ਬਟਾਲਾ (ਸਾਹਿਲ, ਬੇਰੀ, ਯੋਗੀ) : ਇਕ ਤੇਜ਼ ਰਫ਼ਤਾਰ ਕਾਰ ਦੇ ਦੋ ਮੋਟਰਸਾਈਕਲਾਂ ’ਚ ਵੱਜਣ ਨਾਲ ਇਕ ਦੀ ਮੌਤ ਅਤੇ ਇਕ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਮੁਤਾਬਕ ਇਕ ਤੇਜ਼ ਰਫ਼ਤਾਰ ਵਰਨਾ ਕਾਰ (ਨੰਬਰ ਪੀ. ਬੀ. 06 BD 1789), ਜੋ ਕਿ ਅੰਮ੍ਰਿਤਸਰ ਤੋਂ ਬਟਾਲਾ ਵੱਲ ਆ ਰਹੀ ਸੀ, ਜਦੋਂ ਅੱਡਾ ਘਸੀਟਪੁਰ ਨੇੜੇ ਸਥਿਤ ਪੈਟਰੋਲ ਪੰਪ ਕੋਲ ਪਹੁੰਚੀ ਤਾਂ ਇਸ ਨੇ ਦੋ ਮੋਟਰਸਾਈਕਲਾਂ ਨੂੰ ਟੱਕਰ ਮਾਰ ਦਿੱਤੀ। ਜਿਸ ਦੇ ਸਿੱਟੇ ਵਜੋਂ ਪਲਟੀਨਾ ਮੋਟਰਸਾਈਕਲ (ਨੰਬਰ ਪੀ. ਬੀ. 18Q 4403) ’ਤੇ ਸਵਾਰ ਵਿਅਕਤੀ ਦਲਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਚਾਚੋਵਾਲੀ ਜ਼ਿਆਦਾ ਸੱਟਾਂ ਲੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ 108 ਐਂਬੂਲੈਂਸ ਦੇ ਮੁਲਾਜ਼ਮਾਂ ਨੇ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਇਹ ਵੀ ਪੜ੍ਹੋ- 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨਾਂ ਦਾ ਐਲਾਨ
ਇਹ ਵੀ ਪਤਾ ਲੱਗਾ ਹੈ ਕਿ ਇਸ ਹਾਦਸੇ ਦੌਰਾਨ ਜ਼ਖ਼ਮੀ ਹੋਏ ਦੂਜੇ ਸਪਲੈਂਡਰ ਮੋਟਰਸਾਈਕਲ (ਨੰਬਰ ਪੀ. ਬੀ. 18-2161) ’ਤੇ ਸਵਾਰ ਵਿਅਕਤੀ ਨੂੰ ਉਸ ਦੇ ਪਰਿਵਾਰਕ ਮੈਂਬਰ ਲੈ ਗਏ, ਜਿਸ ਦਾ ਨਾਂ-ਪਤਾ ਨਹੀਂ ਚੱਲ ਸਕਿਆ। ਹੋਰ ਜਾਣਕਾਰੀ ਮੁਤਾਬਕ ਮ੍ਰਿਤਕ ਦਲਜੀਤ ਸਿੰਘ ਬਟਾਲਾ ਵਿਖੇ ਵੈਲਡਿੰਗ ਦਾ ਕੰਮ ਕਰਦਾ ਸੀ ਅਤੇ ਸਵੇਰੇ ਘਰੋਂ ਕੰਮ ’ਤੇ ਆ ਰਿਹਾ ਸੀ ਕਿ ਉਕਤ ਹਾਦਸਾ ਵਾਪਰ ਗਿਆ। ਘਟਨਾ ਦੀ ਸੂਚਨਾ ਮਿਲਣ ਦੇ ਤੁਰੰਤ ਬਾਅਦ ਮੌਕੇ ’ਤੇ ਪਹੁੰਚੇ ਐੱਸ. ਐੱਸ. ਐੱਫ. ਦੇ ਏ. ਐੱਸ. ਆਈ. ਗੁਰਜੀਤ, ਕਾਂਸਟੇਬਲ ਰਵਿੰਦਰ ਸਿੰਘ ਤੇ ਹਰਪ੍ਰੀਤ ਸਿੰਘ ਨੇ ਹਾਦਸੇ ਸਬੰਧੀ ਥਾਣਾ ਸਦਰ ਦੀ ਪੁਲਸ ਨੂੰ ਸੂਚਨਾ ਦਿੱਤੀ ਅਤੇ ਵਾਹਨਾਂ ਨੂੰ ਇਕ ਪਾਸੇ ਕਰਵਾ ਕੇ ਆਵਾਜਾਈ ਚਾਲੂ ਕਰਵਾਈ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਸੱਪਾਂ ਦਾ ਕਹਿਰ: 55 ਮਰੀਜ਼ ਹਸਪਤਾਲ ਦੀ ਐਮਰਜੈਂਸੀ 'ਚ ਦਾਖ਼ਲ, ਬਣਿਆ ਡਰ ਦਾ ਮਾਹੌਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਆਸਟ੍ਰੇਲੀਆ ਦੇ ਗੁਰੂ ਘਰ 'ਚ ਅੱਗ ਲੱਗਣ ਦੀ ਘਟਨਾ 'ਤੇ ਅਕਾਲ ਤਖ਼ਤ ਸਖ਼ਤ, ਟੀਮ ਭੇਜਣ ਦੇ ਹੁਕਮ
NEXT STORY