ਤਰਨ ਤਾਰਨ (ਰਮਨ)- ਕਰੀਬ 3 ਸਾਲ ਪਹਿਲਾਂ ਜ਼ਿਲ੍ਹੇ ਅੰਦਰ ਜ਼ਹਿਰੀਲੀ ਸ਼ਰਾਬ ਕਾਰਨ 100 ਤੋਂ ਵੱਧ ਮੌਤਾਂ ਹੋ ਗਈਆਂ ਸਨ, ਜਿਸ ਨੂੰ ਲੈ ਕੇ ਉਸ ਵੇਲੇ ਆਦਮੀ ਪਾਰਟੀ ਦੇ ਵਰਕਰਾਂ ਅਤੇ ਵਿਧਾਇਕਾਂ ਵਲੋਂ ਨੈਸ਼ਨਲ ਹਾਈਵੇ-54 'ਤੇ ਮੌਜੂਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਦੌਰਾਨ ਚੱਲਦਿਆਂ ਥਾਣਾ ਸਦਰ ਪੁਲਸ ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਵਰਕਰਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਦੋ ਮਾਮਲੇ ਦਰਜ ਕੀਤੇ ਗਏ ਸਨ, ਜਿਸ ਸਬੰਧੀ ਮਾਣਯੋਗ ਅਦਾਲਤ ’ਚ ਚੱਲ ਰਹੇ ਕੇਸ ਦੀ ਸੁਣਵਾਈ ਦੌਰਾਨ ਸੋਮਵਾਰ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਸਮੇਤ ਹੋਰ ਵਿਧਾਇਕਾਂ ਵਲੋਂ ਹਾਜ਼ਰੀ ਲਗਵਾਈ ਗਈ।
ਇਹ ਵੀ ਪੜ੍ਹੋ- 11 ਸਾਲਾ ਬੱਚੀ ਨੇ ਕਰ ਦਿਖਾਇਆ ਕਮਾਲ, ਬਣਾ ਦਿੱਤੀ ਅੱਖਾਂ ਦੀਆਂ ਬੀਮਾਰੀਆਂ ਦਾ ਪਤਾ ਲਗਾਉਣ ਵਾਲੀ ਐਪ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਦਾਲਤ ਵਿਚ ਪੇਸ਼ ਹੋਏ ਬਾਰ ਐਸੋਸੀਏਸ਼ਨ ਦੇ ਸਕੱਤਰ ਵਕੀਲ ਬੂਟਾ ਸਿੰਘ ਸੰਧੂ ਨੇ ਦੱਸਿਆ ਕਿ ਮਾਣਯੋਗ ਜੱਜ ਬਗੀਚਾ ਸਿੰਘ ਦੀ ਅਦਾਲਤ ਦੇ ਹੁੱਕਮਾਂ 'ਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਚੇਅਰਮੈਨ ਗੁਰਦੇਵ ਸਿੰਘ ਲਾਖਣਾ, ਚੇਅਰਮੈਨ ਰਣਜੀਤ ਸਿੰਘ ਚੀਮਾ, ਵਿਧਾਇਕ ਦਲਬੀਰ ਸਿੰਘ ਟੌਂਗ, ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਵਿਧਾਇਕ ਕਸ਼ਮੀਰ ਸਿੰਘ ਸੋਹਲ ਵਲੋਂ ਅਦਾਲਤ ’ਚ ਹਾਜ਼ਰੀ ਲਗਵਾਈ ਗਈ ਜਦਕਿ ਡਿਪਟੀ ਸਪੀਕਰ ਜੈਕਿਸ਼ਨ ਰੌਡੀ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ, ਮੰਤਰੀ ਗੁਰਮੀਤ ਸਿੰਘ ਹੇਅਰ ਵਲੋਂ ਅਦਾਲਤ ’ਚ ਗੈਰ ਹਾਜ਼ਰ ਰਹਿਣ ਸਬੰਧੀ ਅਰਜੀ ਦਿੱਤੀ ਗਈ। ਸੋਮਵਾਰ ਮਾਣਯੋਗ ਅਦਾਲਤ ’ਚ ਗਵਾਹ ਵਜੋਂ ਪੇਸ਼ ਹੋਏ ਤਫਤੀਸ਼ੀ ਅਫ਼ਸਰ ਪੂਰਨ ਸਿੰਘ ਦੀ ਗਵਾਈ ਮੁਕੰਮਲ ਕੀਤੀ ਗਈ। ਇਨ੍ਹਾਂ ਦੋਵਾਂ ਕੇਸਾਂ ’ਚ ਮਾਣਯੋਗ ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ ਲਈ 19 ਮਈ ਦੀ ਤਰੀਕ ਤੈਅ ਕੀਤੀ ਹੈ।
ਇਹ ਵੀ ਪੜ੍ਹੋ- ਮੋਰਿੰਡਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਹਰਜਿੰਦਰ ਸਿੰਘ ਢਿੱਲੋਂ ਨੇ ਕੀਤਾ ‘ਆਪ’ ਵਿਧਾਇਕਾਂ ਦਾ ਸਨਮਾਨ
ਮਾਣਯੋਗ ਅਦਾਲਤ ’ਚ ਪੇਸ਼ ਹੋਣ ਉੇਪਰੰਤ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਚੇਅਰਮੈਨ ਗੁਰਦੇਵ ਸਿੰਘ ਲਾਖਣਾ, ਚੇਅਰਮੈਨ ਰਣਜੀਤ ਸਿੰਘ ਚੀਮਾ, ਵਿਧਾਇਕ ਦਲਬੀਰ ਸਿੰਘ ਟੌਂਗ, ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਥਾਨਕ ਸੈਵਨ ਸਟਾਰ ਹੋਟਲ ਵਿਖੇ ਪੁੱਜੇ, ਜਿਨ੍ਹਾਂ ਦਾ ਸਵਾਗਤ ਹੋਟਲ ਮਾਲਕ ਅਤੇ ਸਾਬਕਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਹਰਜਿੰਦਰ ਸਿੰਘ ਢਿੱਲੋਂ ਵਲੋਂ ਕੀਤਾ ਗਿਆ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਗੁਰਦਾਸਪੁਰ ਦੀ ਯੂਨੀਵਰਸਿਟੀ 'ਚ ਦੋ ਧਿਰਾਂ ਵਿਚਾਲੇ ਹੋਈ ਜ਼ਬਰਦਸਤ ਲੜਾਈ, ਸ਼ਰੇਆਮ ਚੱਲੀਆਂ ਗੋਲੀਆਂ
NEXT STORY