ਅੰਮ੍ਰਿਤਸਰ(ਜਸ਼ਨ)- ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਚੈੱਕ ਬਾਊਂਸ ਨਾਲ ਸਬੰਧਤ ਮਾਮਲਿਆਂ ਦੇ ਜਲਦੀ ਅਤੇ ਆਪਸੀ ਸਹਿਮਤੀ ਨਾਲ ਨਿਪਟਾਰੇ ਲਈ ਲਗਾਈਆਂ ਜਾਣ ਵਾਲੀਆਂ ਵਿਸ਼ੇਸ਼ ਲੋਕ ਅਦਾਲਤਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਵਿਸ਼ੇਸ਼ ਲੋਕ ਅਦਾਲਤਾਂ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਗਾਈਆਂ ਜਾਣਗੀਆਂ। ਜਾਣਕਾਰੀ ਅਨੁਸਾਰ ਵਿਸ਼ੇਸ਼ ਲੋਕ ਅਦਾਲਤਾਂ ਦਾ ਆਯੋਜਨ 18 ਜੁਲਾਈ ਅਤੇ 21 ਨਵੰਬਰ 2026 ਨੂੰ ਕੀਤਾ ਜਾਵੇਗਾ। ਇਨ੍ਹਾਂ ਦਾ ਮੁੱਖ ਉਦੇਸ਼ ਚੈੱਕ ਬਾਊਂਸ ਦੇ ਮਾਮਲਿਆਂ ਦਾ ਆਪਸੀ ਸਹਿਮਤੀ ਨਾਲ ਹੱਲ ਕਰਵਾਉਣਾ, ਧਿਰਾਂ ਨੂੰ ਜਲਦੀ ਤੇ ਸਸਤਾ ਨਿਆਂ ਮੁਹੱਈਆ ਕਰਵਾਉਣਾ ਅਤੇ ਅਦਾਲਤਾਂ ਵਿਚ ਲੰਬਿਤ ਚੈੱਕ ਬਾਊਂਸ ਮਾਮਲਿਆਂ ਦੀ ਗਿਣਤੀ ਨੂੰ ਘਟਾਉਣਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਘਰੇਲੂ ਗੈਸ ਸਿਲੰਡਰਾਂ ਨੂੰ ਲੈ ਕੇ ਪ੍ਰਸ਼ਾਸਨ ਦਾ ਵੱਡਾ ਫ਼ਰਮਾਨ, ਦਿੱਤਾ 3 ਮਹੀਨਿਆਂ ਦਾ ਸਮਾਂ
ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ ਨੇ ਮੁਕੱਦਮੇਬਾਜ਼ਾਂ, ਵਕੀਲਾਂ, ਬੈਂਕਾਂ, ਵਿੱਤੀ ਸੰਸਥਾਵਾਂ, ਵਪਾਰਕ ਅਦਾਰਿਆਂ ਅਤੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਵਿਸ਼ੇਸ਼ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਰਾਹੀਂ ਚੈੱਕ ਬਾਊਂਸ ਦੇ ਮਾਮਲਿਆਂ ਦਾ ਨਿਪਟਾਰਾ ਆਪਸੀ ਸਹਿਮਤੀ, ਘੱਟ ਸਮੇਂ ਅਤੇ ਘੱਟ ਖ਼ਰਚੇ ਵਿਚ ਕੀਤਾ ਜਾ ਸਕਦਾ ਹੈ। ਇਸ ਨਾਲ ਲੰਬੀ ਅਦਾਲਤੀ ਪ੍ਰਕਿਰਿਆ ਤੋਂ ਰਾਹਤ ਮਿਲਣ ਦੇ ਨਾਲ-ਨਾਲ ਧਿਰਾਂ ਵਿਚਕਾਰ ਸੁਖਾਵੇਂ ਸਬੰਧ ਵੀ ਬਣੇ ਰਹਿੰਦੇ ਹਨ। ਅਥਾਰਟੀ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਜਾਂ ਕਿਸੇ ਵੀ ਕਿਸਮ ਦੀ ਸਹਾਇਤਾ ਲਈ ਇੱਛੁਕ ਵਿਅਕਤੀ ਦਫ਼ਤਰੀ ਸਮੇਂ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨਾਲ ਸੰਪਰਕ ਕਰ ਸਕਦੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਡੀ. ਆਈ. ਜੀ. ਨੇ ਥਾਣੇ 'ਚ ਰੇਡ ਕਰ ਸੁੱਤਾ ਪਿਆ ਫੜਿਆ SHO, ਕਿਹਾ ਹੁਣ ਤੁਸੀਂ ਸਸਪੈਂਡ
NEXT STORY