ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਸ੍ਰੀ ਆਦਿਤਿਆ ਉੱਪਲ ਨੇ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ, 2027 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ-2026 ਤਹਿਤ 24 ਅਕਤੂਬਰ, 2026 (ਸ਼ਨੀਵਾਰ) ਨੂੰ ਜ਼ਿਲ੍ਹੇ ਦੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਸਮਾਂ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਇਸ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਵੱਲੋਂ ਅੰਤਿਮ ਪ੍ਰਕਾਸ਼ਿਤ ਫੋਟੋ ਵੋਟਰ ਸੂਚੀ ਉਪਲਬਧ ਕਰਵਾਈ ਜਾਵੇਗੀ, ਤਾਂ ਜੋ ਵੋਟਰ ਆਪਣੀ ਵੋਟ ਸਬੰਧੀ ਜਾਣਕਾਰੀ ਦੀ ਜਾਂਚ ਕਰ ਸਕਣ।
ਇਹ ਵੀ ਪੜ੍ਹੋ-ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਸੁਪਰਵਾਈਜ਼ਰ ਵੀ ਬੂਥ ਲੈਵਲ ਅਫ਼ਸਰਾਂ ਦੀ ਸਹਾਇਤਾ ਕਰਨਗੇ। ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੇ ਦਾਅਵਿਆਂ ਅਤੇ ਇਤਰਾਜ਼ਾਂ ਦੀ ਮੁਕੰਮਲ ਰਿਪੋਰਟ ਉਸੇ ਦਿਨ ਜ਼ਿਲ੍ਹਾ ਚੋਣ ਦਫ਼ਤਰ ਨੂੰ ਭੇਜਣੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸਕੂਲਾਂ ਅਤੇ ਦਫ਼ਤਰਾਂ ਵਿੱਚ ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ, ਉੱਥੇ ਕੈਂਪਾਂ ਦੇ ਸੁਚਾਰੂ ਸੰਚਾਲਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਵੱਡੀ ਅਪਡੇਟ, CBI ਦੇ ਐਕਸ਼ਨ ਮਗਰੋਂ ਬੋਲੇ ਪਿਤਾ ਭੀਮ ਸਿੰਘ (ਵੀਡੀਓ)
ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ਼ ਕੈਂਪਾਂ ਦੌਰਾਨ ਆਪਣੀ ਵੋਟ ਸਬੰਧੀ ਵੇਰਵਿਆਂ ਦੀ ਜਾਂਚ ਕਰਨ ਅਤੇ ਲੋੜ ਪੈਣ ’ਤੇ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਨ। ਵੋਟ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਵੋਟਰ ਹੈਲਪਲਾਈਨ ਨੰਬਰ 1950 (ਟੋਲ-ਫ੍ਰੀ) ’ਤੇ ਕੰਮਕਾਜ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ
ਇਹ ਵੀ ਪੜ੍ਹੋ- ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਕੇਂਦਰੀ ਜੇਲ੍ਹ ’ਚ ਬੰਦ ਹਵਾਲਾਤੀਆਂ ਕੋਲੋਂ ਮੋਬਾਈਲ ਬਰਾਮਦ
NEXT STORY