ਦੀਨਾਨਗਰ (ਹਰਜਿੰਦਰ ਗੋਰਾਇਆ)- ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰ ਦੇ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰਨ ਲਈ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ-ਵੱਖ ਪਿੰਡਾਂ ਅੰਦਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਵੀਰਵਾਰ ਨੂੰ ਹਲਕਾ ਦੀਨਾਨਗਰ ਅਧੀਨ ਆਉਂਦੇ ਮਕੌੜਾ ਪੱਤਣ ਦੇ ਪਾਰਲੇ ਪਾਸੇ ਵਸੇ ਪਿੰਡ ਭਰਿਆਲ ਵਿਖੇ ਇਸ ਕੈਂਪ ਦਾ ਆਯੋਜਿਤ ਕੀਤਾ ਗਿਆ।

ਇਸ ਕੈਂਪ ਵਿੱਚ ਵਿਸ਼ੇਸ਼ ਤੌਰ 'ਤੇ 'ਆਪ' ਦੇ ਹਲਕਾ ਦੀਨਾਨਗਰ ਦੇ ਇੰਚਾਰਜ ਅਤੇ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ ਅਤੇ ਐੱਸ.ਡੀ.ਐੱਮ. ਦੀਨਾਨਗਰ ਜਸਪਿੰਦਰ ਸਿੰਘ ਭੁੱਲਰ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਫਸਰਾਂ ਦੁਆਰਾ ਕੈਂਪ ਲਗਾਇਆ ਗਿਆ ਤੇ ਸਰਹੱਦੀ ਖੇਤਰ ਦੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ।

ਇਸ ਮੌਕੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਤਹਿਤ ਮਿਲ ਰਹੀਆਂ ਸਹੂਲਤਾਂ ਸਬੰਧੀ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਪਿੰਡਾਂ ਵਿੱਚ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਮਿਲ ਸਕੇ। ਇਸ ਮੌਕੇ ਐੱਸ.ਡੀ.ਐੱਮ. ਦੀਨਾਨਗਰ ਜਸਪਿੰਦਰ ਸਿੰਘ, ਸਾਬਕਾ ਸਰਪੰਚ ਗੁਰਨਾਮ ਸਿੰਘ, ਸਰਪੰਚ ਅਮਰੀਕ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਸਰਪੰਚ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ- ਆਖ਼ਰ ਟੁੱਟ ਗਿਆ ਧਨਸ਼੍ਰੀ ਤੇ ਚਾਹਲ ਦਾ 'ਪਵਿੱਤਰ' ਰਿਸ਼ਤਾ, 4 ਸਾਲ ਬਾਅਦ ਇਕ-ਦੂਜੇ ਤੋਂ ਵੱਖ ਕੀਤੇ ਰਾਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪੁਲਸ ਦੀ ਵੱਡੀ ਕਾਰਵਾਈ ; 2 ਸਮੱਗਲਰਾਂ ਦੀਆਂ ਢਾਹੀਆਂ ਕੋਠੀਆਂ
NEXT STORY