ਦੀਨਾਨਗਰ (ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਕਸਬਾ ਦੌਰਾਂਗਲਾ ਵਿਖੇ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਉੱਘੇ ਜਨਤਕ ਆਗੂ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ ਵੀ ਆਪਣੇ ਸਾਥੀਆਂ ਨਾਲ ਹਾਜ਼ਰ ਸਨ।
ਇਸ ਮੌਕੇ ਨਾਇਬ ਤਹਿਸੀਲਦਾਰ ਦੌਰਾਂਗਲਾ ਮਨਦੀਪ ਸੈਣੀ ਅਤੇ ਬੀ.ਡੀ.ਪੀ.ਓ. ਦੌਰਾਂਗਲਾ ਦਿਲਬਾਗ ਸਿੰਘ ਨੇ ਕੈਂਪ ਵਿੱਚ ਪਹੁੰਚੇ ਇਲਾਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਹੱਲ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਸ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਸਟਾਲ ਲਗਾ ਕੇ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਭਵਿੱਖ ਵਿੱਚ ਵੀ ਅਜਿਹੇ ਕੈਂਪ ਲਗਾਏ ਜਾਣਗੇ।

ਇਹ ਵੀ ਪੜ੍ਹੋ- 'ਡੰਕੀ' ਦੇ ਚੱਕਰਵਿਊ 'ਚ ਫ਼ਸਿਆ ਇਕ ਹੋਰ ਮਾਂ ਦਾ ਪੁੱਤ, ਜੰਗਲਾਂ 'ਚੋਂ ਫ਼ੋਨ ਕਰ ਕੇ ਲਾ ਰਿਹਾ ਬਚਾਉਣ ਦੀ ਗੁਹਾਰ
ਇਸ ਮੌਕੇ ਉੱਘੇ ਜਨਤਕ ਆਗੂ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਜਾ ਕੇ ਸਹੂਲਤਾਂ ਦੇਣ ਲਈ ਸਰਕਾਰ ਤੁਹਾਡੇ ਦੁਆਰ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਦਾ ਆਮ ਲੋਕਾਂ ਨੂੰ ਵੱਡਾ ਲਾਭ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋ ਰਹੇ ਹਨ।

ਇਸ ਮੌਕੇ ਬੀ.ਡੀ.ਪੀ.ਓ. ਦੋਰਾਂਗਲਾ ਦਿਲਬਾਗ ਸਿੰਘ, ਸਰਪੰਚ ਦੋਰਾਂਗਲਾ ਕਰਨਜੀਤ ਸਿੰਘ, ਸਰਪੰਚ ਸੁਖਦੇਵ ਸਿੰਘ ਕਾਠਗੜ੍ਹ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਸਰਪੰਚ ਅਤੇ ਹੋਰ ਮੋਹਤਬਰ ਹਾਜ਼ਰ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਅਣ-ਅਧਿਕਾਰਤ ਕਲੋਨੀ ’ਤੇ ਚਲਾਇਆ ਪੀਲਾ ਪੰਜਾ
NEXT STORY