ਅੰਮ੍ਰਿਤਸਰ (ਸਰਬਜੀਤ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਅੰਦਰ ਜਿਨ੍ਹਾਂ ਬੇਕਸੂਰ ਨੌਜਵਾਨਾਂ ਦਾ ਉਸ ਸਮੇਂ ਦੀ ਸਰਕਾਰ ਵੱਲੋਂ ਪੁਲਸ ਰਾਹੀਂ ਕਤਲ-ਏ-ਆਮ ਕੀਤਾ ਗਿਆ ਅਤੇ ਜਿਨ੍ਹਾਂ ਬਾਰੇ ਭਾਈ ਜਸਵੰਤ ਸਿੰਘ ਖਾਲੜਾ ਨੇ ਜਾਨਕਾਰੀ ਉਜਾਗਰ ਕੀਤੀ, ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੀ ਅਰਦਾਸ ਲਈ 14 ਜੁਲਾਈ ਨੂੰ ਸਤਲੁਜ ਦਰਿਆ ਦੇ ਕੰਢੇ ਹਰੀਕੇ ਪੱਤਣ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਰਕਾਰੀ ਅਤੇ ਪੁਲਸ ਜ਼ਿਆਦਤੀਆਂ ਦਾ ਸ਼ਿਕਾਰ ਹੋਏ ਬੇਕਸੂਰ ਨੌਜਵਾਨਾਂ, ਬੀਬੀਆਂ, ਬਜ਼ੁਰਗਾਂ ਅਤੇ ਬੱਚਿਆਂ ਦੀ ਆਤਮਿਕ ਸ਼ਾਂਤੀ ਲਈ ਅੱਜ ਤੱਕ ਸਮੂਹਿਕ ਅਰਦਾਸ ਨਹੀਂ ਹੋਈ ਅਤੇ ਬਹੁਤੀਆਂ ਪੀੜਤ ਮਾਵਾਂ ਤੇ ਭੈਣਾਂ ਅੱਜ ਵੀ ਨਹੀਂ ਜਾਨਦੀਆਂ ਕਿ ਉਨ੍ਹਾਂ ਦੇ ਪੁੱਤਰਾਂ ਤੇ ਭਰਾਵਾਂ ਨਾਲ ਕੀ ਬੀਤੀ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਪੰਜਾਬ ਨਾਲ ਜੋ ਵਾਪਰਿਆ, ਉਹ ਦੁਨੀਆ ਦੇ ਸਾਹਮਣੇ ਆਵੇ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲੇ।
ਅਰਮੀਨੀਆ ਤੋਂ ਮੰਦਭਾਗੀ ਖ਼ਬਰ! ਰੋਜ਼ੀ-ਰੋਟੀ ਲਈ ਵਿਦੇਸ਼ ਗਈ ਪੰਜਾਬੀ ਕੁੜੀ ਦੀ ਮੌਤ
NEXT STORY