ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ): ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪੱਲਵੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ-2026 (SIR-2026) ਮੁਹਿੰਮ ਤਹਿਤ ਵੋਟਰਾਂ ਤੋਂ Enumeration Forms (EFs) ਇਕੱਤਰ ਕਰਨ ਅਤੇ ਉਨ੍ਹਾਂ ਦੀ BLO App ਰਾਹੀਂ ਤੁਰੰਤ ਡਿਜ਼ੀਟਾਈਜ਼ੇਸ਼ਨ ਕਰਨ ਲਈ 25 ਅਤੇ 26 ਜੁਲਾਈ ਨੂੰ ਜ਼ਿਲ੍ਹਾ ਪਠਾਨਕੋਟ ਦੇ ਸਮੂਹ 568 ਪੋਲਿੰਗ ਸਟੇਸ਼ਨਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਇਹ ਵੀ ਪੜ੍ਹੋ- ਸਰਹਿੰਦ ਨਹਿਰ ਦੇ ਠਾਠਾਂ ਮਾਰਦੇ ਪਾਣੀ 'ਚ ਡਿੱਗੀ ਕਾਰ, 2 ਭਰਾ ਲਾਪਤਾ
ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਚੱਲਣਗੇ। ਇਸ ਦੌਰਾਨ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਸੁਜਾਨਪੁਰ, ਭੋਆ (ਅਨੁਸੂਚਿਤ ਜਾਤੀ) ਅਤੇ ਪਠਾਨਕੋਟ ਦੇ ਸਮੂਹ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਆਪਣੇ-ਆਪਣੇ ਪੋਲਿੰਗ ਬੂਥਾਂ 'ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਤੋਂ Enumeration Forms ਪ੍ਰਾਪਤ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਤੁਰੰਤ ਡਿਜ਼ੀਟਾਈਜ਼ੇਸ਼ਨ ਵੀ ਕਰਨਗੇ।
ਇਹ ਵੀ ਪੜ੍ਹੋ- ਰਣਜੀਤ ਸਾਗਰ ਡੈਮ ਝੀਲ ’ਚ ਦੋ ਦਿਨਾਂ ’ਚ ਵਧਿਆ ਪਾਣੀ ਦਾ ਪੱਧਰ, ਡੈਮ ਪ੍ਰਬੰਧਕਾਂ ਨੇ ਦਿੱਤੇ ਚਿਤਾਵਨੀ ਦੇ ਸੰਦੇਸ਼
ਡਾ. ਪੱਲਵੀ ਨੇ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੇ ਹਾਲੇ ਤੱਕ ਆਪਣਾ Enumeration Form ਜਮ੍ਹਾਂ ਨਹੀਂ ਕਰਵਾਇਆ ਤਾਂ ਉਹ 25 ਜਾਂ 26 ਜੁਲਾਈ ਨੂੰ ਆਪਣੇ ਸਬੰਧਤ ਪੋਲਿੰਗ ਸਟੇਸ਼ਨ 'ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ਵਿੱਚ ਪਹੁੰਚ ਕੇ ਆਪਣਾ ਫਾਰਮ ਜ਼ਰੂਰ ਜਮ੍ਹਾਂ ਕਰਵਾਉਣ ਅਤੇ ਲੋੜੀਂਦੇ ਦਸਤਾਵੇਜ਼ ਵੀ ਨਾਲ ਲਿਆਉਣ, ਤਾਂ ਜੋ Special Intensive Revision-2026 ਦੀ ਪ੍ਰਕਿਰਿਆ ਸਮੇਂ ਸਿਰ ਮੁਕੰਮਲ ਕੀਤੀ ਜਾ ਸਕੇ।
ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ, ਬੂਥ ਲੈਵਲ ਏਜੰਟਾਂ (ਬੀ.ਐਲ.ਏ.), ਕਲੱਬਾਂ, ਸਮਾਜ ਸੇਵੀ ਸੰਸਥਾਵਾਂ, ਐਨ.ਜੀ.ਓਜ਼., ਪੰਚਾਇਤਾਂ, ਨਗਰ ਕੌਂਸਲਾਂ ਅਤੇ ਹੋਰ ਸਮਾਜਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ, ਚੋਣ ਅਮਲੇ, ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦਾ ਵੱਧ ਤੋਂ ਵੱਧ ਸਹਿਯੋਗ ਕਰਨ, ਤਾਂ ਜੋ ਜ਼ਿਲ੍ਹੇ ਵਿੱਚ Enumeration Forms ਦੀ 100 ਫੀਸਦੀ ਇਕੱਤਰਤਾ ਅਤੇ ਡਿਜ਼ੀਟਾਈਜ਼ੇਸ਼ਨ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਗੁਰਦਾਸਪੁਰ ’ਚ ਡੇਂਗੂ ਵਿਰੁੱਧ ਵੱਡੀ ਮੁਹਿੰਮ: ਪੁਲਸ ਥਾਣੇ ’ਚ ਮਿਲਿਆ ਮੱਛਰ ਦਾ ਲਾਰਵਾ
NEXT STORY