ਗੁਰਦਾਸਪੁਰ(ਹਰਮਨ)- ਜ਼ਿਲੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਦੇ ਮੰਤਵ ਨਾਲ ਗੁਰਦਾਸਪੁਰ ਪੁਲਸ ਵੱਲੋਂ ਪੂਰੇ ਜ਼ਿਲੇ ’ਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਨਾਕਿਆਂ ’ਤੇ ਪੁਲਸ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ।
ਇਹ ਵੀ ਪੜ੍ਹੋ- ਬਟਾਲਾ ਨਿਗਮ ਦਾ ਸੈਨੀਟਰੀ ਅਫ਼ਸਰ 4 ਘੰਟੇ ਅੰਦਰ ਮੁਅੱਤਲ, ਜਾਣੋ ਕੀ ਰਹੀ ਵਜ੍ਹਾ
ਇਸ ਮੌਕੇ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਗੁਰਦਾਸਪੁਰ ਆਦਿਤਿਆ ਨੇ ਕਿਹਾ ਕਿ ਜ਼ਿਲੇ ’ਚ ਕਿਸੇ ਵੀ ਕਿਸਮ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੁਲਸ ਵੱਲੋਂ ਲਗਾਤਾਰ ਨਾਕਾਬੰਦੀ ਅਤੇ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਅਧਿਕਾਰੀਆਂ ਦੀਆਂ 31 ਮਾਰਚ ਤੱਕ ਛੁੱਟੀਆਂ ਰੱਦ
ਐੱਸ.ਐੱਸ.ਪੀ. ਆਦਿਤਿਆ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਆਸ-ਪਾਸ ਕਿਸੇ ਵੀ ਕਿਸਮ ਦੀ ਸ਼ੱਕੀ ਗਤੀਵਿਧੀ ’ਤੇ ਨਜ਼ਰ ਰੱਖਣ। ਉਨ੍ਹਾਂ ਕਿਹਾ ਕਿ ਜੇ ਕਿਸੇ ਵੀ ਇਲਾਕੇ ਵਿਚ ਕੋਈ ਸ਼ੱਕੀ ਵਿਅਕਤੀ ਜਾਂ ਸਰਗਰਮੀ ਨਜ਼ਰ ਆਏ, ਤਾਂ ਤੁਰੰਤ ਗੁਰਦਾਸਪੁਰ ਪੁਲਸ ਕੰਟਰੋਲ ਰੂਮ ਦੇ ਨੰਬਰ 85589-42110 ’ਤੇ ਸੂਚਿਤ ਕੀਤਾ ਜਾਵੇ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਅਜਿਹੀਆਂ ਚੈਕਿੰਗ ਮੁਹਿੰਮਾਂ ਅੱਗੇ ਵੀ ਜਾਰੀ ਰਹਿਣਗੀਆਂ ਅਤੇ ਜ਼ਿਲੇ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬੀ ਨਾ ਬੋਲਣ ਵਾਲੇ ਡਾਕਘਰ ਦੇ ਕਰਮਚਾਰੀ ਦਾ ਤਬਾਦਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ ਸਬੰਧੀ ਨਗਰ ਕੀਰਤਨ ’ਚ ਵੱਧ ਤੋਂ ਵੱਧ ਸ਼ਮੂਲੀਅਤ ਕਰੇ ਸੰਗਤ: ਜਥੇ. ਗੜਗੱਜ
NEXT STORY