ਬਣਾਈ ਰੱਖੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੂਰੀ ਚੌਕਸੀ ਵਰਤੀ ਜਾਵੇ।
ਇਹ ਵੀ ਪੜ੍ਹੋ- ਪੰਜਾਬ 'ਚ ਕਈ ਥਾਈਂ ਪੈ ਰਿਹਾ ਮੀਂਹ, ਪੜ੍ਹੋ ਆਉਣ ਵਾਲੇ ਦਿਨਾਂ ਦੀ ਵੱਡੀ ਅਪਡੇਟ
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਸ ਵੱਲੋਂ ਚੋਣਾਂ ਨੂੰ ਨਿਰਪੱਖ, ਸ਼ਾਂਤੀਪੂਰਨ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕਰਵਾਉਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਸੰਵੇਦਨਸ਼ੀਲ ਇਲਾਕਿਆਂ ਵਿੱਚ ਵਾਧੂ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਹਰ ਗਤੀਵਿਧੀ 'ਤੇ ਨਿਗਰਾਨੀ ਰੱਖੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅੱਜ ਪੰਜਾਬ ’ਚ ਕਾਕਰੋਚ ਜਨਤਾ ਪਾਰਟੀ ਦੀ ਐਂਟਰੀ, ਅੰਮ੍ਰਿਤਸਰ ਦੇ ‘ਗੋਲਡਨ ਗੇਟ’ ’ਤੇ ਹੋਵੇਗਾ ਵੱਡਾ ਪ੍ਰਦਰਸ਼ਨ
ਵੋਟਰਾਂ ਨੇ ਵੀ ਸੁਰੱਖਿਆ ਪ੍ਰਬੰਧਾਂ 'ਤੇ ਸੰਤੁਸ਼ਟੀ ਜਤਾਈ ਅਤੇ ਸ਼ਾਂਤੀਪੂਰਨ ਮਾਹੌਲ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਦੌਰੇ ਦੌਰਾਨ ਪੁਲਸ ਅਤੇ ਸਿਵਲ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਮੌਜੂਦ ਰਹੇ। ਐਸਪੀ ਨੇ ਚੋਣ ਡਿਊਟੀ 'ਤੇ ਤਾਇਨਾਤ ਕਰਮਚਾਰੀਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ, ਦਿੱਤਾ ਵੱਡਾ ਬਿਆਨ
NEXT STORY