ਗੁਰਦਾਸਪੁਰ (ਹਰਮਨ)- ਗਣਤੰਤਰ ਦਿਵਸ ਨੂੰ ਸ਼ਾਂਤੀਪੂਰਵਕ ਅਤੇ ਸੁਰੱਖਿਅਤ ਢੰਗ ਨਾਲ ਮਨਾਉਣ ਲਈ ਗੁਰਦਾਸਪੁਰ ਪੁਲਸ ਵੱਲੋਂ ਜ਼ਿਲ੍ਹੇ ਭਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਸੰਦਰਭ ਵਿੱਚ ਸ਼ਹਿਰ ਦੇ ਮੁੱਖ ਚੌਂਕਾਂ, ਸੰਵੇਦਨਸ਼ੀਲ ਇਲਾਕਿਆਂ ਅਤੇ ਦਾਖ਼ਲੀ-ਨਿਕਾਸੀ ਮਾਰਗਾਂ ’ਤੇ ਵੱਡੇ ਪੱਧਰ ’ਤੇ ਸਪੈਸ਼ਲ ਨਾਕਾਬੰਦੀ ਕੀਤੀ ਗਈ।
ਇਹ ਵੀ ਪੜ੍ਹੋ- ਗੁਰਦਾਸਪੁਰ: ਅਸਮਾਨੀ ਚੜ੍ਹੇ ਇੱਟਾਂ ਦੇ ਰੇਟ, ਮਹਿੰਗਾ ਕੋਲਾ ਤੇ GST ਨੇ ਭੱਠਾ ਮਾਲਕਾਂ ਦੇ ਉਡਾਏ ਹੋਸ਼
ਪੁਲਸ ਵੱਲੋਂ ਚਲਾਈ ਗਈ ਇਸ ਮੁਹਿੰਮ ਤਹਿਤ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਨੂੰ ਰੋਕ ਕੇ ਡਰਾਈਵਿੰਗ ਲਾਇਸੈਂਸ, ਰਜਿਸਟ੍ਰੇਸ਼ਨ ਸਰਟੀਫਿਕੇਟ (ਆਰਸੀ), ਬੀਮਾ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਦੀ ਸਖ਼ਤੀ ਨਾਲ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਆਪਣੇ-ਆਪਣੇ ਇਲਾਕਿਆਂ ਵਿੱਚ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ’ਤੇ ਖ਼ਾਸ ਨਜ਼ਰ ਬਣਾਈ ਰੱਖੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਲੱਗੀਆਂ ਕਈ ਵੱਡੀਆਂ ਪਾਬੰਦੀਆਂ, 6 ਮਾਰਚ 2026 ਤੱਕ ਲਾਗੂ ਰਹਿਣਗੇ ਹੁਕਮ
ਇਸ ਮੌਕੇ ’ਤੇ ਗੁਰਦਾਸਪੁਰ ਦੇ ਐਸਐਸਪੀ ਅਦਿਤਿਆ ਨੇ ਖੁਦ ਸ਼ਹਿਰ ਦਾ ਦੌਰਾ ਕੀਤਾ ਅਤੇ ਵੱਖ-ਵੱਖ ਥਾਈਂ ਪੁਲਸ ਦੀ ਮੁਸ਼ਤੈਦੀ ਅਤੇ ਨਾਕਿਆਂ ਦੀ ਚੈਕਿੰਗ ਕੀਤੀ। ਉਨ੍ਹਾਂ ਪੁਲਸ ਕਰਮਚਾਰੀਆਂ ਨੂੰ ਸਪਸ਼ਟ ਹਦਾਇਤਾਂ ਦਿੱਤੀਆਂ ਕਿ ਕਾਨੂੰਨ ਵਿਵਸਥਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਹਰ ਸ਼ੱਕੀ ਸਰਗਰਮੀ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਪੰਜਾਬ 'ਚ ਲੋਹੜੀ ਤੱਕ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
ਐਸਐਸਪੀ ਅਦਿਤਿਆ ਨੇ ਦੱਸਿਆ ਕਿ ਬਿਨਾਂ ਕਿਸੇ ਵਜ੍ਹਾ ਘੁੰਮਣ ਵਾਲੇ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲੋਂ ਗੈਰਕਾਨੂੰਨੀ ਹਥਿਆਰ, ਨਸ਼ੀਲਾ ਪਦਾਰਥ ਜਾਂ ਹੋਰ ਕੋਈ ਸ਼ੱਕੀ ਸਮਾਨ ਬਰਾਮਦ ਹੁੰਦਾ ਹੈ ਤਾਂ ਉਸਦੇ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ-ਪੰਜਾਬ : ਹੱਥਾਂ 'ਚ ਆਟੋਮੈਟਿਕ ਹਥਿਆਰ ਤੇ ਸਾਹਮਣੇ ਪੁਲਸ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ!
ਐਸਐਸਪੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਦੇ ਮੱਦੇਨਜ਼ਰ ਸਾਰੇ ਨਾਗਰਿਕ ਸੁਰੱਖਿਆ ਪ੍ਰਤੀ ਸਾਵਧਾਨ ਰਹਿਣ। ਉਨ੍ਹਾਂ ਲੋਕਾਂ ਨੂੰ ਆਪਣੇ ਘਰਾਂ ਅਤੇ ਦੁਕਾਨਾਂ ਦੇ ਬਾਹਰ ਸੀਸੀਟੀਵੀ ਕੈਮਰੇ ਲਗਵਾਉਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਜਨਤਾ ਦੇ ਸਾਂਝੇ ਸਹਿਯੋਗ ਨਾਲ ਹੀ ਸ਼ਹਿਰ ਵਿੱਚ ਅਮਨ-ਅਮਾਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ ਅਤੇ ਗਣਤੰਤਰ ਦਿਵਸ ਖੁਸ਼ਹਾਲ ਮਾਹੌਲ ਵਿੱਚ ਮਨਾਇਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅੰਮ੍ਰਿਤਸਰ ਪਹੁੰਚੇ ਜੰਮੂ–ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ, ਸੁਰੱਖਿਆ ਦੇ ਸਖ਼ਤ ਪ੍ਰਬੰਧ
NEXT STORY