ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸਾਹਿਬਾਨ ਦੀ ਮਰਿਆਦਾ ਸਬੰਧੀ ਵਿਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਵਿਸ਼ੇਸ਼ ਇਜਲਾਸ 5 ਅਗਸਤ ਨੂੰ ਬੁਲਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਵਿਸ਼ੇਸ਼ ਇਜਲਾਸ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋਵੇਗਾ, ਜਿਸ ਸਬੰਧੀ ਮੈਂਬਰ ਸਾਹਿਬਾਨ ਨੂੰ ਬੀਤੀ 11 ਜੁਲਾਈ ਨੂੰ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ 'ਤੇ ਸਥਿਤ ਦੁਕਾਨਦਾਰਾਂ ਲਈ ਜਾਰੀ ਹੋਏ ਵੱਡੇ ਹੁਕਮ
ਉਨ੍ਹਾਂ ਕਿਹਾ ਕਿ ਇਹ ਇਜਲਾਸ 5 ਅਗਸਤ, ਮੰਗਲਵਾਰ ਨੂੰ ਬਾਅਦ ਦੁਪਹਿਰ 1 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਇਆ ਗਿਆ ਹੈ, ਜਿਸ ਵਿਚ ਤਖਤ ਸਾਹਿਬਾਨ ਦੀ ਮਰਿਆਦਾ ਬਾਰੇ ਵਿਚਾਰ ਹੋਵੇਗੀ।
ਇਹ ਵੀ ਪੜ੍ਹੋ- ਪੰਜਾਬ ਦੇ ਸੁਵਿਧਾ ਕੇਂਦਰਾਂ ਨੂੰ ਲੈ ਕੇ ਜ਼ਰੂਰੀ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ 'ਤੇ ਸਥਿਤ ਦੁਕਾਨਦਾਰਾਂ ਲਈ ਜਾਰੀ ਹੋਏ ਵੱਡੇ ਹੁਕਮ
NEXT STORY