ਗਾਹਲੜੀ/ਦੀਨਾਨਗਰ (ਗੋਰਾਇਆ)- ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ 19 ਦਸੰਬਰ ਤੋਂ 24 ਦਸੰਬਰ ਤੱਕ ਮਨਾਏ ਜਾ ਰਹੇ 'ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਓਰ' (ਗੁੱਡ ਗਵਰਨੈਂਸ ਵੀਕ) ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਦੀਨਾਨਗਰ ਤਹਿਸੀਲ ਦੇ ਪਿੰਡ ਗਾਹਲੜੀ ਵਿਖੇ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਵਿੱਚ ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਏ। ਇਸ ਮੌਕੇ ਉੱਘੇ ਜਨਤਕ ਆਗੂ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ ਵੀ ਆਪਣੇ ਸਾਥੀਆਂ ਨਾਲ ਹਾਜ਼ਰ ਸਨ।
ਇਹ ਵੀ ਪੜ੍ਹੋ- ‘ਪ੍ਰੀਕਸ਼ਾ ਪੇ ਚਰਚਾ’ ਪ੍ਰੋਗਰਾਮ ਤਹਿਤ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨਾਲ ਗੱਲਬਾਤ ਕਰਨਗੇ PM ਮੋਦੀ
ਇਸ ਮੌਕੇ ਐੱਸ.ਡੀ.ਐੱਮ. ਦੀਨਾਨਗਰ ਜਸਪਿੰਦਰ ਸਿੰਘ ਨੇ ਕੈਂਪ ਵਿੱਚ ਪਹੁੰਚੇ ਇਲਾਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਹੱਲ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਸ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਸਟਾਲ ਲਗਾ ਕੇ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਭਵਿੱਖ ਵਿੱਚ ਵੀ ਅਜਿਹੇ ਕੈਂਪ ਲਗਾਏ ਜਾਣਗੇ।
ਇਸ ਮੌਕੇ ਉੱਘੇ ਜਨਤਕ ਆਗੂ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ ਮੁਹਿੰਮ ਤਹਿਤ ਲਗਾਏ ਗਏ ਵਿਸ਼ੇਸ਼ ਕੈਂਪ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਜਾ ਕੇ ਸਹੂਲਤਾਂ ਦੇਣ ਲਈ ਸਰਕਾਰ ਤੁਹਾਡੇ ਦੁਆਰ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਦਾ ਆਮ ਲੋਕਾਂ ਨੂੰ ਵੱਡਾ ਲਾਭ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋ ਰਹੇ ਹਨ। ਇਸ ਮੌਕੇ ਬੀ.ਡੀ.ਪੀ.ਓ. ਦੋਰਾਂਗਲਾ ਦਿਲਬਾਗ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਸਰਪੰਚ ਅਤੇ ਹੋਰ ਮੋਹਤਬਰ ਹਾਜ਼ਰ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਹੱਡ ਚੀਰਵੀਂ ਠੰਡ ਨੂੰ ਲੈ ਕੇ ਵੱਡੀ Update, ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਨੂੰ ਲੈ ਕੇ ਕਰ 'ਤਾ Alert
NEXT STORY